ਜੰਮੂ-ਕਸ਼ਮੀਰ ਧਮਾਕੇ ਦੀ ਖੌਫਨਾਕ CCTV ਫੁਟੇਜ ਆਈ ਸਾਹਮਣੇ, 300 ਮੀਟਰ ਦੂਰ ਜਾ ਕੇ ਡਿੱਗੇ ਟੁਕੜੇ

Saturday, Nov 15, 2025 - 03:53 PM (IST)

ਜੰਮੂ-ਕਸ਼ਮੀਰ ਧਮਾਕੇ ਦੀ ਖੌਫਨਾਕ CCTV ਫੁਟੇਜ ਆਈ ਸਾਹਮਣੇ, 300 ਮੀਟਰ ਦੂਰ ਜਾ ਕੇ ਡਿੱਗੇ ਟੁਕੜੇ

ਨੈਸ਼ਨਲ ਡੈਸਕ : ਜੰਮੂ-ਕਸ਼ਮੀਰ ਦੀ ਰਾਜਧਾਨੀ ਸ਼੍ਰੀਨਗਰ ਦੇ ਨੌਗਾਮ ਪੁਲਸ ਸਟੇਸ਼ਨ ਵਿੱਚ ਬੀਤੀ ਰਾਤ ਇੱਕ ਭਿਆਨਕ ਧਮਾਕਾ ਹੋਇਆ। ਇਸ ਦੁਖਦਾਈ ਘਟਨਾ ਵਿੱਚ ਹੁਣ ਤੱਕ ਨੌਂ ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ 30 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਇਸ ਹਾਦਸੇ ਵਿਚ ਜ਼ਖ਼ਮੀ ਹੋਏ ਲੋਕਾਂ ਵਿਚੋਂ ਜ਼ਿਆਦਾਤਰ ਪੁਲਸ ਵਾਲੇ ਹਨ, ਦਾ ਇਲਾਜ 92 ਆਰਮੀ ਬੇਸ ਅਤੇ ਐਸਕੇਆਈਐਮਐਸ ਸੌਰਾ ਹਸਪਤਾਲ ਵਿੱਚ ਕੀਤਾ ਜਾ ਰਿਹਾ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਦੀ ਪਛਾਣ ਕੀਤੀ ਜਾ ਰਹੀ ਹੈ।

ਪੜ੍ਹੋ ਇਹ ਵੀ : ਮੁਜ਼ੱਫਰਪੁਰ 'ਚ ਰੂਹ ਕੰਬਾਊ ਘਟਨਾ: ਘਰ ਨੂੰ ਲੱਗੀ ਅੱਗ, ਇੱਕੋ ਪਰਿਵਾਰ ਦੇ 5 ਲੋਕਾਂ ਦੀ ਮੌਤ, 5 ਹੋਰ ਝੁਲਸੇ

ਜਾਂਚ ਏਜੰਸੀਆਂ ਦੇ ਅਨੁਸਾਰ ਇਹ ਧਮਾਕਾ ਹਰਿਆਣਾ ਦੇ ਫਰੀਦਾਬਾਦ ਵਿੱਚ ਹਾਲ ਹੀ ਵਿੱਚ ਬੇਨਕਾਬ ਕੀਤੇ ਗਏ ਇੱਕ 'ਵ੍ਹਾਈਟ-ਕਾਲਰ' ਅੱਤਵਾਦੀ ਮਾਡਿਊਲ ਦੇ ਸੰਬੰਧ ਵਿੱਚ ਜ਼ਬਤ ਕੀਤੇ ਗਏ ਵਿਸਫੋਟਕਾਂ ਦੇ ਨਮੂਨੇ ਇਕੱਠੇ ਕਰਨ ਦੌਰਾਨ ਹੋਇਆ ਸੀ। ਇਹ ਹਾਦਸਾ ਰਾਤ 11:22 ਵਜੇ ਦੇ ਕਰੀਬ ਵਾਪਰਿਆ। ਪੁਲਸ ਨੇ ਡਾ. ਮੁਜ਼ਮਿਲ ਸ਼ਕੀਲ ਦੇ ਕਿਰਾਏ ਦੇ ਮਕਾਨ ਤੋਂ 360 ਕਿਲੋਗ੍ਰਾਮ ਦਾ ਵੱਡਾ ਵਿਸਫੋਟਕ ਜ਼ਬਤ ਕੀਤਾ। ਇਹ ਸਪੱਸ਼ਟ ਨਹੀਂ ਹੈ ਕਿ ਧਮਾਕੇ ਸਮੇਂ ਪੂਰਾ 360 ਕਿਲੋਗ੍ਰਾਮ ਵਿਸਫੋਟਕ ਥਾਣੇ ਵਿੱਚ ਰੱਖਿਆ ਗਿਆ ਸੀ ਜਾਂ ਇਸਦਾ ਸਿਰਫ਼ ਇੱਕ ਹਿੱਸਾ ਹੀ ਉੱਥੇ ਮੌਜੂਦ ਸੀ।

