ਵੱਡੀ ਖ਼ਬਰ : ਅੱਤਵਾਦੀਆਂ ਨਾਲ ਐਨਕਾਊਂਟਰ 'ਚ 3 ਵੱਡੇ ਅਫ਼ਸਰ ਸ਼ਹੀਦ, 2 ਅੱਤਵਾਦੀ ਢੇਰ

Thursday, Sep 14, 2023 - 11:32 AM (IST)

ਜੰਮੂ-ਕਸ਼ਮੀਰ : ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਨਾਲ ਐਨਕਾਊਂਟਰ ਦੌਰਾਨ 3 ਵੱਡੇ ਅਫ਼ਸਰ ਅਤੇ 2 ਜਵਾਨ ਸ਼ਹੀਦ ਹੋ ਗਏ ਹਨ, ਜਦੋਂ ਕਿ ਇਕ ਜਵਾਨ ਲਾਪਤਾ ਦੱਸਿਆ ਜਾ ਰਿਹਾ ਹੈ। ਦੇਸ਼ ਲਈ ਸ਼ਹੀਦ ਹੋਏ ਇਨ੍ਹਾਂ ਅਫ਼ਸਰਾਂ 'ਚ ਇਕ ਫ਼ੌਜ ਦਾ ਕਰਨਲ, ਇਕ ਮੇਜਰ ਅਤੇ ਪੁਲਸ ਦਾ ਇਕ ਡੀ. ਐੱਸ. ਪੀ. ਸ਼ਾਮਲ ਹੈ। ਇਨ੍ਹਾਂ 'ਚ ਕਰਨਲ ਮਨਪ੍ਰੀਤ ਸਿੰਘ ਮੋਹਾਲੀ ਦੇ ਰਹਿਣ ਵਾਲੇ ਹਨ, ਜਦੋਂ ਕਿ ਮੇਜਰ ਅਸ਼ੀਸ਼ ਧੌਂਕ ਪਾਣੀਪਤ ਨਾਲ ਸਬੰਧਿਤ ਹਨ।

ਇਹ ਵੀ ਪੜ੍ਹੋ : ਵਾਹਨਾਂ ਦੀ RC ਤੇ ਲਾਇਸੈਂਸ ਨੂੰ ਲੈ ਕੇ ਆਈ ਖ਼ਾਸ ਖ਼ਬਰ, ਲੋਕਾਂ ਨੂੰ ਮਿਲੇਗੀ ਰਾਹਤ 

ਇਸ ਤੋਂ ਇਲਾਵਾ ਜੰਮੂ-ਕਸ਼ਮੀਰ ਦੇ ਡੀ. ਐੱਸ. ਪੀ. ਹਮਾਂਯੂ ਭੱਟ ਵੀ ਇਸ ਮੁਕਾਬਲੇ ਦੌਰਾਨ ਸ਼ਹੀਦ ਹੋ ਗਏ ਹਨ। ਜਾਣਕਾਰੀ ਮੁਤਾਬਕ ਬੁੱਧਵਾਰ ਨੂੰ ਸਰਚ ਆਪਰੇਸ਼ਨ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਫਾਇਰਿੰਗ ਕਰ ਦਿੱਤੀ ਅਤੇ ਦੇਰ ਰਾਤ ਤੱਕ ਮੁਕਾਬਲਾ ਚੱਲਿਆ। ਇਸ ਦੌਰਾਨ ਕਰਨਲ ਮਨਪ੍ਰੀਤ ਸਿੰਘ, ਮੇਜਰ ਆਸ਼ੀਸ਼ ਧੌਂਕ ਅਤੇ ਡੀ. ਐੱਸ. ਪੀ. ਹਮਾਂਯੂ ਭੱਟ ਸ਼ਹੀਦ ਹੋ ਗਏ।

ਇਹ ਵੀ ਪੜ੍ਹੋ : CBSE ਦੇ ਵਿਦਿਆਰਥੀਆਂ ਲਈ ਬੇਹੱਦ ਜ਼ਰੂਰੀ ਖ਼ਬਰ, ਬੋਰਡ ਨੇ ਜਾਰੀ ਕੀਤਾ ਇਹ Alert

ਇਸ ਖ਼ਤਰਨਾਕ ਹਮਲੇ ਦੀ ਜ਼ਿੰਮੇਵਾਰੀ ਲਸ਼ਕਰ-ਏ-ਤੋਇਬਾ ਨਾਲ ਜੁੜੇ ਰੈਜੀਸਟੈਂਟ ਫਰੰਟ ਨੇ ਲਈ ਹੈ। ਅਧਿਕਾਰੀਆਂ ਦਾ ਮੰਨਣਾ ਹੈ ਕਿ ਇਹ ਉਹੀ ਅੱਤਵਾਦੀ ਹਨ, ਜਿਨ੍ਹਾਂ ਨਾਲ 4 ਅਗਸਤ ਨੂੰ ਕੁਲਗਾਮ ਦੇ ਜੰਗਲ 'ਚ ਮੁਕਾਬਲੇ ਦੌਰਾਨ 3 ਜਵਾਨ ਸ਼ਹੀਦ ਹੋ ਗਏ ਸਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


Babita

Content Editor

Related News