ਕਸ਼ਮੀਰ ''ਚ ਹਾਹਾਕਾਰ: ਇੰਟਰਨੈੱਟ ਬੰਦ ਤੇ ਨਾਕਾਬੰਦੀ ਕਾਰਨ Pak ''ਚ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ

Saturday, Jul 25, 2026 - 04:02 PM (IST)

ਕਸ਼ਮੀਰ ''ਚ ਹਾਹਾਕਾਰ: ਇੰਟਰਨੈੱਟ ਬੰਦ ਤੇ ਨਾਕਾਬੰਦੀ ਕਾਰਨ Pak ''ਚ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ

ਇੰਟਰਨੈਸ਼ਨਲ ਡੈਸਕ : ਪਾਕਿਸਤਾਨ ਦੇ ਪ੍ਰਸ਼ਾਸਨ ਅਧੀਨ ਕਸ਼ਮੀਰ (ਏ.ਜੇ.ਕੇ.) ਵਿੱਚ ਪਿਛਲੇ ਡੇਢ ਮਹੀਨੇ ਤੋਂ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ, ਸੜਕਾਂ ਦੀ ਨਾਕਾਬੰਦੀ ਅਤੇ ਇੰਟਰਨੈੱਟ ਬੰਦੀ ਨੇ ਆਮ ਜਨਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੋਇਆ ਹੈ । ਚੋਣਾਂ ਦੇ ਨੇੜੇ ਆਉਣ ਦੇ ਬਾਵਜੂਦ, ਖਾਸ ਕਰਕੇ ਪੂਛ (Poonch) ਡਿਵੀਜ਼ਨ ਵਿੱਚ ਹਾਲਾਤ ਗੰਭੀਰ ਬਣੇ ਹੋਏ ਹਨ, ਜਿੱਥੇ ਲੋਕ ਬੁਨਿਆਦੀ ਸਹੂਲਤਾਂ, ਇਲਾਜ ਅਤੇ ਸੰਪਰਕ ਲਈ ਜੱਦੋ-ਜਹਿਦ ਕਰ ਰਹੇ ਹਨ।

ਇਹ ਵੀ ਪੜ੍ਹੋ :    ਵਿਦੇਸ਼ 'ਚ ਤੋਹਫ਼ੇ ਵਜੋਂ ਪੈਸੇ ਭੇਜਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ: ਜਾਣੋ ਕਿੰਨਾ ਲਗਦਾ ਹੈ ਟੈਕਸ

ਸਿਹਤ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ

ਸੜਕਾਂ ਦੀ ਨਾਕਾਬੰਦੀ ਅਤੇ ਤੇਲ ਦੀ ਕਿੱਲਤ ਕਾਰਨ ਸਿਹਤ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ ਹਨ। ਕੇਰੀ ਕੋਟ ਪਿੰਡ ਦੇ ਰਹਿਣ ਵਾਲੇ ਜ਼ਹੀਰ ਇਕਬਾਲ ਨੇ ਦੱਸਿਆ ਕਿ ਉਸ ਨੂੰ ਆਪਣੇ ਭਰਾ ਦੀ ਜਾਨ ਬਚਾਉਣ ਲਈ ਭਾਰੀ ਮੁਸ਼ੱਕਤ ਕਰਨੀ ਪਈ। ਐਂਬੂਲੈਂਸ ਨਾ ਮਿਲਣ ਕਾਰਨ ਮਰੀਜ਼ ਨੂੰ ਮੰਜੇ 'ਤੇ ਚੁੱਕ ਕੇ ਪੈਦਲ ਸੜਕ ਤੱਕ ਪਹੁੰਚਾਇਆ ਗਿਆ ਅਤੇ ਗੁਆਂਢੀਆਂ ਦੇ ਮੋਟਰਸਾਈਕਲਾਂ ਵਿੱਚੋਂ ਤੇਲ ਕੱਢ ਕੇ ਹਸਪਤਾਲ ਤੱਕ ਦਾ ਸਫ਼ਰ ਤੈਅ ਕੀਤਾ ਗਿਆ।

ਇਹ ਵੀ ਪੜ੍ਹੋ : ਹੁਣ ਨਹੀਂ ਮਿਲੇਗਾ ਸ਼ੁੱਧ Petrol,  ਸਰਕਾਰ ਨੇ ਸੰਸਦ 'ਚ ਦਿੱਤਾ ਦੋ-ਟੁੱਕ ਜਵਾਬ

ਕਾਰੋਬਾਰ ਪ੍ਰਭਾਵਿਤ

5 ਜੂਨ ਤੋਂ ਮੋਬਾਈਲ ਡਾਟਾ ਅਤੇ ਇੰਟਰਨੈੱਟ ਸੇਵਾਵਾਂ ਮੁਅੱਤਲ ਹਨ। ਮੁਜ਼ੱਫਰਾਬਾਦ ਵਿੱਚ ਪ੍ਰਿੰਟਿੰਗ ਕਾਰੋਬਾਰ ਚਲਾਉਣ ਵਾਲੇ ਮਲਿਕ ਦਾਊਦ ਅਨੁਸਾਰ, ਇੰਟਰਨੈੱਟ ਬੰਦ ਹੋਣ ਕਾਰਨ ਉਸ ਦਾ ਕਾਰੋਬਾਰ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ, ਜਿਸ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋ ਰਿਹਾ ਹੈ। ਬੈਂਕਾਂ ਅਤੇ ਏ.ਟੀ.ਐਮ. ਸੇਵਾਵਾਂ ਬੰਦ ਹੋਣ ਕਾਰਨ ਲੋਕ ਨਕਦੀ ਦੀ ਕਿੱਲਤ ਨਾਲ ਜੂਝ ਰਹੇ ਹਨ ਅਤੇ ਆਨਲਾਈਨ ਭੁਗਤਾਨ ਨਾ ਹੋਣ ਕਾਰਨ ਰੋਜ਼ਾਨਾ ਦੇ ਕੰਮ ਰੁਕ ਗਏ ਹਨ।

