ਕਸ਼ਮੀਰ: ਕੁਲਗਾਮ ''ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ
Monday, Aug 10, 2020 - 12:26 AM (IST)

ਸ਼੍ਰੀਨਗਰ - ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਐਤਵਾਰ ਤੜਕੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ ਪਰ ਹਨ੍ਹੇਰੇ ਦਾ ਫਾਇਦਾ ਚੁੱਕ ਕੇ ਅੱਤਵਾਦੀ ਭੱਜਣ 'ਚ ਕਾਮਯਾਬ ਰਹੇ। ਪੁਲਸ ਨੇ ਇਹ ਜਾਣਕਾਰੀ ਦਿੱਤੀ।
ਪੁਲਸ ਨੇ ਕਿਹਾ ਕਿ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ 'ਤੇ ਐਤਵਾਰ ਤੜਕੇ ਕੁਲਗਾਮ ਦੇ ਸਿਘਨਪੁਰਾ ਖੇਤਰ 'ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਇੱਕ ਪੁਲਸ ਅਧਿਕਾਰੀ ਮੁਤਾਬਕ ਤਲਾਸ਼ੀ ਮੁਹਿੰਮ ਦੌਰਾਨ ਅੱਤਵਾਦੀਆਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਜਿਸ ਦਾ ਜਵਾਬ ਸੁਰੱਖਿਆ ਬਲਾਂ ਨੇ ਦਿੱਤਾ। ਉਨ੍ਹਾਂ ਕਿਹਾ ਕਿ ਕੁੱਝ ਦੇਰ ਗੋਲੀਬਾਰੀ ਹੋਣ ਤੋਂ ਬਾਅਦ ਅੱਤਵਾਦੀ ਭੱਜਣ 'ਚ ਕਾਮਯਾਬ ਰਹੇ।