ਕਸ਼ਮੀਰ ''ਚ ਅੱਤਵਾਦੀਆਂ ਨੇ ਕੀਤਾ 3 ਲੋਕਾਂ ਨੂੰ ਅਗਵਾ

11/17/2018 8:58:36 PM

ਸ਼੍ਰੀਨਗਰ,(ਮਜੀਦ) : ਦੱਖਣੀ ਕਸ਼ਮੀਰ 'ਚ ਸ਼ਨੀਵਾਰ ਨੂੰ ਅੱਤਵਾਦੀਆਂ ਨੇ 3 ਲੋਕਾਂ ਨੂੰ ਅਗਵਾ ਕਰ ਲਿਆ। ਉਸੇ ਇਲਾਕੇ 'ਚ ਸ਼ੁੱਕਰਵਾਰ ਨੂੰ ਇਕ ਨੌਜਵਾਨ ਨਦੀਮ ਮੰਜੂਰ ਡਾਰ ਦੀ ਅਗਵਾ ਕਰਨ ਤੋਂ ਬਾਅਦ ਹੱਤਿਆ ਕਰ ਦਿੱਤੀ ਗਈ ਸੀ। ਉਥੇ ਹੀ ਹੱਤਿਆ ਤੋਂ ਬਾਅਦ ਅੱਤਵਾਦੀਆਂ ਨੇ ਵੀਡੀਓ ਵੀ ਜਾਰੀ ਕੀਤੀ ਹੈ।
ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਸ਼ੋਪੀਆਂ ਜ਼ਿਲੇ ਦੇ ਸੈਦਪੋਰਾ ਪਾਈਨ ਅਤੇ ਮੰਜਗਾਮ ਪਿੰਡਾਂ ਤੋਂ ਸ਼ਨੀਵਾਰ ਸਵੇਰੇ ਅੱਤਵਾਦੀਆਂ ਦੇ ਸਮੂਹ ਨੇ 3 ਲੋਕਾਂ ਨੂੰ ਅਗਵਾ ਕਰ ਲਿਆ। ਉਨ੍ਹਾਂ ਦੱਸਿਆ ਕਿ ਅਗਵਾਕਾਰਾਂ ਦੀ ਖੋਜ 'ਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਪਰ ਹਾਲੇ ਤੱਕ ਕੋਈ ਸਫਲਤਾ ਹੱਥ ਨਹੀਂ ਲੱਗੀ ਹੈ। ਉਧਰ ਸ਼ੱਕੀ ਅੱਤਵਾਦੀਆਂ ਨੇ ਸ਼ੋਪੀਆਂ ਜ਼ਿਲੇ 'ਚ ਭਾਜਪਾ ਦੇ ਜ਼ਿਲਾ ਪ੍ਰਧਾਨ ਜਾਵੇਦ ਕਾਦਰੀ ਦੇ ਘਰ 'ਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਘਰ ਤੋਂ ਬਾਹਰ ਤਾਇਨਾਤ ਪੁਲਸ ਮੁਲਾਜ਼ਮਾਂ ਨੇ ਹਵਾ 'ਚ ਫਾਇਰਿੰਗ ਕੀਤੀ, ਜਿਸ ਤੋਂ ਬਾਅਦ ਅੱਤਵਾਦੀ ਉਥੋਂ ਭੱਜ ਨਿਕਲੇ।