ਕਸ਼ਮੀਰ ਵਾਸੀਆਂ ਨੂੰ ਠੰਡ ਤੋਂ ਮਿਲੀ ਰਾਹਤ

02/01/2020 2:21:48 PM

ਸ਼੍ਰੀਨਗਰ (ਭਾਸ਼ਾ)— ਕਸ਼ਮੀਰ ਵਿਚ ਸ਼ਨੀਵਾਰ ਭਾਵ ਅੱਜ ਜ਼ਿਆਦਾਤਰ ਥਾਵਾਂ 'ਤੇ ਘੱਟੋ-ਘੱਟ ਤਾਪਮਾਨ ਵਿਚ ਵਾਧਾ ਦੇਖਿਆ ਗਿਆ, ਜਿਸ ਨਾਲ ਉੱਥੋਂ ਦੇ ਵਾਸੀਆਂ ਨੂੰ ਠੰਡ ਤੋਂ ਥੋੜ੍ਹੀ ਰਾਹਤ ਮਿਲੀ, ਜਦਕਿ ਮੌਸਮ ਵਿਭਾਗ ਨੇ ਘਾਟੀ ਵਿਚ ਅਗਲੇ ਕੁਝ ਦਿਨਾਂ ਤਕ ਮੌਸਮ ਖੁਸ਼ਕ ਅਤੇ ਠੰਡਾ ਰਹਿਣ ਦਾ ਅਨੁਮਾਨ ਜਤਾਇਆ ਹੈ। ਮੌਸਮ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸ਼੍ਰੀਨਗਰ 'ਚ ਘੱਟੋ-ਘੱਟ ਤਾਪਮਾਨ 0 ਤੋਂ 2.5 ਡਿਗਰੀ ਸੈਲਸੀਅਸ ਹੇਠਾਂ ਦਰਜ ਕੀਤਾ ਗਿਆ। ਦੱਖਣੀ ਕਸ਼ਮੀਰ ਦੇ ਕਾਜੀਗੁੰਡ 'ਚ ਘੱਟੋ-ਘੱਟ ਤਾਪਮਾਨ 0 ਤੋਂ 1.4 ਡਿਗਰੀ ਸੈਲਸੀਅਸ ਹੇਠਾਂ, ਕੋਕੇਰਨਾਗ 'ਚ 0 ਤੋਂ 3.4 ਡਿਗਰੀ ਸੈਲਸੀਅਸ ਹੇਠਾਂ ਜਦਕਿ ਉੱਤਰੀ ਕਸ਼ਮੀਰ ਦੇ ਕੁਪਵਾੜਾ 'ਚ ਤਾਪਮਾਨ 0 ਤੋਂ 5.3 ਡਿਗਰੀ ਸੈਲਸੀਅਸ ਹੇਠਾਂ ਦਰਜ ਕੀਤਾ ਗਿਆ।

ਅਧਿਕਾਰੀ ਨੇ ਦੱਸਿਆ ਕਿ ਉੱਤਰੀ ਕਸ਼ਮੀਰ 'ਚ ਗੁਲਮਰਗ ਘਾਟੀ ਵਿਚ ਸਭ ਤੋਂ ਠੰਡੀ ਥਾਂ ਰਹੀ, ਜਿੱਥੇ ਘੱਟੋ-ਘੱਟ ਤਾਪਮਾਨ 0 ਤੋਂ 12.2 ਡਿਗਰੀ ਸੈਲਸੀਅਸ ਹੇਠਾਂ ਦਰਜ ਕੀਤਾ ਗਿਆ। ਦੱਖਣੀ ਕਸ਼ਮੀਰ ਦੇ ਪਹਿਲਗਾਮ ਵਿਚ ਘੱਟੋ-ਘੱਟ ਤਾਪਮਾਨ 0 ਤੋਂ 8.9कਡਿਗਰੀ ਸੈਲਸੀਅਸ ਹੇਠਾਂोਰਿਹਾ। ਕੇਂਦਰ ਸ਼ਾਸਿਤ ਖੇਤਰ ਲੱਦਾਖ ਦੇ ਲੇਹ 'ਚ ਘੱਟੋ-ਘੱਟ ਤਾਪਮਾਨ 0 ਤੋਂ 15.3 ਡਿਗਰੀ ਸੈਲਸੀਅਸ ਹੇਠਾਂ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਕਿਹਾ ਹੈ ਕਿ ਘਾਟੀ ਵਿਚ ਅਗਲੇ ਕੁਝ ਦਿਨਾਂ ਤਕ ਮੌਸਮ ਖੁਸ਼ਕ ਬਣੇ ਰਹਿਣ ਦੀ ਸੰਭਾਵਨਾ ਹੈ, ਜਿਸ ਨਾਲ ਅੱਗੇ ਦੇ ਤਾਪਮਾਨ 'ਚ ਗਿਰਾਵਟ ਆ ਸਕਦੀ ਹੈ। 


Tanu

Content Editor

Related News