ਕਸ਼ਮੀਰ ''ਚ ਮਨਾਈ ਗਈ ਵਿਸਾਖੀ, ਸਿੱਖ ਸ਼ਰਧਾਲੂਆਂ ਨੇ ਗੁਰਦੁਆਰਿਆਂ ''ਚ ਟੇਕਿਆ ਮੱਥਾ
Tuesday, Apr 14, 2026 - 04:54 PM (IST)
ਸ਼੍ਰੀਨਗਰ- ਕਸ਼ਮੀਰ 'ਚ ਮੰਗਲਵਾਰ ਨੂੰ ਧਾਰਮਿਕ ਉਤਸਵ ਨਾਲ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ ਅਤੇ ਵੱਡੀ ਗਿਣਤੀ 'ਚ ਸ਼ਰਧਾਲੂ ਵੱਖ-ਵੱਖ ਗੁਰਦੁਆਰਿਆਂ 'ਚ ਨਤਮਸਤਕ ਹੋਏ। ਮੁੱਖ ਸਮਾਰੋਹ ਸ਼ਹਿਰ ਦੇ ਰੈਨਾਵਾਰੀ ਇਲਾਕੇ 'ਚ ਸਥਿਤ ਗੁਰਦੁਆਰਾ ਛਠੀ ਪਾਤਸ਼ਾਹੀ 'ਚ ਆਯੋਜਿਤ ਕੀਤਾ ਗਿਆ, ਜਿਸ 'ਚ ਭਾਰੀ ਗਿਣਤੀ 'ਚ ਸਿੱਖ ਸ਼ਰਧਾਲੂ ਸ਼ਾਮਲ ਹੋਏ। ਪੁਲਸ ਅਤੇ ਨਾਗਰਿਕ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨੇ ਗੁਰੂਘਰ ਪਹੁੰਚ ਕੇ ਮੱਥਾ ਟੇਕਿਆ। ਘਾਟੀ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਸਿੱਖ ਭਾਈਚਾਰੇ ਦੇ ਲੋਕਾਂ ਨੇ ਵੀ ਪ੍ਰੋਗਰਾਮ ਆਯੋਜਿਤ ਕੀਤੇ।

ਵਿਸਾਖੀ ਫਸਲ ਕਟਾਈ ਦੇ ਮੌਸਮ ਦੀ ਸ਼ੁਰੂਆਤ ਦਾ ਪ੍ਰਤੀਕ ਹੈ। ਇਹ ਤਿਉਹਾਰ 1699 'ਚ ਸ੍ਰੀ ਗੁਰੂ ਗੋਬਿੰਦ ਸਿੰਘ ਦੀ ਅਗਵਾਈ 'ਚ ਖਾਲਸਾ ਪੰਥ ਦੀ ਸਥਾਪਨਾ ਦੀ ਯਾਦ 'ਚ ਵੀ ਮਨਾਇਆ ਜਾਂਦਾ ਹੈ। ਕਈ ਸਿੱਖ ਸ਼ਰਧਾਲੂ ਭਜਨ-ਕੀਰਤਨ ਅਤੇ ਹੋਰ ਧਾਰਮਿਕ ਗਤੀਵਿਧੀਆਂ 'ਚ ਹਿੱਸਾ ਲੈਂਦੇ ਹੋਏ ਦੇਖੇ ਗਏ। ਸਿੱਖ ਭਾਈਚਾਰੇ ਅਤੇ ਹੋਰ ਗੈਰ-ਸਰਕਾਰੀ ਸੰਗਠਨਾਂ ਨੇ ਲੰਗਰ ਲਈ ਸਟਾਲ ਲਗਾਏ।

ਇਸ ਮੌਕੇ ਮੈਡੀਕਲ ਕੈਂਪ ਵੀ ਲਗਾਏ ਗਏ ਸਨ। ਇਸ ਵਿਚ ਕਸ਼ਮੀਰ 'ਚ ਮੁਗਲ ਗਾਰਡਨ, ਟਿਊਲਿਪ ਗਾਰਡਨ ਅਤੇ ਹੋਰ ਪਾਰਕ 'ਚ ਲੋਕਾਂ ਦੀ ਭਾਰੀ ਭੀੜ ਇਕੱਠੀ ਹੋਈ। ਸਿੱਖ ਭਾਈਚਾਰੇ ਦੇ ਲੋਕ ਆਪਣੇ ਦੋਸਤਾਂ ਅਤੇ ਪਰਿਵਾਰ ਵਾਲਿਆਂ ਨਾਲ ਤਿਉਹਾਰ ਮਨਾਉਂਦੇ ਨਜ਼ਰ ਆਏ। ਇਸ ਦਿਨ ਪਹਿਲਗਾਮ ਅਤੇ ਦੁੱਧਪਥਰੀ ਸਮੇਤ ਵੱਖ-ਵੱਖ ਸੈਰ-ਸਪਾਟਾ ਸਥਾਨਾਂ 'ਤੇ ਪ੍ਰੋਗਰਾਮ ਆਯੋਜਿਤ ਕੀਤੇ ਗਏ, ਜਿਨ੍ਹਾਂ 'ਚ ਬਹੁ ਗਿਣਤੀ ਮੁਸਲਿਮ ਭਾਈਚਾਰੇ ਦੇ ਮੈਂਬਰਾਂ ਨੇ ਵੀ ਉਤਸਵ 'ਚ ਹਿੱਸਾ ਲਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
