ਕਸ਼ਮੀਰ ''ਚ ਸ਼ੀਤ ਲਹਿਰ ਦਾ ਪ੍ਰਕੋਪ ਜਾਰੀ, ਸਥਾਨਕ ਵਾਸੀਆਂ ਨੂੰ ਮਿਲ ਰਹੀ ਠੰਡ ਤੋਂ ਰਾਹਤ

Sunday, Jan 17, 2021 - 05:57 PM (IST)

ਕਸ਼ਮੀਰ ''ਚ ਸ਼ੀਤ ਲਹਿਰ ਦਾ ਪ੍ਰਕੋਪ ਜਾਰੀ, ਸਥਾਨਕ ਵਾਸੀਆਂ ਨੂੰ ਮਿਲ ਰਹੀ ਠੰਡ ਤੋਂ ਰਾਹਤ

ਸ਼੍ਰੀਨਗਰ- ਕਸ਼ਮੀਰ ਘਾਟੀ 'ਚ ਘੱਟੋ-ਘੱਟ ਤਾਪਮਾਨ 'ਚ ਮਾਮੂਲੀ ਵਾਧੇ ਤੋਂ ਬਾਅਦ ਵੀ ਐਤਵਾਰ ਨੂੰ ਸ਼ੀਤ ਲਹਿਰ ਦਾ ਪ੍ਰਕੋਪ ਜਾਰੀ ਰਿਹਾ। ਮੌਸਮ ਵਿਭਾਗ ਨੇ ਕਿਹਾ ਕਿ 22 ਜਨਵਰੀ ਤੋਂ ਬਾਅਦ ਕੁਝ ਦਿਨ ਲਈ ਪੱਛਮੀ ਗੜਬੜੀ ਜੰਮੂ-ਕਸ਼ਮੀਰ ਨੂੰ ਪ੍ਰਭਾਵਿਤ ਕਰ ਸਕਦਾ ਹੈ, ਜਿਸ ਨਾਲ ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਬਰਫ਼ਬਾਰੀ ਅਤੇ ਮੀਂਹ ਪੈਣ ਦਾ ਅਨੁਮਾਨ ਹੈ। ਮੌਸਮ ਵਿਭਾਗ ਦੇ ਇਕ ਅਧਿਕਾਰੀ ਨੇ ਕਿਹਾ ਕਿ ਕਸ਼ਮੀਰ 'ਚ ਰਾਤ ਦੇ ਤਾਪਮਾਨ 'ਚ ਥੋੜ੍ਹਾ ਵਾਧਾ ਹੋਇਆ ਪਰ ਇਹ ਜਮਾਉ ਬਿੰਦੂ ਤੋਂ ਕਈ ਡਿਗਰੀ ਸੈਲਸੀਅਸ ਹੇਠਾਂ ਰਿਹਾ। ਉਨ੍ਹਾਂ ਨੇ ਕਿਹਾ ਕਿ ਜੰਮੂ ਕਸ਼ਮੀਰ ਦੀ ਰਾਜਧਾਨੀ ਸ਼੍ਰੀਨਗਰ 'ਚ ਘੱਟੋ-ਘੱਟ ਤਾਪਮਾਨ ਜ਼ੀਰੋ ਤੋਂ 7.6 ਡਿਗਰੀ ਸੈਲਸੀਅਸ ਹੇਠਾਂ ਰਿਹਾ, ਜੋ ਉਸ ਤੋਂ ਪਿਛਲੀ ਰਾਤ ਦੇ ਤਾਪਮਾਨ ਮਾਈਨਸ 8.2 ਡਿਗਰੀ ਸੈਲਸੀਅਸ ਤੋਂ ਹੇਠਾ ਹੈ।

ਮੌਸਮ ਵਿਭਾਗ ਨੇ ਕਿਹਾ ਕਿ ਦੱਖਣ ਕਸ਼ਮੀਰ 'ਚ ਸਥਿਤ ਪਹਿਲਗਾਮ ਦਾ ਘੱਟੋ-ਘੱਟ ਤਾਪਮਾਨ ਜ਼ੀਰੋ ਤੋਂ 8.7 ਡਿਗਰੀ ਸੈਲਸੀਅਸ ਹੇਠਾਂ ਰਿਹਾ। ਉਸ ਤੋਂ ਪਿਛਲੀ ਰਾਤ ਪਹਿਲਗਾਮ ਦਾ ਤਾਪਮਾਨ ਮਾਈਨਸ 9.4 ਡਿਗਰੀ ਸੈਲਸੀਅਸ ਸੀ। ਵਿਭਾਗ ਨੇ ਕਿਹਾ ਕਿ ਗੁਲਮਰਗ ਦਾ ਘੱਟੋ-ਘੱਟ ਤਾਪਮਾਨ ਜ਼ੀਰੋ ਤੋਂ 4.2 ਡਿਗਰੀ ਸੈਲਸੀਅਸ ਹੇਠਾਂ ਦਰਜ ਕੀਤਾ ਗਿਆ ਹੈ। ਸ਼ੁੱਕਰਵਾਰ ਰਾਤ ਨੂੰ ਇੱਥੇ ਤਾਪਮਾਨ ਮਾਈਨਸ 5.4 ਡਿਗਰੀ ਸੈਲਸੀਅਸ ਰਿਹਾ ਸੀ। ਕਾਜੀਗੁੰਡ ਜੰਮੂ ਕਸ਼ਮੀਰ ਦਾ ਸਭ ਤੋਂ ਠੰਡਾ ਇਲਾਕਾ ਬਣਾਇਆ ਹੋਇਆ ਹੈ, ਜਿੱਥੇ ਘੱਟੋ-ਘੱਟ ਤਾਪਮਾਨ ਜ਼ੀਰੋ ਤੋਂ 9 ਡਿਗਰੀ ਸੈਲਸੀਅਸ ਹੇਠਾਂ ਦਰਜ ਕੀਤਾ ਗਿਆ ਹੈ। ਵਿਭਾਗ ਨੇ ਕਿਹਾ ਕਿ ਪ੍ਰਸਿੱਧ ਡਲ ਝੀਲ ਸਮੇਤ ਵੱਖ-ਵੱਖ ਤਾਲਾਬ ਜੰਮ ਗਏ ਹਨ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News