ਕਰਨਾਟਕ 'ਚ ਦਰਦਨਾਕ ਘਟਨਾ: ਮੀਂਹ ਕਾਰਨ ਡਿੱਗੀ ਘਰ ਦੀ ਕੰਧ, ਇਕ ਪਰਿਵਾਰ ਦੇ 4 ਮੈਂਬਰਾਂ ਦੀ ਮੌਤ

Wednesday, Jun 26, 2024 - 12:30 PM (IST)

ਕਰਨਾਟਕ 'ਚ ਦਰਦਨਾਕ ਘਟਨਾ: ਮੀਂਹ ਕਾਰਨ ਡਿੱਗੀ ਘਰ ਦੀ ਕੰਧ, ਇਕ ਪਰਿਵਾਰ ਦੇ 4 ਮੈਂਬਰਾਂ ਦੀ ਮੌਤ

ਨੈਸ਼ਨਲ ਡੈਸਕ (ਭਾਸ਼ਾ) - ਕੁਟਾਰੂ ਮਦਨੀਨਗਰ ਪਿੰਡ 'ਚ ਇਕ ਘਰ 'ਤੇ ਗੁਆਂਢੀਆਂ ਦੇ ਘਰ ਦੀ ਕੰਧ ਡਿੱਗਣ ਨਾਲ ਦਰਦਨਾਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਇਕ ਹੀ ਪਰਿਵਾਰ ਦੇ 4 ਮੈਂਬਰਾਂ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਅਧਿਕਾਰੀਆਂ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਮੰਗਲਵਾਰ ਰਾਤ ਨੂੰ ਹੋਈ ਭਾਰੀ ਬਰਸਾਤ ਕਾਰਨ ਸਵੇਰੇ 6.30 ਵਜੇ ਦੇ ਕਰੀਬ ਇੱਕ ਮਕਾਨ ਦੀ ਕੰਧ ਡਿੱਗ ਗਈ। 

ਇਹ ਵੀ ਪੜ੍ਹੋ - ਸੰਸਦ 'ਚ ਪਈ ਅੰਮ੍ਰਿਤਪਾਲ ਸਿੰਘ ਨੂੰ ਆਵਾਜ਼, ਸਹੁੰ ਚੁੱਕਣ ਲਈ ਸਪੀਕਰ ਨੇ ਖੁਦ ਦਿੱਤਾ ਸੱਦਾ (ਵੀਡੀਓ)

ਉਹਨਾਂ ਨੇ ਕਿਹਾ ਕਿ ਜਿਸ ਘਰ ਦੀ ਕੰਧ ਡਿੱਗੀ, ਉਹ ਯਾਸਿਰ ਦਾ ਸੀ। ਸਥਾਨਕ ਲੋਕਾਂ ਮੁਤਾਬਕ ਕੰਧ ਨੂੰ ਲੈ ਕੇ ਯਾਸਿਰ ਅਤੇ ਉਸ ਦੇ ਗੁਆਂਢੀ ਵਿਚਾਲੇ ਝਗੜਾ ਚੱਲ ਰਿਹਾ ਸੀ। ਕੰਧ ਯਾਸਿਰ ਦੇ ਘਰ ਦੇ ਬਿਲਕੁਲ ਨੇੜੇ ਬਣਾਈ ਗਈ ਸੀ। ਘਟਨਾ ਤੋਂ ਬਾਅਦ ਬਚਾਅ ਕਰਮਚਾਰੀ ਮੌਕੇ 'ਤੇ ਪਹੁੰਚੇ, ਜਿਹਨਾਂ ਨੇ ਉਕਤ ਲੋਕਾਂ ਦੀਆਂ ਲਾਸ਼ਾਂ ਨੂੰ ਮਲਬੇ 'ਚੋਂ ਬਾਹਰ ਕੱਢਿਆ। ਪੁਲਸ ਨੇ ਮਾਮਲਾ ਦਰਜ ਕਰਨ ਤੋਂ ਬਾਅਦ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ। 

ਇਹ ਵੀ ਪੜ੍ਹੋ - Lok Sabha Session : ਪੰਜਾਬ ਦੇ ਨਵੇਂ ਸਾਂਸਦਾਂ ਨੇ ਚੁੱਕੀ ਸਹੁੰ, ਅੰਮ੍ਰਿਤਪਾਲ ਸਿੰਘ ਨੂੰ ਨਹੀਂ ਮਿਲੀ ਇਜਾਜ਼ਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News