ਪੜ੍ਹੋ ਇਹ ਵੀ : 1 ਦਸੰਬਰ ਤੋਂ ਬਿਜਲੀ ਬਿੱਲ 'ਤੇ ਮਿਲੇਗੀ ਰਾਹਤ, ਯੋਗੀ ਸਰਕਾਰ ਨੇ ਕਰ 'ਤਾ ਇਹ ਵੱਡਾ ਐਲਾਨ

 

ਦੱਸ ਦੇਈਏ ਕਿ ਇਸ ਭਿਆਨਕ ਧਮਾਕੇ ਦੀ ਘਟਨਾ ਪੁਲਸ ਸਟੇਸ਼ਨ ਦੇ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ, ਜਿਸ ਤੋਂ ਧਮਾਕੇ ਦੀ ਤੀਬਰਤਾ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ। ਫੁਟੇਜ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਧਮਾਕੇ ਤੋਂ ਬਾਅਦ ਆਲੇ-ਦੁਆਲੇ ਦੇ ਇਲਾਕਾ ਵਿਚ ਜ਼ੋਰਦਾਰ ਝਟਕਾ ਮਹਿਸੂਸ ਹੋਇਆ ਅਤੇ ਨੇੜਲੇ ਘਰਾਂ ਦੀਆਂ ਖਿੜਕੀਆਂ ਹਿੱਲਣੀਆਂ ਸ਼ੁਰੂ ਹੋ ਗਈਆਂ। ਇੱਕ ਹੋਰ ਫੁਟੇਜ ਵਿੱਚ ਅੱਗ ਬੁਝਾਉਣ ਵਾਲੇ ਫਾਇਰਫਾਈਟਰ ਭਿਆਨਕ ਅੱਗ ਦੀਆਂ ਲਪਟਾਂ ਨਾਲ ਜੂਝਦੇ ਦਿਖਾਈ ਦਿੱਤੇ, ਜਦੋਂ ਕਿ ਘਟਨਾ ਸਥਾਨ ਤੋਂ ਧੂੰਏਂ ਦੇ ਗੁਬਾਰ ਅਸਮਾਨ ਵੱਲ ਉੱਠ ਰਹੇ ਸਨ।

ਪੜ੍ਹੋ ਇਹ ਵੀ : ਇਕ ਵਾਰ ਫਿਰ ਕੰਬੀ ਦਿੱਲੀ : ਹੋਟਲ ਨੇੜੇ ਹੋਏ ਜ਼ਬਰਦਸਤ ਧਮਾਕੇ ਨਾਲ ਦਹਿਲ ਗਿਆ ਪੂਰਾ ਇਲਾਕਾ

ਇਸ ਹਾਦਸੇ ਦੌਰਾਨ ਮੌਕੇ 'ਤੇ ਮੌਜੂਦ ਚਸ਼ਮਦੀਦਾਂ ਅਤੇ ਮਿਲੀਆਂ ਰਿਪੋਰਟਾਂ ਦੇ ਅਨੁਸਾਰ ਧਮਾਕਾ ਇੰਨਾ ਸ਼ਕਤੀਸ਼ਾਲੀ ਸੀ ਕਿ ਪ੍ਰਭਾਵਿਤ ਲੋਕਾਂ ਦੇ ਸਰੀਰ ਦੇ ਅੰਗ 300 ਮੀਟਰ ਦੂਰ ਘਰਾਂ ਵਿੱਚ ਡਿੱਗ ਪਏ। ਘਟਨਾ ਵਾਲੀ ਥਾਂ 'ਤੇ ਵੱਡੀ ਮਾਤਰਾ ਵਿੱਚ ਮਲਬਾ ਖਿੱਲਰਿਆ ਹੋਇਆ ਸੀ ਅਤੇ ਕਈ ਵਾਹਨ ਸੜਦੇ ਹੋਏ ਦਿਖਾਈ ਦਿੱਤੇ। 15 ਕਿਲੋਮੀਟਰ ਤੋਂ ਵੱਧ ਦੂਰ ਰਹਿਣ ਵਾਲੇ ਨਿਵਾਸੀਆਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਧਮਾਕੇ ਦੀ ਆਵਾਜ਼ ਅਤੇ ਕੰਪਨ ਮਹਿਸੂਸ ਕੀਤਾ।

ਪੜ੍ਹੋ ਇਹ ਵੀ : ਵਾਹਨ ਚਲਾਉਣ ਵਾਲੇ ਲੋਕਾਂ ਲਈ ਵੱਡੀ ਖ਼ਬਰ: 1 ਦਸੰਬਰ ਤੋਂ ਬਦਲ ਜਾਣਗੇ ਟ੍ਰੈਫਿਕ ਦੇ ਨਿਯਮ!


author

rajwinder kaur

Content Editor

Related News