ਕਸ਼ਮੀਰ 'ਚ ਅੱਤਵਾਦੀ ਹਥਿਆਰਾਂ ਨਾਲ ਗ੍ਰਿਫਤਾਰ

06/11/2020 12:15:12 PM

ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਬੜਗਾਮ ਜ਼ਿਲ੍ਹੇ 'ਚ ਵੀਰਵਾਰ ਤੜਕੇ ਸੁਰੱਖਿਆ ਦਸਤਿਆਂ ਅਤੇ ਅੱਤਵਾਦੀਆਂ ਦਰਮਿਆਨ ਮੁਕਾਬਲੇ ਤੋਂ ਬਾਅਦ ਇਕ ਸ਼ੱਕੀ ਅੱਤਵਾਦੀ ਗ੍ਰਿਫਤਾਰ ਕੀਤਾ ਗਿਆ ਅਤੇ ਉਸ ਕੋਲੋਂ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤੇ ਗਏ। ਅਧਿਕਾਰਤ ਸੂਤਰਾਂ ਨੇ ਵੀਰਵਾਰ ਨੂੰ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਸੂਚਨਾ ਦੇ ਆਧਾਰ 'ਤੇ ਰਾਸ਼ਟਰੀ ਰਾਈਫਲਜ਼, ਕੇਂਦਰੀ ਰਿਜ਼ਰਵ ਪੁਲਸ ਫੋਰਸ ਅਤੇ ਰਾਜ ਪੁਲਸ ਦੇ ਵਿਸ਼ੇਸ਼ ਮੁਹਿੰਮ ਦਲ ਨੇ ਬੜਗਾਮ ਜ਼ਿਲ੍ਹੇ ਦੇ ਪਠਾਨਪੋਰਾ 'ਚ ਤੜਕੇ ਸਾਂਝੀ ਤਲਾਸ਼ ਮੁਹਿੰਮ ਸ਼ੁਰੂ ਕੀਤੀ। ਇਸ ਦੌਰਾਨ ਸੁਰੱਖਿਆ ਦਸਤਿਆਂ ਦੇ ਜਵਾਨ ਜਦੋਂ ਇਕ ਖੇਤਰ ਵੱਲ ਵਧ ਰਹੇ ਸਨ ਤਾਂ ਉੱਥੇ ਲੁਕੇ ਅੱਤਵਾਦੀਆਂ ਨੇ ਗੋਲੀਬਾਲੀ ਸ਼ੁਰੂ ਕਰ ਦਿੱਤੀ।

ਸੁਰੱਖਿਆ ਦਸਤਿਆਂ ਦੀ ਜਵਾਬੀ ਕਾਰਵਾਈ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਸੂਤਰਾਂ ਨੇ ਦੱਸਿਆ ਕਿ ਅੱਤਵਾਦੀ ਹਨ੍ਹੇਰੇ ਦਾ ਫਾਇਦਾ ਚੁੱਕ ਕੇ ਦੌੜ ਨਿਕਲਣ 'ਚ ਕਾਮਯਾਬ ਹੋ ਗਏ। ਇਸ ਤੋਂ ਬਾਅਦ ਮੁਕਾਬਲੇ ਵਾਲੀ ਜਗ੍ਹਾ ਦੇ ਨੇੜਲੇ ਇਲਾਕਿਆਂ 'ਚ ਸੁਰੱਖਿਆ ਦਸਤੇ ਤਾਇਨਾਤ ਕੀਤੇ ਗਏ। ਇਸ ਵਿਚ ਫੌਜ ਦੇ ਇਕ ਅਧਿਕਾਰੀ ਨੇ ਕਿਹਾ ਕਿ ਅੱਤਵਾਦੀਆਂ ਨੂੰ ਫੜਨ ਲਈ ਪੂਰੇ ਇਲਾਕੇ 'ਚ ਤਲਾਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਤਲਾਸ਼ ਮੁਹਿੰਮ ਦੌਰਾਨ ਇਕ ਸ਼ੱਕੀ ਅੱਤਵਾਦੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਕੋਲੋਂ ਇਕ ਚੀਨੀ ਪਿਸਤੌਲ, ਇਕ ਗ੍ਰਨੇਡ, 6 ਏ.ਕੇ. ਮੈਗਜ਼ੀਨ ਅਤੇ 147 ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ।


DIsha

Content Editor

Related News