ਜੈਪੁਰ 'ਚ ਕਰਣੀ ਸੈਨਾ ਦੇ ਪ੍ਰਧਾਨ ਸੁਖਦੇਵ ਸਿੰਘ ਗੋਗਾਮੇੜੀ ਦਾ ਗੋਲੀਆਂ ਮਾਰ ਕੇ ਕਤਲ

12/05/2023 6:25:18 PM

ਜੈਪੁਰ- ਰਾਜਸਥਾਨ ਦੀ ਰਾਜਧਾਨੀ ਜੈਪੁਰ 'ਚ ਮੰਗਲਵਾਰ ਨੂੰ ਰਾਸ਼ਟਰੀ ਰਾਜਪੂਤ ਕਰਣੀ ਸੈਨਾ ਦੇ ਪ੍ਰਧਾਨ ਸੁਖਦੇਵ ਸਿੰਘ ਗੋਗਾਮੇੜੀ ਦਾ ਕਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ, ਸੁਖਦੇਵ ਸਿੰਘ ਨੂੰ ਸ਼ਾਮਨਗਰ 'ਚ ਉਨ੍ਹਾਂ ਦੇ ਘਰ 'ਚ ਹੀ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਸੀ.ਸੀ.ਟੀ.ਵੀ. ਫੁਟੇਜ਼ 'ਚ ਸਾਹਮਣੇ ਆਇਆ ਹੈ ਕਿ ਹਮਲਾਵਰ ਉਨ੍ਹਾਂ ਦੇ ਨਾਲ ਬੈਠੇ ਸਨ ਅਤੇ ਅਚਾਨਕ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਫਾਇਰਿੰਗ 'ਚ ਸੁਖਦੇਵ ਸਿੰਘ 'ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ। ਸੁਖਦੇਵ ਸਿੰਘ ਨੂੰ ਜ਼ਖ਼ਮੀ ਹਾਲਤ 'ਚ ਮਾਨਸਰੋਵਰ ਸਥਿਤ ਮੈਟਰੋ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਨੇ ਇਲਾਜ ਸ਼ੁਰੂ ਕੀਤਾ ਅਤੇ ਕੁਝ ਦੇਰ ਬਾਅਦ ਹੀ ਇਲਾਜ ਦੌਰਾਨ ਉਨ੍ਹਾਂ ਨੇ ਦਮ ਤੋੜ ਦਿੱਤਾ। 

ਇਹ ਵੀ ਪੜ੍ਹੋ- 'ਮਿਚੌਂਗ' ਤੂਫ਼ਾਨ ਕਾਰਨ ਤਾਮਿਲਨਾਡੂ 'ਚ 8 ਲੋਕਾਂ ਦੀ ਮੌਤ, ਪਾਣੀ 'ਚ ਡੁੱਬਿਆ ਪੂਰਾ ਚੇਨਈ, ਰੈੱਡ ਅਲਰਟ ਜਾਰੀ

ਅਜੀਤ ਸਿੰਘ 'ਤੇ ਵੀ ਹਮਲਾ, ਗੰਭੀਰ ਰੂਪ ਨਾਲ ਹੋਏ ਜ਼ਖ਼ਮੀ

ਸੁਖਦੇਵ ਸਿੰਘ 'ਤੇ ਫਾਇਰਿੰਗ ਦੌਰਾਨ ਉਥੇ ਮੌਜੂਦ ਅਜੀਤ ਸਿੰਘ ਵੀ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਹਨ। ਓਧਰ, ਫਾਇਰਿੰਗ ਦੀ ਸੂਚਨਾ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਸ ਨੇ ਹਮਲਾਵਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਆਲੇ-ਦੁਆਲੇ ਦੇ ਸਾਰੇ ਪ੍ਰਮੁੱਖ ਰਸਤਿਆਂ 'ਤੇ ਨਾਕਾਬੰਦੀ ਕਰਵਾਈ ਗਈ ਹੈ। ਸੀ.ਸੀ.ਟੀ.ਵੀ. ਫੁਟੇਜਡ ਖੰਘਾਲੇ ਜਾ ਰਹੇ ਹਨ। 

ਸਕੂਟਰ ਸਵਾਰ 2 ਬਦਮਾਸ਼ਾ ਦੀ ਭਾਲ

ਸ਼ਾਮਨਗਰ ਥਾਣਾ ਪੁਲਸ ਮਾਮਲੇ ਦੀ ਜਾਂਚ 'ਚ ਜੁਟ ਗਈ ਹੈ। ਪੁਲਸ ਨੂੰ ਸਕੂਟਰ ਸਵਾਰ ਦੋ ਬਦਮਾਸ਼ਾਂ ਦੀ ਭਾਲ ਹੈ। ਦੁਪਹਿਰ ਨੂੰ ਕਰੀਬ 1.45 ਵਜੇ ਇਨ੍ਹਾਂ ਬਦਮਾਸ਼ਾਂ ਨੇ ਹੀ ਸੁਖਦੇਵ ਸਿੰਘ ਗੋਗਾਮੇੜੀ 'ਤੇ ਗੋਲੀਆਂ ਚਲਾਈਆਂ ਸਨ। ਰਾਜਧਾਨੀ 'ਚ ਚੋਣ ਸਰਗਰਮੀਆਂ ਵਿਚਕਾਰ ਮੰਗਲਵਾਰ ਨੂੰ ਇਸ ਅਪਰਾਧਿਕ ਘਟਨਾ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। 

ਇਹ ਵੀ ਪੜ੍ਹੋ- ਵਿਆਹ 'ਚ ਗਰਭਵਤੀ ਨਿਕਲੀ ਲਾੜੀ, ਮੰਗਣੀ ਤੋਂ ਬਾਅਦ ਹੋ ਗਿਆ ਸੀ ਇਹ ਕਾਂਡ


Rakesh

Content Editor

Related News