ਭਿਆਨਕ ਸੜਕ ਹਾਦਸੇ ’ਚ ਗਈ 11 ਲੋਕਾਂ ਦੀ ਜਾਨ, ਲਾਸ਼ਾਂ ਦੀ ਪਛਾਣ ਕਰਨੀ ਹੋਈ ਮੁਸ਼ਕਲ

1/15/2021 12:45:39 PM

ਧਾਰਵਾਡ- ਕਰਨਾਟਕ ਦੇ ਧਾਰਵਾਡ ਜ਼ਿਲ੍ਹੇ ’ਚ ਇਟੀਗੱਟੀ ਪਿੰਡ ਕੋਲ ਸ਼ੁੱਕਰਵਾਰ ਨੂੰ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ’ਚ 9 ਜਨਾਨੀਆਂ ਸਮੇਤ 11 ਲੋਕਾਂ ਦੀ ਮੌਤ ਹੋ ਗਈ। ਪੁਲਸ ਨੇ ਦੱਸਿਆ ਕਿ ਜ਼ਿਆਦਾਤਰ ਲੋਕ ਦਾਵਨਗੇਰੇ ਜ਼ਿਲ੍ਹੇ ਦੇ ਸਨ। ਪੁਲਸ ਅਨੁਸਾਰ, ਲੋਕ ਟੈਂਪੂ ’ਚ ਸਵਾਰ ਹੋ ਕੇ ਜਾ ਰਹੇ ਸਨ, ਉਸ ਦੌਰਾਨ ਟਰੱਕ ਦੇ ਟੱਕਰ ਮਾਰ ਦਿੱਤੀ। ਪੁਲਸ ਨੇ ਦੱਸਿਆ ਕਿ ਹਾਦਸੇ ’ਚ ਟਰੱਕ ਡਰਾਈਵਰ ਸਮੇਤ 5 ਲੋਕ ਜ਼ਖਮੀ ਹੋ ਗਏ। 

ਇਹ ਵੀ ਪੜ੍ਹੋ : ਸੁਪਰੀਮ ਕੋਰਟ ਵਲੋਂ ਕਮੇਟੀ ਗਠਿਤ ਕਰਨ ਤੋਂ ਬਾਅਦ ਕਿਸਾਨ ਅਤੇ ਸਰਕਾਰ ਵਿਚਾਲੇ ਅੱਜ ਹੋਵੇਗੀ ਬੈਠਕ

ਪੁਲਸ ਅਨੁਸਾਰ ਪੀੜਤਾਂ ਦੇ ਚਿਹਰੇ ਬੁਰੀ ਤਰ੍ਹਾਂ ਨਾਲ ਖ਼ਰਾਬ ਹੋ ਗਏ ਹਨ ਅਤੇ ਲਾਸ਼ਾਂ ਦੀ ਪਛਾਣ ਕਰਨ ਲਈ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਦਾਵਨਗੇਰੇ ਤੋਂ ਬੁਲਾਇਆ ਗਿਆ ਹੈ। ਉੱਥੇ ਹੀ ਜ਼ਖਮੀਆਂ ਨੂੰ ਵੱਖ-ਵੱਖ ਹਸਪਤਾਲਾਂ ’ਚ ਦਾਖ਼ਲ ਕਰਵਾਇਆ ਗਿਆ ਹੈ। ਇਸ ਸਿਲਸਿਲੇ ’ਚ ਧਾਰਵਾਡ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਖੇਤੀ ਕਾਨੂੰਨਾਂ ਤੇ ਸੁਪਰੀਮ ਕੋਰਟ ਦੇ ਫ਼ੈਸਲੇ ’ਤੇ ਜਾਣੋਂ ਵੱਖ-ਵੱਖ ਕਿਸਾਨਾਂ ਅਤੇ ਸਿਆਸੀ ਆਗੂਆਂ ਦੀ ਰਾਏ...


DIsha

Content Editor DIsha