ਕਸ਼ਮੀਰ ਤੇ ਲੱਦਾਖ ਦੇ ਉੱਚੇ ਇਲਾਕਿਆਂ ’ਚ ਹਲਕੀ ਬਰਫ਼ਬਾਰੀ, ਅਗਲੇ 2 ਦਿਨ ਮੀਂਹ ਪੈਣ ਦੀ ਸੰਭਾਵਨਾ

Thursday, Nov 12, 2026 - 08:15 AM (IST)

ਕਸ਼ਮੀਰ ਤੇ ਲੱਦਾਖ ਦੇ ਉੱਚੇ ਇਲਾਕਿਆਂ ’ਚ ਹਲਕੀ ਬਰਫ਼ਬਾਰੀ, ਅਗਲੇ 2 ਦਿਨ ਮੀਂਹ ਪੈਣ ਦੀ ਸੰਭਾਵਨਾ

ਸ਼੍ਰੀਨਗਰ (ਏਜੰਸੀ)– ਕਸ਼ਮੀਰ ਤੇ ਲੱਦਾਖ ਦੇ ਉਚਾਈ ਵਾਲੇ ਇਲਾਕਿਆਂ ਵਿਚ ਬੁੱਧਵਾਰ ਨੂੰ ਹਲਕੀ ਬਰਫ਼ਬਾਰੀ ਹੋਈ, ਜਦਕਿ ਮੈਦਾਨੀ ਇਲਾਕਿਆਂ ਵਿਚ ਹਲਕਾ ਮੀਂਹ ਦਰਜ ਕੀਤਾ ਗਿਆ। ਇਸ ਸਬੰਧ ਵਿਚ ਮੌਸਮ ਵਿਗਿਆਨ ਕੇਂਦਰ, ਸ਼੍ਰੀਨਗਰ ਨੇ ਅਗਲੇ 2 ਦਿਨਾਂ ਦੌਰਾਨ ਜੰਮੂ-ਕਸ਼ਮੀਰ ਵਿਚ ਹੋਰ ਮੀਂਹ ਪੈਣ ਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ ਪ੍ਰਗਟ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਬਾਂਦੀਪੋਰਾ, ਸੋਨਮਰਗ, ਗੁਲਮਰਗ ਦੇ ਕਾਂਗਡੋਰੀ, ਗੁਮਰੀ, ਮੀਨਾਮਰਗ ਤੇ ਦਰਾਸ ਵਿਚ ਹਲਕੀ ਬਰਫ਼ਬਾਰੀ ਹੋਈ।

ਇਹ ਵੀ ਪੜ੍ਹੋ: ਕਪੂਰਥਲਾ 'ਚ ਵੱਡੀ ਵਾਰਦਾਤ: 4 ਭੈਣਾਂ ਦੇ ਇਕਲੌਤੇ ਭਰਾ ਦਾ ਗੋਲੀਆਂ ਮਾਰ ਕਰ 'ਤਾ ਕਤਲ, 9 ਮਹੀਨੇ ਪਹਿਲਾਂ...

ਮੌਸਮ ਵਿਗਿਆਨ ਕੇਂਦਰ ਨੇ 12 ਤੇ 13 ਨਵੰਬਰ ਨੂੰ ਮੈਦਾਨੀ ਇਲਾਕਿਆਂ ਵਿਚ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਅਤੇ ਉਚਾਈ ਵਾਲੇ ਕਈ ਇਲਾਕਿਆਂ ਵਿਚ ਹਲਕੀ ਤੋਂ ਦਰਮਿਆਨੀ ਬਰਫ਼ਬਾਰੀ ਹੋਣ ਦਾ ਅੰਦਾਜ਼ਾ ਲਾਇਆ ਹੈ। ਕੁਪਵਾੜਾ ਤੇ ਬਾਂਦੀਪੋਰਾ ਦੇ ਉਚਾਈ ਵਾਲੇ ਇਲਾਕਿਆਂ ਵਿਚ ਦਰਮਿਆਨੀ ਤੋਂ ਭਾਰੀ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ। 12 ਤੇ 13 ਨਵੰਬਰ ਦੌਰਾਨ ਦਿਨ ਦੇ ਤਾਪਮਾਨ ਵਿਚ 6 ਤੋਂ 8 ਡਿਗਰੀ ਸੈਲਸੀਅਸ ਤੱਕ ਦੀ ਵੱਡੀ ਗਿਰਾਵਟ ਆ ਸਕਦੀ ਹੈ। ਇਸ ਦੌਰਾਨ ਕੁਝ ਥਾਵਾਂ ’ਤੇ ਤੇਜ਼ ਹਵਾਵਾਂ ਦੇ ਨਾਲ ਹਨੇਰੀ-ਤੂਫ਼ਾਨ ਆਉਣ ਦੀ ਵੀ ਸੰਭਾਵਨਾ ਹੈ।

ਇਹ ਵੀ ਪੜ੍ਹੋ: ਕਾਰ ਪਾਰਕਿੰਗ ਨੂੰ ਲੈ ਕੇ ਖੂਨੀ ਵਾਰਦਾਤ : ਭਾਣਜੇ ਦੇ ਵਿਆਹ ਲਈ ਸਿੰਗਾਪੁਰ ਤੋਂ ਆਏ ਮਾਮੇ ਦਾ ਗੋਲੀਆਂ ਮਾਰ ਕੇ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News