ਸੰਗਤ ਦੀਆਂ ਅਰਦਾਸਾਂ ਹੋਈਆਂ ਕਬੂਲ, ਕਰਤਾਰਪੁਰ ਸਾਹਿਬ ਦੀ ਯਾਤਰਾ ’ਤੇ ਜਾਣ ਲਈ ਅੱਜ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ

Wednesday, Nov 17, 2021 - 10:42 AM (IST)

ਸੰਗਤ ਦੀਆਂ ਅਰਦਾਸਾਂ ਹੋਈਆਂ ਕਬੂਲ, ਕਰਤਾਰਪੁਰ ਸਾਹਿਬ ਦੀ ਯਾਤਰਾ ’ਤੇ ਜਾਣ ਲਈ ਅੱਜ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ

ਨਵੀਂ ਦਿੱਲੀ— ਕੇਂਦਰ ਸਰਕਾਰ, ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਜਾਣ ਲਈ ਬਣਾਏ ਗਏ ਲਾਂਘੇ ਨੂੰ ਬੁੱਧਵਾਰ ਯਾਨੀ ਕਿ ਅੱਜ ਖੋਲ੍ਹ ਦਿੱਤਾ ਹੈ। ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅੰਤਿਮ ਸਾਲਾਂ ਵਾਲੀ ਥਾਂ ’ਤੇ ਬਣੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ (ਪਾਕਿਸਤਾਨ) ਨੂੰ ਪੰਜਾਬ ਦੇ ਗੁਰਦਾਸਪੁਰ ਜ਼ਿਲੇ ’ਚ ਡੇਰਾ ਬਾਬਾ ਨਾਨਕ ਨਾਲ ਜੋੜਦਾ ਹੈ। ਕੋਵਿਡ ਮਹਾਮਾਰੀ ਕਾਰਨ ਇਹ ਲਾਂਘਾ 16 ਮਾਰਚ 2020 ਨੂੰ ਬੰਦ ਕਰ ਦਿੱਤਾਿਗਿਆ ਸੀ। ਸ੍ਰੀ ਕਰਤਾਰਪੁਰ ਸਾਹਿਬ ਦੇ ਗੁਰਦੁਆਰੇ ਤੋਂ ਸ਼ਰਧਾਲੂਆਂਨੂੰ ਸਹੂਲਤਾਂ ਮੌਜੂਦਾ ਪ੍ਰਕਿਰਿਆਵਾਂ ਅਤੇ ਕੋਵਿਡ ਪ੍ਰੋਟੋਕਾਲ ਮੁਤਾਬਕ ਦਿੱਤੀਆਂ ਜਾਣਗੀਆਂ।

ਇਹ ਵੀ ਪੜ੍ਹੋ : ਸੰਗਤਾਂ ਦੀਆਂ ਅਰਦਾਸਾਂ ਨਾਲ 2 ਸਾਲ ਪਹਿਲਾਂ ਅੱਜ ਦੇ ਦਿਨ ਖੁੱਲ੍ਹਿਆ ਸੀ ਕਰਤਾਰਪੁਰ ਸਾਹਿਬ ਲਾਂਘਾ

PunjabKesari

ਪਹਿਲੇ ਜੱਥੇ ’ਚ ਜਾਣਗੇ 250 ਲੋਕ
ਬੁੱਧਵਾਰ ਯਾਨੀ ਕਿ ਅੱਜ ਤੋਂ ਹੀ ਕਰਤਾਰਪੁਰ ਸਾਹਿਬ ਦੀ ਯਾਤਰਾ 'ਤੇ ਜਾਣ ਲਈ ਰਜਿਸਟਰੇਸ਼ਨ ਸ਼ੁਰੂ ਹੋਵੇਗੀ। ਓਧਰ ਯਾਤਰਾ ਸ਼ੁਰੂ ਹੋਣ ’ਤੇ ਪਹਿਲੇ ਜੱਥੇ ’ਚ 250 ਸ਼ਰਧਾਲੂ ਪਾਕਿਸਤਾਨ ਜਾਣਗੇ।

