ਕਸ਼ਮੀਰ ''ਚ ਰਾਜ ਨੇਤਾਵਾਂ ਸਮੇਤ 100 ਤੋਂ ਵੱਧ ਲੋਕ ਗ੍ਰਿਫਤਾਰ : ਅਧਿਕਾਰੀ

Wednesday, Aug 07, 2019 - 01:50 PM (IST)

ਕਸ਼ਮੀਰ ''ਚ ਰਾਜ ਨੇਤਾਵਾਂ ਸਮੇਤ 100 ਤੋਂ ਵੱਧ ਲੋਕ ਗ੍ਰਿਫਤਾਰ : ਅਧਿਕਾਰੀ

ਜੰਮੂ (ਭਾਸ਼ਾ)— ਕਸ਼ਮੀਰ ਘਾਟੀ ਵਿਚ ਸੰਚਾਰ ਵਿਵਸਥਾ ਠੱਪ ਹੋਣ ਅਤੇ ਤਮਾਮ ਪਾਬੰਦੀਆਂ ਵਿਚਾਲੇ ਸੁਰੱਖਿਆ ਏਜੰਸੀਆਂ ਨੇ ਰਾਜ ਨੇਤਾਵਾਂ, ਵਰਕਰਾਂ ਸਮੇਤ 100 ਤੋਂ ਵਧ ਲੋਕਾਂ ਨੂੰ ਸ਼ਾਂਤੀ ਲਈ ਖਤਰਾ ਹੋਣ ਦਾ ਹਵਾਲਾ ਦਿੰਦੇ ਹੋਏ ਗ੍ਰਿਫਤਾਰ ਕੀਤਾ ਹੈ। ਜੰਮੂ-ਕਸ਼ਮੀਰ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਨੇ ਕਿਹਾ, ''100 ਤੋਂ ਵਧ ਰਾਜਨੇਤਾਵਾਂ ਅਤੇ ਵਰਕਰਾਂ ਨੂੰ ਘਾਟੀ ਵਿਚ ਗ੍ਰਿਫਤਾਰ ਕੀਤਾ ਗਿਆ ਹੈ।'' ਅਧਿਕਾਰੀਆਂ ਨੇ ਦੱਸਿਆ ਕਿ ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਅਤੇ ਉਮਰ ਅਬਦੁੱਲਾ ਐਤਵਾਰ ਤੋਂ ਨਜ਼ਰਬੰਦ ਸਨ। ਉਨ੍ਹਾਂ ਨੂੰ ਸੂਬੇ ਵਿਚ ਕਾਨੂੰਨ-ਵਿਵਸਥਾ ਦੀ ਸਥਿਤੀ ਲਈ ਖਤਰਾ ਦੱਸਦੇ ਹੋਏ ਗ੍ਰਿਫਤਾਰ ਕਰ ਲਿਆ ਗਿਆ ਸੀ।

ਅਧਿਕਾਰੀਆਂ ਨੇ ਦੱਸਿਆ ਕਿ ਨੇਤਾਵਾਂ ਨੂੰ ਉਨ੍ਹਾਂ ਦੇ ਨਿਵਾਸ ਤੋਂ ਕੁਝ ਮੀਟਰ ਦੀ ਦੂਰੀ 'ਤੇ ਹਰੀ ਨਿਵਾਸ 'ਚ ਰੱਖਿਆ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਕਸ਼ਮੀਰ ਘਾਟੀ ਵਿਚ ਉਨ੍ਹਾਂ ਦੀਆਂ ਗਤੀਵਿਧੀਆਂ ਤੋਂ ਸ਼ਾਂਤੀ ਵਿਚ ਖਲਲ ਪੈਦਾ ਹੋਣ ਦੇ ਡਰ ਕਾਰਨ ਮੈਜਿਸਟ੍ਰੇਟ ਨੇ ਉਨ੍ਹਾਂ ਦੀ ਗ੍ਰਿਫਤਾਰੀ ਦੇ ਹੁਕਮ ਦਿੱਤੇ ਸਨ। ਭਾਜਪਾ ਅਗਵਾਈ ਵਾਲੀ ਸਰਕਾਰ ਨੇ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੇ ਸੰਵਿਧਾਨ ਦੀ ਧਾਰਾ-370 ਦੇ ਵਿਵਸਥਾਵਾਂ ਨੂੰ ਰੱਦ ਕਰਨ ਅਤੇ ਸੂਬੇ ਨੂੰ ਦੋ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਜੰਮੂ-ਕਸ਼ਮੀਰ ਅਤੇ ਲੱਦਾਖ 'ਚ ਵੰਡਣ ਦਾ ਐਲਾਨ ਤੋਂ ਬਾਅਦ ਇਹ ਗ੍ਰਿਫਤਾਰੀਆਂ ਹੋਈਆਂ ਹਨ।


author

Tanu

Content Editor

Related News