ਸ਼੍ਰੀਨਗਰ 'ਚ ਸੀਜ਼ਨ ਦੀ ਸਭ ਤੋਂ ਠੰਡੀ ਰਾਤ, ਤਾਪਮਾਨ 'ਚ ਆਈ ਗਿਰਾਵਟ
Saturday, Dec 09, 2023 - 12:46 PM (IST)
ਸ਼੍ਰੀਨਗਰ- ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਦੀ ਰਾਜਧਾਨੀ ਸ਼੍ਰੀਨਗਰ 'ਚ ਤਾਪਮਾਨ ਸਿਫਰ ਤੋਂ 4.6 ਡਿਗਰੀ ਸੈਲਸੀਅਸ ਹੇਠਾਂ ਦਰਜ ਕੀਤਾ ਗਿਆ, ਜਿਸ ਨਾਲ ਪੂਰੀ ਘਾਟੀ ਵਿਚ ਸੀਤ ਲਹਿਰ ਜਾਰੀ ਹੈ। ਮੌਸਮ ਵਿਗਿਆਨ ਵਿਭਾਗ (IMD) ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਦੱਖਣੀ ਕਸ਼ਮੀਰ ਦਾ ਸ਼ੋਪੀਆਂ ਕਸ਼ਮੀਰ ਵਿਚ ਸਭ ਤੋਂ ਠੰਡਾ ਸਥਾਨ ਰਿਹਾ, ਇੱਥੇ ਤਾਪਮਾਨ ਸਿਫ਼ਰ ਤੋਂ 5.9 ਡਿਗਰੀ ਸੈਲਸੀਅਸ ਹੇਠਾਂ ਦਰਜ ਕੀਤਾ ਗਿਆ। ਸ਼੍ਰੀਨਗਰ 'ਚ ਘੱਟ ਤੋਂ ਘੱਟ ਤਾਪਮਾਨ ਸਿਫ਼ਰ ਤੋਂ 4.6 ਡਿਗਰੀ ਸੈਲਸੀਅਸ ਹੇਠਾਂ ਦਰਜ ਕੀਤਾ ਗਿਆ, ਜਦਕਿ ਪਿਛਲੀ ਰਾਤ ਇਹ ਸਿਫ਼ਰ ਤੋਂ 2.4 ਡਿਗਰੀ ਸੈਲਸੀਅਸ ਹੇਠਾਂ ਸੀ।
ਇਹ ਵੀ ਪੜ੍ਹੋ- 9 ਸਾਲ ਦੀ ਦ੍ਰਿਸ਼ਟੀ ਨੇ ਵਧਾਇਆ ਮਾਪਿਆਂ ਦਾ ਮਾਣ, ਬਣਾਇਆ ਵਰਲਡ ਰਿਕਾਰਡ
ਦੱਖਣੀ ਕਸ਼ਮੀਰ ਦੇ ਸੈਰ-ਸਪਾਟਾ ਵਾਲੀ ਥਾਂ ਪਹਿਲਗਾਮ 'ਚ ਰਾਤ ਦਾ ਤਾਪਮਾਨ ਸਿਫ਼ਰ ਤੋਂ 5.0 ਡਿਗਰੀ ਸੈਲਸੀਅਸ ਹੇਠਾਂ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਉੱਤਰੀ ਕਸ਼ਮੀਰ ਦੇ ਗੁਲਮਰਗ ਦੇ ਸਕੀ ਰਿਜ਼ਾਰਟ ਵਿਚ ਰਾਤ ਦਾ ਘੱਟ ਤੋਂ ਘੱਟ ਤਾਪਮਾਨ ਸਿਫ਼ਰ ਤੋਂ 4.2 ਡਿਗਰੀ ਸੈਲਸੀਅਸ ਹੇਠਾਂ ਦਰਜ ਕੀਤਾ ਗਿਆ, ਜਦਕਿ ਕੁਪਵਾੜਾ ਵਿਚ ਰਾਤ ਦਾ ਤਾਪਮਾਨ ਸਿਫ਼ਰ ਤੋਂ 3.0 ਡਿਗਰੀ ਸੈਲਸੀਅਸ ਹੇਠਾਂ ਦਰਜ ਕੀਤਾ ਗਿਆ। ਸ਼੍ਰੀਨਗਰ ਨੇ 11 ਦਸੰਬਰ ਨੂੰ ਮੌਸਮ ਖ਼ੁਸ਼ਕ ਰਹਿਣ ਅਤੇ ਆਉਣ ਵਾਲੇ ਦਿਨਾਂ ਤਾਪਮਾਨ 'ਚ ਗਿਰਾਵਟ ਆਉਣ ਦੇ ਆਸਾਰ ਹਨ ਅਤੇ ਅਗਲੇ ਹਫ਼ਤੇ ਜੰਮੂ-ਕਸ਼ਮੀਰ ਵਿਚ ਪੱਛਮੀ ਗੜਬੜ ਆਉਣ ਦਾ ਅਨੁਮਾਨ ਹੈ। ਜਿਸ ਨਾਲ ਵੱਖ-ਵੱਖ ਉੱਚ ਖੇਤਰਾਂ ਵਿਚ ਮੀਂਹ ਅਤੇ ਬਰਫ਼ਬਾਰੀ ਪੈਣ ਦੇ ਆਸਾਰ ਹਨ।
ਇਹ ਵੀ ਪੜ੍ਹੋ- 5 ਸਾਲਾਂ 'ਚ ਵਿਦੇਸ਼ ਪੜ੍ਹਨ ਗਏ 400 ਤੋਂ ਵਧੇਰੇ ਭਾਰਤੀਆਂ ਦੀ ਮੌਤ, ਕੈਨੇਡਾ-ਇੰਗਲੈਂਡ ਦੇ ਅੰਕੜੇ ਹੈਰਾਨੀਜਨਕ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8