ਕਸ਼ਮੀਰ ''ਚ ਸੋਸ਼ਲ ਮੀਡੀਆ ਦੀ ਗਲਤ ਵਰਤੋਂ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ

Tuesday, Feb 18, 2020 - 12:15 PM (IST)

ਕਸ਼ਮੀਰ ''ਚ ਸੋਸ਼ਲ ਮੀਡੀਆ ਦੀ ਗਲਤ ਵਰਤੋਂ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ

ਸ਼੍ਰੀਨਗਰ— ਜੰਮੂ-ਕਸ਼ਮੀਰ ਪੁਲਸ ਨੇ ਸੋਸ਼ਲ ਮੀਡੀਆ ਦੀ ਗਲਤ ਵਰਤੋਂ ਕਰ ਕੇ ਗਲਤ ਅਤੇ ਫਰਜ਼ੀ ਖਬਰਾਂ ਫੈਲਾ ਕੇ ਸਮਾਜ 'ਚ ਤਣਾਅ ਅਤੇ ਅਸਥਿਰਤਾ ਪੈਦਾ ਕਰਨ ਦੇ ਮਾਮਲੇ 'ਚ ਸ਼ਿਕਾਇਤ ਦਰਜ ਕੀਤੀ ਹੈ। ਪੁਲਸ ਬੁਲਾਰੇ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਇਸ ਵਿਚ, ਕਸ਼ਮੀਰ ਖੇਤਰ ਦੇ ਪੁਲਸ ਡਾਇਰੈਕਟਰ ਜਨਰਲ ਵਿਜੇ ਕੁਮਾਰ ਨੇ ਕਿਹਾ ਕਿ ਸਰਕਾਰੀ ਆਦੇਸ਼ਾਂ ਦੀ ਉਲੰਘਣਾ ਕਰ ਕੇ ਵੀ.ਪੀ.ਐੱਨ. ਰਾਹੀਂ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਗਲਤ ਵਰਤੋਂ ਕਰਨ ਵਾਲੇ ਲੋਕਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।

ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਗਲਤ ਵਰਤੋਂ ਹੋਣ ਦੇ ਮਾਮਲੇ ਦਾ ਨੋਟਿਸ ਲੈਂਦੇ ਹੋਏ ਕਸ਼ਮੀਰ ਖੇਤਰ ਦੇ ਸ਼੍ਰੀਨਗਰ ਸਾਈਬਰ ਪੁਲਸ ਸਟੇਸ਼ਨ ਨੇ ਉਨ੍ਹਾਂ ਲੋਕਾਂ ਵਿਰੁੱਧ ਸ਼ਿਕਾਇਤ ਦਰਜ ਕੀਤੀ ਹੈ ਜਿਨ੍ਹਾਂ ਨੇ ਸਰਕਾਰੀ ਆਦੇਸ਼ਾਂ ਦੀ ਉਲੰਘਣਾ ਕਰ ਕੇ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਗਲਤ ਵਰਤੋਂ ਕਰ ਕੇ ਸਮਾਜ 'ਚ ਗਲਤ ਅਤੇ ਫਰਜ਼ੀ ਤੱਥਾਂ ਨੂੰ ਪ੍ਰਚਾਰਿਤ ਕਰਨ ਦਾ ਕੰਮ ਕੀਤਾ ਹੈ। ਕੁਝ ਲੋਕ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਗਲਤ ਵਰਤੋਂ ਕਰ ਕੇ ਫਰਜ਼ੀ ਤੱਥਾਂ ਰਾਹੀਂ ਸਮਾਜ 'ਚ ਵੱਖਵਾਦੀ ਵਿਚਾਰਧਾਰਾ ਦਾ ਪ੍ਰਸਾਰ ਕਰ ਰਹੇ ਹਨ। ਭਾਰਤੀ ਸਜ਼ਾ ਯਾਫਤਾ ਦੀ ਧਾਰਾ 505 ਅਤੇ ਸੂਚਨਾ ਤੇ ਤਕਨਾਲੋਜੀ ਕਾਨੂੰਨ ਦੀ ਧਾਰਾ 66-ਏ (ਬੀ) ਦੇ ਅਧੀਨ ਇਹ ਸ਼ਿਕਾਇਤ ਦਰਜ ਕੀਤੀ ਗਈ ਹੈ।


author

DIsha

Content Editor

Related News