ਕਸ਼ਮੀਰ ਦੇ ਕਈ ਹਿੱਸਿਆਂ 'ਚ ਮੁੜ ਹੋਈ ਬਰਫ਼ਬਾਰੀ, ਦੇਖੋ ਤਸਵੀਰਾਂ

03/12/2021 4:13:44 PM

ਸ਼੍ਰੀਨਗਰ- ਕਸ਼ਮੀਰ ਦੇ ਕਈ ਹਿੱਸਿਆਂ 'ਚ ਮੁੜ ਬਰਫ਼ਬਾਰੀ ਹੋਈ ਹੈ, ਜਦੋਂ ਕਿ ਘਾਟੀ ਦੇ ਬਾਕੀ ਹਿੱਸਿਆਂ 'ਚ ਸ਼ੁੱਕਰਵਾਰ ਨੂੰ ਲਗਾਤਾਰ ਤੀਜੇ ਦਿਨ ਮੱਧਮ ਤੋਂ ਮੋਹਲੇਧਾਰ ਮੀਂਹ ਪਿਆ। ਅਧਿਕਾਰੀਆਂ ਨੇ ਦੱਸਿਆ ਕਿ ਗੁਲਮਰਗ, ਕੇਰਨ ਅਤੇ ਮਾਛਿਲ ਸਮੇਤ ਕਸ਼ਮੀਰ ਦੇ ਉੱਪਰੀ ਹਿੱਸਿਆਂ 'ਚ ਵੀਰਵਾਰ ਰਾਤ ਤੋਂ ਬਰਫ਼ਬਾਰੀ ਸ਼ੁਰੂ ਹੋਈ। ਅਧਿਕਾਰੀਆਂ ਨੇ ਦੱਸਿਆ ਕਿ ਕਾਰਨਾਹ ਅਤੇ ਕੇਰਨ ਇਲਾਕਿਆਂ 'ਚ ਢਾਈ ਫੁੱਟ ਬਰਫ਼ ਪਈ, ਜਦੋਂ ਕਿ ਮਾਛਿਲ 'ਚ 2 ਫੁੱਟ ਬਰਫ਼ਬਾਰੀ ਹੋਈ ਹੈ। ਗੁਲਮਰਗ ਅਤੇ ਬਾਰਾਮੂਲਾ ਸ਼ਹਿਰਾਂ 'ਚ ਵੀ ਬਰਫ਼ਬਾਰੀ ਹੋਈ ਹੈ।

ਘਾਟੀ ਦੇ ਬਾਕੀ ਹਿੱਸਿਆਂ 'ਚ ਮੰਗਲਵਾਰ ਸ਼ਾਮ ਤੋਂ ਹੀ ਮੀਂਹ ਪੈ ਰਿਹਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਕਸ਼ਮੀਰ ਦੇ ਉੱਪਰੀ ਹਿੱਸਿਆਂ 'ਚ ਬਰਫ਼ਬਾਰੀ ਅਤੇ ਮੈਦਾਨੀ ਇਲਾਕਿਆਂ 'ਚ ਮੀਂਹ ਪੈਣ ਕਾਰਨ ਫਿਰ ਤੋਂ ਸਰਦ ਲਹਿਰ ਸ਼ੁਰੂ ਹੋ ਗਈ ਹੈ ਅਤੇ ਤਾਪਮਾਨ ਆਮ ਤੋਂ 7 ਡਿਗਰੀ ਸੈਲਸੀਅਸ ਹੇਠਾਂ ਚੱਲਾ ਗਿਆ ਹੈ। ਮੌਸਮ ਵਿਗਿਆਨ ਵਿਭਾਗ ਦੇ ਇਕ ਅਧਿਕਾਰੀ ਨੇ ਕਿਹਾ ਕਿ ਸ਼੍ਰੀਨਗਰ 'ਚ ਵੱਧ ਤੋਂ ਵੱਧ ਤਾਪਮਾਨ 8.2 ਡਿਗਰੀ ਸੈਲਸੀਅਸ ਮਾਪਿਆ ਗਿਆ, ਜੋ ਆਮ ਤੋਂ 6 ਡਿਗਰੀ ਸੈਲਸੀਅਸ ਘੱਟ ਹੈ। ਅਧਿਕਾਰੀ ਨੇ ਦੱਸਿਆ ਕਿ ਹੋਰ ਮੌਸਮ ਸਟੇਸ਼ਨਾਂ 'ਤੇ ਵੀ ਵੱਧ ਤੋਂ ਵੱਧ ਤਾਪਮਾਨ 4 ਤੋਂ 6 ਡਿਗਰੀ ਸੈਲਸੀਅਸ ਘੱਟ ਦਰਜ ਕੀਤਾ ਗਿਆ।

DIsha

This news is Content Editor DIsha