ਕਰਨੀ ਸੈਨਾ ਦੇ ਮੈਂਬਰ ਦਾ ਗੋਲੀ ਮਾਰ ਕੇ ਕ.ਤ.ਲ

Monday, Nov 18, 2024 - 12:13 PM (IST)

ਕਰਨੀ ਸੈਨਾ ਦੇ ਮੈਂਬਰ ਦਾ ਗੋਲੀ ਮਾਰ ਕੇ ਕ.ਤ.ਲ

ਦੇਵਰੀਆ- ਉੱਤਰ ਪ੍ਰਦੇਸ਼ ਦੇ ਦੇਵਰੀਆ ਜ਼ਿਲ੍ਹੇ ਵਿਚ ਕਰਨੀ ਸੈਨਾ ਦੇ ਇਕ ਨੌਜਵਾਨ ਦੀ ਅਣਪਛਾਤੇ ਬਦਮਾਸ਼ਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਲਾਕੇ ਦੇ ਪਿੰਡ ਹੌਲੀ ਬੱਲੀਆ ਦੇ ਰਹਿਣ ਵਾਲੇ ਵਿਸ਼ਾਲ ਸਿੰਘ (22) ਪੁੱਤਰ ਵਿਨੀਤ ਸਿੰਘ ਨੂੰ ਸ਼ਨੀਵਾਰ ਰਾਤ ਅਣਪਛਾਤੇ ਬਦਮਾਸ਼ਾਂ ਨੇ ਗੋਲੀ ਮਾਰ ਦਿੱਤੀ ਅਤੇ ਫਰਾਰ ਹੋ ਗਏ।

ਇਹ ਵੀ ਪੜ੍ਹੋ : 450 ਰੁਪਏ 'ਚ ਮਿਲੇਗਾ ਗੈਸ ਸਿਲੰਡਰ, ਕਰੋ ਇਹ ਛੋਟਾ ਜਿਹਾ ਕੰਮ

ਮ੍ਰਿਤਕ ਨੌਜਵਾਨ ਕਰਨੀ ਸੈਨਾ ਦਾ ਸਰਗਰਮ ਮੈਂਬਰ ਸੀ। ਪਿੰਡ ਵਿਚ ਤਣਾਅ ਦੇ ਮੱਦੇਨਜ਼ਰ ਪੁਲਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਐੱਸ.ਪੀ. ਸੰਕਲਪ ਸ਼ਰਮਾ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ। ਉਨ੍ਹਾਂ ਦੱਸਿਆ ਕਿ ਸ਼ਨੀਵਾਰ ਰਾਤ ਏਕੌਨਾ ਇਲਾਕੇ ’ਚ 22 ਸਾਲਾ ਇਕ ਨੌਜਵਾਨ ਦੀ ਲਾਸ਼ ਸ਼ੱਕੀ ਹਾਲਾਤਾਂ ’ਚ ਮਿਲੀ ਹੈ। ਉਨ੍ਹਾਂ ਦੱਸਿਆ ਕਿ ਪੁਲਸ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਕੇ ਪਰਿਵਾਰ ਵਾਲਿਆਂ ਦੀ ਸ਼ਿਕਾਇਤ 'ਤੇ ਮੁਕੱਦਮਾ ਦਰਜ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪਰਿਵਾਰ ਵਾਲੇ ਨੌਜਵਾਨ ਦੇ ਕਤਲ ਦੀ ਗੱਲ ਦੱਸ ਰਹੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News