ਕਰਨਾਟਕ ਸਿਆਸਤ: ਸਿੱਧਾਰਮਈਆ ਹੀ ਰਹਿਣਗੇ ਮੁੱਖ ਮੰਤਰੀ; 6 ਘੰਟੇ ਚੱਲੀ ਉੱਚ-ਪੱਧਰੀ ਬੈਠਕ
Tuesday, May 26, 2026 - 06:26 PM (IST)
ਨੈਸ਼ਨਲ ਡੈਸਕ : ਕਰਨਾਟਕ ਵਿੱਚ ਮੁੱਖ ਮੰਤਰੀ ਦੀ ਕੁਰਸੀ ਨੂੰ ਲੈ ਕੇ ਚੱਲ ਰਹੀਆਂ ਸਿਆਸੀ ਅਟਕਲਾਂ 'ਤੇ ਵਿਰਾਮ ਲਗਾਉਂਦੇ ਹੋਏ ਕਾਂਗਰਸ ਹਾਈਕਮਾਂਡ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸਿੱਧਾਰਮਈਆ ਹੀ ਕਰਨਾਟਕ ਦੇ ਮੁੱਖ ਮੰਤਰੀ ਬਣੇ ਰਹਿਣਗੇ। ਸੋਮਵਾਰ ਨੂੰ ਦਿੱਲੀ ਵਿੱਚ ਕਾਂਗਰਸ ਦੇ ਕੇਂਦਰੀ ਲੀਡਰਸ਼ਿਪ ਅਤੇ ਸੂਬੇ ਦੇ ਦਿੱਗਜ ਨੇਤਾਵਾਂ ਵਿਚਕਾਰ ਹੋਈ ਇੱਕ ਲੰਬੀ ਬੈਠਕ ਤੋਂ ਬਾਅਦ ਪਾਰਟੀ ਵੱਲੋਂ ਇਹ ਅਧਿਕਾਰਤ ਬਿਆਨ ਸਾਹਮਣੇ ਆਇਆ ਹੈ।
ਦਿੱਲੀ ਵਿੱਚ ਪਾਰਟੀ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮਈਆ, ਉਪ-ਮੁੱਖ ਮੰਤਰੀ ਡੀ.ਕੇ. ਸ਼ਿਵਕੁਮਾਰ ਅਤੇ ਹੋਰ ਕਈ ਮੰਤਰੀਆਂ ਨਾਲ ਲਗਭਗ ਛੇ ਘੰਟੇ ਲੰਬੀ ਮੈਰਾਥਨ ਬੈਠਕ ਹੋਈ। ਇਸ ਬੈਠਕ ਤੋਂ ਬਾਅਦ ਇਹ ਚਰਚਾ ਤੇਜ਼ ਹੋ ਗਈ ਸੀ ਕਿ ਸ਼ਾਇਦ ਸੂਬੇ ਵਿੱਚ ਲੀਡਰਸ਼ਿਪ ਵਿੱਚ ਬਦਲਾਅ ਕੀਤਾ ਜਾ ਸਕਦਾ ਹੈ ਅਤੇ ਸਿੱਧਾਰਮਈਆ ਨੂੰ ਕੋਈ ਹੋਰ ਵੱਡੀ ਜ਼ਿੰਮੇਵਾਰੀ ਸੌਂਪੀ ਜਾ ਸਕਦੀ ਹੈ।
#WATCH | Amid speculations around CM post in Karnataka, after a party meeting, Congress general secretary (organisation) KC Venugopal says, "...The entire discussion was concentrated only on upcoming Rajya Sabha elections and Council Elections of Karnataka. Whatever speculation… pic.twitter.com/d7ZcBY5A2R
— ANI (@ANI) May 26, 2026
ਰਾਜਸਭਾ ਚੋਣਾਂ ਨੂੰ ਦੱਸਿਆ ਬੈਠਕ ਦਾ ਮੁੱਖ ਏਜੰਡਾ
ਹਾਲਾਂਕਿ, ਬੈਠਕ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨੇ ਲੀਡਰਸ਼ਿਪ ਤਬਦੀਲੀ ਦੀਆਂ ਖ਼ਬਰਾਂ ਨੂੰ ਸਿਰਫ਼ ਅਫ਼ਵਾਹ ਕਰਾਰ ਦਿੱਤਾ। ਉਨ੍ਹਾਂ ਸਪੱਸ਼ਟ ਕੀਤਾ ਕਿ ਬੈਠਕ ਦਾ ਮੁੱਖ ਉਦੇਸ਼ ਕਰਨਾਟਕ ਦੀਆਂ ਖਾਲੀ ਪਈਆਂ ਤਿੰਨ ਰਾਜਸਭਾ ਸੀਟਾਂ ਲਈ ਹੋਣ ਵਾਲੀਆਂ ਆਗਾਮੀ ਚੋਣਾਂ ਬਾਰੇ ਰਣਨੀਤੀ ਬਣਾਉਣਾ ਸੀ। ਪਾਰਟੀ ਨੇ ਸਖ਼ਤ ਲਹਿਜੇ ਵਿੱਚ ਕਿਹਾ ਕਿ ਮੁੱਖ ਮੰਤਰੀ ਬਦਲਣ ਬਾਰੇ ਕੋਈ ਚਰਚਾ ਨਹੀਂ ਹੋਈ ਅਤੇ ਲੋਕਾਂ ਨੂੰ ਅਜਿਹੀਆਂ ਅਟਕਲਾਂ ਤੋਂ ਬਚਣਾ ਚਾਹੀਦਾ ਹੈ।
ਲੀਡਰਸ਼ਿਪ ਵਿੱਚ ਇੱਕਜੁੱਟਤਾ ਦਾ ਸੰਦੇਸ਼
ਇਸ ਬੈਠਕ ਰਾਹੀਂ ਕਾਂਗਰਸ ਨੇ ਇਹ ਸੰਦੇਸ਼ ਦੇਣ ਦੀ ਕੋਸ਼ਿਸ਼ ਕੀਤੀ ਹੈ ਕਿ ਕਰਨਾਟਕ ਕਾਂਗਰਸ ਵਿੱਚ ਸਭ ਕੁਝ ਠੀਕ ਹੈ ਅਤੇ ਸਿੱਧਾਰਮਈਆ ਅਤੇ ਡੀ.ਕੇ. ਸ਼ਿਵਕੁਮਾਰ ਦੀ ਜੋੜੀ ਮਿਲ ਕੇ ਸਰਕਾਰ ਚਲਾਉਂਦੀ ਰਹੇਗੀ। ਸੀਨੀਅਰ ਨੇਤਾਵਾਂ ਨੇ ਜਨਤਕ ਤੌਰ 'ਤੇ ਕਿਸੇ ਵੀ ਤਰ੍ਹਾਂ ਦੇ ਅੰਦਰੂਨੀ ਕਲੇਸ਼ ਜਾਂ ਲੀਡਰਸ਼ਿਪ ਬਦਲਾਅ ਦੀ ਸੰਭਾਵਨਾ ਨੂੰ ਰੱਦ ਕਰ ਦਿੱਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
