CRPF ਜਵਾਨਾਂ ਨਾਲ ਭਰੀ ਗੱਡੀ ਖੱਡ ''ਚ ਡਿੱਗੀ

Thursday, Oct 17, 2024 - 02:58 PM (IST)

ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਵਿਚ ਵੀਰਵਾਰ ਯਾਨੀ ਕਿ ਅੱਜ ਇਕ ਸੜਕ ਹਾਦਸਾ ਵਾਪਰ ਗਿਆ, ਜਿਸ ਕਾਰਨ ਕੇਂਦਰੀ ਰਿਜ਼ਰਵ ਪੁਲਸ ਫੋਰਸ (CRPF) ਦੇ ਜਵਾਨ ਜ਼ਖਮੀ ਹੋ ਗਏ। ਦਰਅਸਲ CRPF ਜਵਾਨਾਂ ਨਾਲ ਭਰੀ ਗੱਡੀ ਸੜਕ ਤੋਂ ਫਿਸਲ ਕੇ ਖੱਡ 'ਚ ਡਿੱਗ ਗਈ। ਹਾਦਸੇ ਵਿਚ ਗੱਡੀ ਵਿਚ ਸਵਾਰ 19 ਜਵਾਨ ਜ਼ਖਮੀ ਹੋ ਗਏ। ਇਨ੍ਹਾਂ ਵਿਚੋਂ 2 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਅਧਿਕਾਰਤ ਸੂਤਰਾਂ ਨੇ ਦੱਸਿਆ ਕਿ CRPF ਕਰਮੀਆਂ ਨੂੰ ਲੈ ਕੇ ਜਾ ਰਹੀ ਗੱਡੀ ਪਾਖੇਰਪੋਰ ਖੈਗਾਮ ਨੇੜੇ ਸੜਕ ਤੋਂ ਫਿਸਲ ਕੇ ਇਕ ਖੱਡ 'ਚ ਡਿੱਗ ਗਈ, ਜਿਸ ਕਾਰਨ ਕਰੀਬ 19 ਜਵਾਨ ਜ਼ਖ਼ਮੀ ਹੋ ਗਏ। ਉਨ੍ਹਾਂ ਵਿਚੋਂ ਦੋ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਨ੍ਹਾਂ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਇਲਾਜ ਲਈ ਨੇੜੇ ਦੇ ਚਰਾਰ-ਏ-ਸ਼ਰੀਫ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਇਨ੍ਹਾਂ ਵਿਚੋਂ 9 ਜਵਾਨਾਂ ਨੂੰ ਸ਼੍ਰੀ ਮਹਾਰਾਜਾ ਹਰੀ ਸਿੰਘ ਹਸਪਤਾਲ ਸ਼੍ਰੀਨਗਰ ਵਿਚ ਦਾਖ਼ਲ ਕਰਵਾਇਆ ਗਿਆ ਹੈ। 


Tanu

Content Editor

Related News