ਅਯੁੱਧਿਆ ਮਾਮਲੇ ਨੂੰ ਲੈ ਕੇ ਕਰਨਾਟਕ ਦੇ ਮੰਤਰੀ ਨੇ ਦਿੱਤਾ ਇਹ ਬਿਆਨ

10/17/2019 5:31:06 PM

ਬੈਂਗਲੁਰੂ (ਭਾਸ਼ਾ)— ਭਾਜਪਾ ਦੇ ਸੀਨੀਅਰ ਨੇਤਾ ਅਤੇ ਕਰਨਾਟਕ ਦੇ ਸੈਰ-ਸਪਾਟਾ ਮੰਤਰੀ ਸੀ. ਟੀ. ਰਵੀ ਨੇ ਵੀਰਵਾਰ ਨੂੰ ਅਯੁੱਧਿਆ ਵਿਵਾਦਿਤ ਜ਼ਮੀਨ ਨੂੰ ਲੈ ਕੇ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਯੁੱਧਿਆ 'ਚ ਵਿਵਾਦਿਤ ਜ਼ਮੀਨ ਨੂੰ 'ਰਾਮ ਜਨਮ ਭੂਮੀ' ਸਾਬਤ ਕਰਨ ਲਈ ਕਿਸੇ ਸਬੂਤ ਦੀ ਲੋੜ ਨਹੀਂ ਹੈ। ਉਨ੍ਹਾਂ ਨੇ ਵਿਸ਼ਵਾਸ ਜਤਾਇਆ ਕਿ ਸੁਪਰੀਮ ਕੋਰਟ ਤੋਂ ਨਿਆਂ ਮਿਲੇਗਾ। 

ਰਵੀ ਨੇ ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਪੂਰਾ ਦੇਸ਼ ਫੈਸਲੇ ਦੀ ਉਡੀਕ ਕਰ ਰਿਹਾ ਹੈ। ਮੈਂ ਵੀ ਫੈਸਲੇ ਦੀ ਉਡੀਕ ਕਰ ਰਿਹਾ ਹਾਂ। ਸਾਡਾ ਵਿਸ਼ਵਾਸ ਹੈ ਕਿ ਵਿਵਾਦਿਤ ਜ਼ਮੀਨ ਰਾਮ ਜਨਮ ਭੂਮੀ ਹੈ ਅਤੇ ਇਸ ਲਈ ਕਿਸੇ ਵੀ ਤਰ੍ਹਾਂ ਦੇ ਸਬੂਤ ਦੀ ਲੋੜ ਨਹੀਂ ਹੈ। ਹਜ਼ਾਰਾਂ ਸਾਲਾਂ ਤੋਂ ਇਸੇ ਵਿਸ਼ਵਾਸ ਨਾਲ ਜੀ ਰਹੇ ਹਾਂ। ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਨਿਆਂ ਜ਼ਰੂਰ ਮਿਲੇਗਾ। ਇੱਥੇ ਦੱਸ ਦੇਈਏ ਕਿ ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਰਾਜਨੀਤਕ ਰੂਪ ਨਾਲ ਸੰਵੇਦਨਸ਼ੀਲ ਰਾਮ ਜਨਮ ਭੂਮੀ-ਬਾਬਰੀ ਮਸਜਿਦ ਜ਼ਮੀਨ ਵਿਵਾਦ ਦੇ ਮਾਮਲੇ ਦੀ ਸੁਣਵਾਈ ਪੂਰੀ ਕਰ ਲਈ ਹੈ ਅਤੇ ਫੈਸਲਾ ਸੁਰੱਖਿਅਤ ਰੱਖ ਲਿਆ।

Tanu

This news is Content Editor Tanu