ਕਰਨਾਟਕ ''ਚ ਵੱਧ ਆਕਸੀਜਨ ਦੇਣ ਦੇ ਹਾਈ ਕੋਰਟ ਦੇ ਆਦੇਸ਼ ਵਿਰੁੱਧ ਸੁਪਰੀਮ ਕੋਰਟ ਪਹੁੰਚਿਆ ਕੇਂਦਰ
Thursday, May 06, 2021 - 04:49 PM (IST)
ਨਵੀਂ ਦਿੱਲੀ- ਕੇਂਦਰ ਸਰਕਾਰ ਨੇ ਵੀਰਵਾਰ ਨੂੰ ਕਰਨਾਟਕ ਹਾਈ ਕੋਰਟ ਦੇ ਉਸ ਆਦੇਸ਼ ਵਿਰੁੱਧ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ, ਜਿਸ 'ਚ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਸੂਬੇ 'ਚ ਤਰਲ ਮੈਡੀਕਲ ਆਕਸੀਜਨ (ਐੱਲ.ਐੱਮ.ਓ.) ਦੀ ਰੋਜ਼ਾਨਾ ਸਪਲਾਈ 965 ਮੀਟ੍ਰਿਕ ਟਨ ਤੋਂ ਵਧਾ ਕੇ 1200 ਮੀਟ੍ਰਿਕ ਟਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਇਹ ਵੀ ਪੜ੍ਹੋ : ਸੁਪਰੀਮ ਕੋਰਟ ਦੀ ਅਹਿਮ ਟਿੱਪਣੀ, ਅਧਿਕਾਰੀਆਂ ਨੂੰ ਜੇਲ੍ਹ ’ਚ ਸੁੱਟਣ ਨਾਲ ਦਿੱਲੀ ਨਹੀਂ ਆਏਗੀ ਆਕਸੀਜਨ
ਜੱਜ ਡੀ.ਵਾਈ. ਚੰਦਰਚੂੜ ਅਤੇ ਜੱਜ ਐੱਮ.ਆਰ. ਸ਼ਾਹ ਦੀ ਬੈਂਚ ਦੇ ਸਾਹਮਣੇ ਸਾਲਿਸੀਟਰ ਜਨਰਲ ਤੁਸ਼ਾਰ ਮੇਹਤਾ ਨੇ ਕਿਹਾ ਕਿ ਸੂਬੇ 'ਚ ਇਸ ਸਮੇਂ 965 ਮੀਟ੍ਰਿਕ ਟਨ ਐੱਲ.ਐੱਮ.ਓ. ਦੀ ਸਪਲਾਈ ਕੀਤੀ ਜਾ ਰਹੀ ਹੈ ਅਤੇ ਉਸ ਆਦੇਸ਼ 'ਤੇ ਤੁਰੰਤ ਰੋਕ ਲਗਾਉਣ ਦੀ ਜ਼ਰੂਰਤ ਹੈ। ਬੈਂਚ ਨੇ ਕਿਹਾ ਕਿ ਇਸ ਮਾਮਲੇ 'ਚ ਕੋਈ ਵੀ ਆਦੇਸ਼ ਪਾਸ ਕਰਨ ਤੋਂ ਪਹਿਲਾਂ ਉਹ ਦਸਤਾਵੇਜ਼ਾਂ ਨੂੰ ਦੇਖੇਗੀ। ਬੈਂਚ ਨੇ ਕਿਹਾ ਕਿ ਉਹ ਕੁਝ ਮਿੰਟਾਂ ਬਾਅਦ ਇਸ 'ਤੇ ਮੁੜ ਸੁਣਵਾਈ ਕਰੇਗੀ।
ਇਹ ਵੀ ਪੜ੍ਹੋ : SC ਨੇ ਕੋਰੋਨਾ ਦੀ ਤੀਜੀ ਲਹਿਰ ’ਤੇ ਜਤਾਈ ਚਿੰਤਾ, ਕੇਂਦਰ ਤੋਂ ਪੁੱਛਿਆ- ਹਾਲਾਤ ਵਿਗੜੇ ਤਾਂ ਕੀ ਹੈ ਪਲਾਨ