ਇਹ ਵੀ ਪੜ੍ਹੋ :  ਦੋ ਹਫ਼ਤਿਆਂ ਦੇ ਉੱਚ ਪੱਧਰ ਤੋਂ ਡਿੱਗਿਆ ਸੋਨਾ, ਜਾਣੋ ਕਿਉਂ Crash ਹੋਏ Gold-Silver

ਵਿਦਿਆਰਥੀਆਂ ਦੀ ਸਿੱਖਿਆ ਹੋ ਰਹੀ ਪ੍ਰਭਾਵਿਤ

ਇੰਟਰਨੈੱਟ ਬੰਦੀ ਦਾ ਸਭ ਤੋਂ ਵੱਡਾ ਨੁਕਸਾਨ ਵਿਦਿਆਰਥੀਆਂ ਨੂੰ ਹੋ ਰਿਹਾ ਹੈ। ਕਾਲਜ ਪ੍ਰਿੰਸੀਪਲ ਮਸੂਦ ਖ਼ਾਨ ਨੇ ਦੱਸਿਆ ਕਿ ਮੈਡੀਕਲ ਕਾਲਜਾਂ ਦੀਆਂ ਪ੍ਰਵੇਸ਼ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ, ਜਿਸ ਕਾਰਨ ਵਿਦਿਆਰਥੀਆਂ ਦਾ ਪੂਰਾ ਅਕਾਦਮਿਕ ਸਾਲ ਬਰਬਾਦ ਹੋਣ ਦਾ ਖਤਰਾ ਹੈ।

ਕਿਉਂ ਹੋ ਰਹੇ ਹਨ ਪ੍ਰਦਰਸ਼ਨ? 

ਇਹ ਅਸ਼ਾਂਤੀ ਜੂਨ ਵਿੱਚ ‘ਜੁਆਇੰਟ ਅਵਾਮੀ ਐਕਸ਼ਨ ਕਮੇਟੀ’ (JAAC) ‘ਤੇ ਪਾਬੰਦੀ ਲਗਾਉਣ ਤੋਂ ਬਾਅਦ ਸ਼ੁਰੂ ਹੋਈ ਸੀ। ਇਹ ਕਮੇਟੀ ਕਸ਼ਮੀਰੀ ਸ਼ਰਨਾਰਥੀਆਂ ਲਈ ਰਾਖਵੀਆਂ 12 ਵਿਧਾਨ ਸਭਾ ਸੀਟਾਂ ਨੂੰ ਖਤਮ ਕਰਨ ਅਤੇ ਹੋਰ ਆਰਥਿਕ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੀ ਹੈ। ਭਾਵੇਂ ਸਰਕਾਰ 27 ਜੁਲਾਈ ਤੋਂ ਪੜਾਅਵਾਰ ਚੋਣਾਂ ਕਰਵਾਉਣ ਦੀ ਤਿਆਰੀ ਕਰ ਰਹੀ ਹੈ, ਪਰ ਕਈ ਲੋਕਾਂ ਨੇ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਵੋਟ ਨਾ ਪਾਉਣ ਦਾ ਫੈਸਲਾ ਕੀਤਾ ਹੈ। ਸਰਕਾਰੀ ਅਧਿਕਾਰੀਆਂ ਦਾ ਦਾਅਵਾ ਹੈ ਕਿ ਹਾਲਾਤ ਆਮ ਹੋ ਰਹੇ ਹਨ, ਪਰ ਪੂਛ ਅਤੇ ਸੁਧਨੋਤੀ ਵਰਗੇ ਇਲਾਕਿਆਂ ਵਿੱਚ ਅਜੇ ਵੀ ਸੜਕਾਂ ਬੰਦ ਹਨ ਅਤੇ ਮਹਿੰਗਾਈ ਨੇ ਲੋਕਾਂ ਦਾ ਲੱਕ ਤੋੜ ਦਿੱਤਾ ਹੈ।

ਇਹ ਵੀ ਪੜ੍ਹੋ : Canada ਜਾਣ ਵਾਲਿਆਂ ਲਈ ਵੱਡੀ ਖ਼ੁਸ਼ਖ਼ਬਰੀ, ਸ਼ੁਰੂ ਹੋਈ Delhi-Toronto ਤੱਕ ਦੀ ਸਿੱਧੀ Flight
ਇਹ ਵੀ ਪੜ੍ਹੋ : ਸੋਨੋ ਦੀਆਂ ਕੀਮਤਾਂ 'ਚ ਆਉਣ ਵਾਲੀ ਹੈ ਵੱਡੀ ਗਿਰਾਵਟ! ਬੈਂਕ ਆਫ਼ ਅਮਰੀਕਾ ਦੀ ਭਵਿੱਖਬਾਣੀ
ਇਹ ਵੀ ਪੜ੍ਹੋ
: ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ’ਤੇ ਬੋਲੀ ਕੰਗਨਾ, ਕਿਹਾ - 'ਸੰਸਦ 'ਚ ਡਰ...'
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt


author

Harinder Kaur

Content Editor

Related News