ਭਾਰਤ ਵੱਲੋਂ ਪਾਕਿ ਨਾਲ ਮੁਲਤਵੀ ਕੀਤੀ ਬੈਠਕ ਬਾਰੇ ਵਿਦੇਸ਼ ਮੰਤਰਾਲੇ ਨੇ ਦਿੱਤਾ ਇਹ ਬਿਆਨ

Thursday, Apr 04, 2019 - 06:04 PM (IST)

ਨਵੀਂ ਦਿੱਲੀ— ਕਰਤਾਰਪੁਰ ਕੋਰੀਡੋਰ ਨੂੰ ਲੈ ਕੇ ਪਾਕਿਸਤਾਨ ਵਲੋਂ ਕਿਸੇ ਤਰ੍ਹਾਂ ਦੀ ਗੱਲਬਾਤ ਹੋਣ ਦੀ ਗੱਲ 'ਤੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ ਹੈ ਕਿ ਇਹ ਯਾਦ ਰੱਖਣਾ ਜ਼ਰੂਰੀ ਹੈ ਕਿ ਅਸੀਂ ਲੋਕਾਂ ਦੀ ਇੱਛਾਵਾਂ ਨੂੰ ਪੂਰਾ ਕਰਨ ਲਈ ਵਚਨਬੱਧ ਹਾਂ, ਜਿਵੇਂ ਕਿ ਭਾਰਤੀ ਸ਼ਰਧਾਲੂ ਕੋਰੀਡੋਰ ਦੀ ਵਰਤੋਂ ਕਰ ਕੇ ਕਰਤਾਰਪੁਰ ਸਾਹਿਬ ਦੀ ਯਾਤਰਾ ਕਰਨ। ਰਵੀਸ਼ ਕੁਮਾਰ ਨੇ ਕਿਹਾ ਕਿ ਇਸੇ ਸਮੇਂ ਕੁਝ ਅਜਿਹੀਆਂ ਗੱਲ ਸਾਡੇ ਧਿਆਨ 'ਚ ਆਈਆਂ ਹਨ, ਜਿਨ੍ਹਾਂ ਬਾਰੇ ਅਸੀਂ ਪਾਕਿਸਤਾਨ ਤੋਂ ਸਪੱਸ਼ਟੀਕਰਨ ਮੰਗਿਆ ਹੈ। ਪਾਕਿਸਤਾਨ ਨੇ ਅਜੇ ਤੱਕ ਉਨ੍ਹਾਂ ਦਾ ਕੋਈ ਜਵਾਬ ਨਹੀਂ ਦਿੱਤਾ ਹੈ।
 

ਰਿਪੋਰਟ 'ਤੇ ਕੀਤੀ ਚਿੰਤਾ ਜ਼ਾਹਰ
ਰਵੀਸ਼ ਨੇ ਕਿਹਾ ਕਿ ਅਸੀਂ ਉਨ੍ਹਾਂ ਰਿਪੋਰਟ 'ਤੇ ਵੀ ਆਪਣੀ ਚਿੰਤਾ ਜ਼ਾਹਰ ਕੀਤੀ ਸੀ, ਜਿਨ੍ਹਾਂ 'ਚ ਕਿਹਾ ਗਿਆ ਸੀ ਕਿ ਪਾਕਿਸਤਾਨ ਵਲੋਂ ਵਿਵਾਦਪੂਰਨ ਤੱਤਾਂ ਨੂੰ ਇਕ ਕਮੇਟੀ 'ਚ ਨਿਯੁਕਤ ਕੀਤਾ ਗਿਆ ਸੀ, ਜਿਸ ਨੂੰ ਕਰਤਾਰਪੁਰ ਗਲਿਆਰੇ ਨਾਲ ਜੋੜਿਆ ਜਾਣਾ ਸੀ। ਇਸ ਲਈ ਅਸੀਂ ਬੈਠਕ ਮੁਲਤਵੀ ਕਰ ਦਿੱਤੀ।

ਦੱਸਣਯੋਗ ਹੈ ਕਿ ਭਾਰਤ ਨੇ ਪਾਕਿਸਤਾਨ ਦੇ ਹਾਈ ਕਮਿਸ਼ਨਰ ਨੂੰ ਤਲੱਬ ਕੀਤਾ ਅਤੇ ਕਰਤਾਰਪੁਰ ਗਲਿਆਰੇ 'ਤੇ ਪਾਕਿਸਤਾਨ ਵਲੋਂ ਕਮੇਟੀ 'ਚ ਕਈ ਖਾਲਿਸਤਾਨੀ ਵੱਖਵਾਦੀਆਂ ਦੀ ਮੌਜੂਦਗੀ 'ਤੇ ਚਿੰਤਾ ਜ਼ਾਹਰ ਕੀਤੀ। ਸੂਤਰਾਂ ਅਨੁਸਾਰ ਭਾਰਤ ਨੇ ਪਾਕਿਸਤਾਨ ਹਾਈ ਕਮਿਸ਼ਨਰ ਸਈਅਦ ਹੈਦਰ ਸ਼ਾਹ ਨੂੰ ਇਹ ਵੀ ਕਿਹਾ ਸੀ ਕਿ ਉਹ ਕਰਤਾਰਪੁਰ ਸਾਹਿਬ ਗਲਿਆਰੇ 'ਤੇ ਤੌਰ ਤਰੀਕਿਆਂ ਬਾਰੇ ਚਰਚਾ ਲਈ ਅਟਾਰੀ 'ਚ ਪਿਛਲੀ ਬੈਠਕ 'ਚ ਨਵੀਂ ਦਿੱਲੀ ਵਲੋਂ ਪੇਸ਼ ਕੀਤੇ ਗਏ ਅਹਿਮ ਪ੍ਰਸਤਾਵਾਂ 'ਤੇ ਵੀ ਆਪਣੇ ਦੇਸ਼ ਦਾ ਰੁਖ ਸਪੱਸ਼ਟ ਕਰਨ।


DIsha

Content Editor

Related News