ਕਸ਼ਮੀਰ ''ਚ ਕੋਰੋਨਾ ਵਾਇਰਸ ਨਾਲ ਹੁਣ ਤੱਕ 5 ਦੀ ਮੌਤ, 300 ਇਨਫੈਕਟਡ
Friday, Apr 17, 2020 - 05:12 PM (IST)

ਸ਼੍ਰੀਨਗਰ- ਕਸ਼ਮੀਰ ਘਾਟੀ 'ਚ ਕੋਰੋਨਾ ਵਾਇਰਸ (ਕੋਵਿਡ-19) ਨਾਲ ਇਨਫੈਕਟਡ ਇਕ ਬਜ਼ੁਰਗ ਵਿਅਕਤੀ ਦੀ ਮੌਤ ਦੇ ਨਾਲ ਹੀ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ 'ਚ ਮ੍ਰਿਤਕਾਂ ਦੀ ਗਿਣਤੀ ਵਧ ਕੇ 5 ਹੋ ਗਈ ਹੈ ਅਤੇ ਇਨਫੈਕਟਡ ਮਰੀਜ਼ਾਂ ਦੀ ਗਿਣਤੀ 300 ਪਾਰ ਹੋ ਚੁਕੀ ਹੈ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਘਾਟੀ ਦੇ ਸੋਪੋਰ ਵਾਸੀ ਇਕ 70 ਸਾਲਾ ਬਜ਼ੁਰਗ ਦੇ ਇਸ ਮਹੀਨੇ ਦੀ ਸ਼ੁਰੂਆਤ 'ਚ ਕੋਰੋਨਾ ਵਾਇਰਸ ਨਾਲ ਇਨਫੈਕਟਡ ਹੋਣ ਦੀ ਪੁਸ਼ਟੀ ਹੋਈ ਸੀ।
ਬੇਮਿਨਾ ਦੇ ਐੱਸ.ਕੇ. ਆਯੂਵਿਗਿਆਨ ਹਸਪਤਾਲ 'ਚ ਸ਼ੁੱਕਰਵਾਰ ਦੁਪਹਿਰੋਂ ਬਾਅਦ ਉਸ ਇਨਫੈਕਟਡ ਬਜ਼ੁਰਗ ਦੀ ਮੌਤ ਹੋ ਗਈ। ਇਸ ਮੌਤ ਤੋਂ ਬਾਅਦ ਪ੍ਰਦੇਸ਼ 'ਚ ਇਨਫੈਕਸ਼ਨ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ 5 ਹੋ ਗਈ ਹੈ, ਜਦੋਂ ਕਿ ਹੁਣ ਤੱਕ 300 ਵਧ ਲੋਕ ਇਨਫੈਕਟਡ ਹੋਏ ਹਨ। ਇਨਫੈਕਟਡ ਲੋਕਾਂ 'ਚੋਂ ਹੁਣ ਤੱਕ 36 ਲੋਕਾਂ ਨੂੰ ਠੀਕ ਕੀਤਾ ਜਾ ਚੁਕਿਆ ਹੈ ਅਤੇ ਉਨਾਂ ਨੂੰ ਹਸਪਤਾਲ ਤੋਂ ਛੁੱਟੀ ਦਿੱਤੀ ਜਾ ਚੁਕੀ ਹੈ।