ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਖੁਸ਼ਖਬਰੀ

10/16/2019 6:03:18 PM

ਨਵੀਂ ਦਿੱਲੀ (ਕਮਲ ਕਾਂਸਲ)— ਕਰਤਾਰਪੁਰ ਲਾਂਘਾ 9 ਨਵੰਬਰ ਨੂੰ ਖੁੱਲ੍ਹ ਜਾਵੇਗਾ। ਦੇਸ਼-ਵਿਦੇਸ਼ਾਂ ਵਿਚ ਵੱਸਦੇ ਸਿੱਖਾਂ ਲਈ ਵੱਡੀ ਖੁਸ਼ਖਬਰੀ ਹੈ। ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਰਜਿਸਟ੍ਰੇਸ਼ਨ 20 ਅਕਤੂਬਰ 2019 ਤੋਂ ਸ਼ੁਰੂ ਹੋ ਜਾਵੇਗੀ। ਯਾਤਰਾ ਲਈ ਪਾਸਪੋਰਟ ਦੀ ਲੋੜ ਹੋਵੇਗੀ, ਵੀਜ਼ਾ ਦੀ ਨਹੀਂ। ਵੀਜ਼ਾ ਫੀਸ ਅਤੇ ਯਾਤਰਾ ਦੇ ਸਮੇਂ ਨੂੰ ਲੈ ਕੇ ਭਾਰਤ-ਪਾਕਿਸਤਾਨ ਦੇ ਅਧਿਕਾਰੀਆਂ ਵਿਚਾਲੇ ਗੱਲਬਾਤ ਚੱਲ ਰਹੀ ਹੈ। ਇੱਥੇ ਦੱਸ ਦੇਈਏ ਕਿ ਪਾਕਿਸਤਾਨ ਸਿੱਖ ਸ਼ਰਧਾਲੂਆਂ ਤੋਂ 20 ਡਾਲਰ ਪ੍ਰਤੀ ਵਿਅਕਤੀ ਫੀਸ ਲੈਣ 'ਤੇ ਅੜਿਆ ਹੋਇਆ ਹੈ। ਹਾਲਾਂਕਿ ਭਾਰਤ ਨੇ ਇਸ 'ਤੇ ਸਖਤ ਇਤਰਾਜ਼ ਜ਼ਾਹਰ ਕੀਤਾ ਹੈ।

PunjabKesari

ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 8 ਨਵੰਬਰ ਨੂੰ ਕਰਤਾਰਪੁਰ ਲਾਂਘੇ ਦਾ ਉਦਘਾਟਨ ਕਰਨਗੇ। ਇਹ ਜਾਣਕਾਰੀ ਬੀਤੇ ਦਿਨੀਂ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਆਪਣੇ ਟਵਿੱਟਰ ਹੈਂਡਲ 'ਤੇ ਟਵੀਟ ਕਰ ਕੇ ਆਖੀ ਸੀ। ਕਰਤਾਰਪੁਰ ਲਾਂਘਾ ਪਾਕਿਸਤਾਨ ਦੇ ਕਰਤਾਰਪੁਰ 'ਚ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਨੂੰ ਡੇਰਾ ਬਾਬਾ ਨਾਨਕ ਨਾਲ ਜੋੜੇਗਾ। ਲਾਂਘਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਸ਼ਰਧਾਲੂਆਂ ਲਈ ਖੋਲ੍ਹਿਆ ਜਾਵੇਗਾ।

PunjabKesari


Tanu

Content Editor

Related News