ਕੋਰੋਨਾ ਵੈਕਸੀਨੇਸ਼ਨ ਸਰਟੀਫਿਕੇਟ ਦੇ ਨਾਲ ਨੈਗੇਟਿਵ ਰਿਪੋਰਟ ਜ਼ਰੂਰੀ
ਕੋਵਿਡ ਵੈਕਸੀਨੇਸ਼ਨ ਦੀਆਂ ਦੋਵੇ ਡੋਜ਼ ਲਗਵਾਉਣ ਤੋਂ ਇਲਾਵਾ 72 ਘੰਟਿਆਂ ਤੋਂ ਘੱਟ ਸਮੇਂਂਦੀ ਆਰ. ਟੀ. ਪੀ. ਸੀ. ਆਰ. ਟੈਸਟ ਦੀ ਨੈਗੇਟਿਵ ਰਿਪੋਰਟ ਵੀ ਜ਼ਰੂਰ ਦੇਣੀ ਪਵੇਗੀ। 

ਇਹ ਵੀ ਪੜ੍ਹੋ : ਵੱਡੀ ਖ਼ਬਰ: 17 ਨਵੰਬਰ ਤੋਂ ਖੁੱਲ੍ਹੇਗਾ ਕਰਤਾਰਪੁਰ ਸਾਹਿਬ ਲਾਂਘਾ, ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਹੋਣਗੀਆਂ ਨਤਮਸਤਕ

ਅਮਿਤ ਸ਼ਾਹ ਨੇ ਟਵੀਟ ਕਰ ਦਿੱਤੀ ਸੀ ਜਾਣਕਾਰੀ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਇਕ ਟਵੀਟ ਰਾਹੀਂ ਇਸ ਲਾਂਘੇ ਨੂੰ ਖੋਲ੍ਹਣ ਦੇ ਸਰਕਾਰ ਦੇ ਫ਼ੈਸਲੇ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਿੱਖ ਸ਼ਰਧਾਲੂਆਂਂਦੀਆਂਂਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਸਰਕਾਰ ਨੇ ਇਸ ਲਾਂਘੇ ਨੂੰ 17 ਨਵੰਬਰ ਤੋਂ ਮੁੜ ਖੋਲ੍ਹਣ ਦਾ ਫੈਸਲਾ ਕੀਤਾ ਹੈ। ਸ਼ਾਹ ਨੇ ਕਿਹਾ ਕਿ ਸਰਕਾਰ ਦਾ ਇਹ ਫੈਸਲਾ ਦਰਸਾਉਂਦਾ ਹੈ ਕਿ ਮੋਦੀ ਸਰਕਾਰ ਸ੍ਰੀ ਗੁਰੂ ਨਾਨਕ ਦੇਵ ਜੀ ਵਿਚ ਅਥਾਹ ਸ਼ਰਧਾ ਅਤੇ ਸਿੱਖ ਭਾਈਚਾਰੇ ਨਾਲ ਅਤਿਅੰਤ ਪਿਆਰ ਕਰਦੀ ਹੈ। ਇਸ ਫੈਸਲੇ ਨਾਲ ਵੱਡੀ ਗਿਣਤੀ ਵਿਚ ਸਿੱਖ ਸ਼ਰਧਾਲੂਆ ਨੂੰ ਲਾਭ ਹੋਵੇਗਾ।

ਇਹ ਵੀ ਪੜ੍ਹੋ : PM ਮੋਦੀ ਨੂੰ ਮਿਲਿਆ ਪੰਜਾਬ BJP ਆਗੂਆਂ ਦਾ ਵਫ਼ਦ, ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਰੱਖੀ ਮੰਗ

ਭਾਰਤ ਸਰਕਾਰ ਨੇ 24 ਅਕਤੂਬਰ 2019 ਨੂੰ ਪਾਕਿਸਤਾਨ ਨਾਲ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਖੋਲ੍ਹਣ ਬਾਰੇ ਇਕ ਸਮਝੌਤੇ ’ਤੇ ਹਸਤਾਖਰ ਕੀਤੇ ਸਨ। ਸਮਝੌਤੇ ਅਧੀਨ ਸਭ ਧਰਮਾਂ ਦੇ ਭਾਰਤੀ ਸ਼ਰਧਾਲੂਆ ਨੂੰ 4.5 ਕਿਲੋਮੀਟਰ ਲੰਬੇ ਲਾਂਘੇ ਰਾਹੀਂ ਪੂਰਾ ਸਾਲ ਵੀਜ਼ਾ ਮੁਕਤ ਯਾਤਰਾ ਕਰਨ ਦੀ ਆਗਿਆ ਦਿੱਤੀ ਗਈ ਸੀ। 9 ਨਵੰਬਰ 2019 ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਲਾਂਘੇ ਦਾ ਸ਼ੁੱਭ ਆਰੰਭ ਕੀਤਾ ਸੀ। 

ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


 


author

Tanu

Content Editor

Related News