ਵੱਡੀ ਖ਼ਬਰ: 17 ਨਵੰਬਰ ਤੋਂ ਖੁੱਲ੍ਹੇਗਾ ਕਰਤਾਰਪੁਰ ਸਾਹਿਬ ਲਾਂਘਾ, ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਹੋਣਗੀਆਂ ਨਤਮਸਤਕ

Tuesday, Nov 16, 2021 - 02:13 PM (IST)

ਵੱਡੀ ਖ਼ਬਰ: 17 ਨਵੰਬਰ ਤੋਂ ਖੁੱਲ੍ਹੇਗਾ ਕਰਤਾਰਪੁਰ ਸਾਹਿਬ ਲਾਂਘਾ, ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਹੋਣਗੀਆਂ ਨਤਮਸਤਕ

ਨਵੀਂ ਦਿੱਲੀ— ਸਿੱਖ ਸੰਗਤ ਲਈ ਵੱਡੀ ਖ਼ੁਸ਼ਖਬਰੀ ਹੈ। ਕੇਂਦਰ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਲਾਂਘਾ ਭਲਕੇ ਤੋਂ ਯਾਨੀ ਕਿ 17 ਨਵੰਬਰ ਤੋਂ ਮੁੜ ਖੋਲ੍ਹਣ ਦਾ ਫ਼ੈਸਲਾ ਲਿਆ ਹੈ। ਇਸ ਬਾਬਤ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਟਵੀਟ ਕੀਤਾ ਕਿ ਸਰਕਾਰ ਨੇ ਭਲਕੇ 17 ਨਵੰਬਰ ਤੋਂ ਕਰਤਾਰਪੁਰ ਸਾਹਿਬ ਲਾਂਘਾ ਮੁੜ ਤੋਂ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਇਹ ਫ਼ੈਸਲਾ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸਾਡੇ ਸਿੱਖ ਭਾਈਚਾਰੇ ਪ੍ਰਤੀ ਮੋਦੀ ਸਰਕਾਰ ਦੀ ਅਪਾਰ ਸ਼ਰਧਾ ਨੂੰ ਦਰਸਾਉਂਦਾ ਹੈ। ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਨਾਲ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਨੂੰ ਫਾਇਦਾ ਹੋਵੇਗਾ।

ਇਹ ਵੀ ਪੜ੍ਹੋ : PM ਮੋਦੀ ਨੂੰ ਮਿਲਿਆ ਪੰਜਾਬ BJP ਆਗੂਆਂ ਦਾ ਵਫ਼ਦ, ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਰੱਖੀ ਮੰਗ

PunjabKesari

ਇਕ ਹੋਰ ਟਵੀਟ ’ਚ ਅਮਿਤ ਸ਼ਾਹ ਨੇ ਲਿਖਿਆ ਕਿ ਦੇਸ਼ 19 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਮੈਨੂੰ ਭਰੋਸਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਰਤਾਰਪੁਰ ਸਾਹਿਬ ਲਾਂਘਾ ਮੁੜ ਤੋਂ ਖੋਲ੍ਹਣ ਦੇ ਫ਼ੈਸਲੇ ਨਾਲ ਪੂਰੇ ਦੇਸ਼ ਵਿਚ ਖੁਸ਼ੀ ਹੋਰ ਵਧੇਗੀ। ਦੱਸ ਦੇਈਏ ਕਿ ਕੋਰੋਨਾ ਮਹਾਮਾਰੀ ਫੈਲਣ ਮਗਰੋਂ ਕਰਤਾਰਪੁਰ ਲਾਂਘਾ ਬੰਦ ਕਰ ਦਿੱਤਾ ਗਿਆ ਸੀ, ਜਿਸ ਨੂੰ ਅਜੇ ਤੱਕ ਨਹੀਂ ਖੋਲ੍ਹਿਆ ਗਿਆ। ਸਿਆਸੀ ਪਾਰਟੀਆਂ ਦੇ ਲੀਡਰਾਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਾਂਘਾ ਖੋਲ੍ਹਣ ਦੀ ਬੇਨਤੀ ਕੀਤੀ ਗਈ ਸੀ।

ਇਹ ਵੀ ਪੜ੍ਹੋ : ਸੰਗਤਾਂ ਦੀਆਂ ਅਰਦਾਸਾਂ ਨਾਲ 2 ਸਾਲ ਪਹਿਲਾਂ ਅੱਜ ਦੇ ਦਿਨ ਖੁੱਲ੍ਹਿਆ ਸੀ ਕਰਤਾਰਪੁਰ ਸਾਹਿਬ ਲਾਂਘਾ

ਦੱਸ ਦੇਈਏ ਕਿ 9 ਨਵੰਬਰ 2019 ਨੂੰ ਲੱਖਾਂ ਸੰਗਤਾਂ ਦੀਆਂ ਅਰਦਾਸਾਂ ਸਦਕਾ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਿਆ ਗਿਆ ਸੀ। ਜਿਸ ਤੋਂ ਬਾਅਦ ਸੰਗਤ ਨੇ ਦਰਸ਼ਨਾਂ ਲਈ ਜਾਣਾ ਸ਼ੁਰੂ ਕੀਤਾ ਸੀ। ਦੁਨੀਆ ਭਰ ’ਚ ਫੈਲੀ ਕੋਰੋਨਾ ਮਹਾਮਾਰੀ ਕਾਰਨ 15 ਮਾਰਚ 2020 ਨੂੰ ਲਾਂਘਾ ਬੰਦ ਕਰ ਦਿੱਤਾ ਗਿਆ ਸੀ।

ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ

 


author

Tanu

Content Editor

Related News