ਕਸ਼ਮੀਰ ''ਚ ਅੱਤਵਾਦੀ ਘਟਨਾਵਾਂ ''ਚ ਆਈ ਕਮੀ ਪਰ ਪਾਕਿਸਤਾਨੀ ਗੋਲੀਬਾਰੀ ਵਧੀ : ਸਰਕਾਰ
Thursday, Mar 18, 2021 - 10:22 AM (IST)
ਨਵੀਂ ਦਿੱਲੀ (ਭਾਸ਼ਾ)– ਸਰਕਾਰ ਨੇ ਬੁੱਧਵਾਰ ਨੂੰ ਦੱਸਿਆ ਕਿ ਪਿਛਲੇ 3 ਸਾਲਾਂ ਦੌਰਾਨ ਜੰਮੂ ਕਸ਼ਮੀਰ 'ਚ ਅੱਤਵਾਦ ਦੀਆਂ ਘਟਨਾਵਾਂ 'ਚ ਕਾਫ਼ੀ ਕਮੀ ਆਈ ਹੈ ਪਰ ਸਰਹੱਦ ਪਾਰ ਤੋਂ ਗੋਲੀਬਾਰੀ ਦੀਆਂ ਘਟਨਾਵਾਂ ਵੱਧ ਗਈਆਂ ਹਨ। ਕੇਂਦਰੀ ਗ੍ਰਹਿ ਰਾਜ ਮੰਤਰੀ ਜੀ. ਕਿਸ਼ਨ ਰੈੱਡੀ ਨੇ ਇਕ ਪ੍ਰਸ਼ਨ ਦੇ ਉੱਤਰ 'ਚ ਰਾਜ ਸਭਾ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ,''ਪਿਛਲੇ 3 ਸਾਲਾਂ 'ਚ ਜੰਮੂ ਕਸ਼ਮੀਰ 'ਚ ਅੱਤਵਾਦ ਦੀਆਂ ਘਟਨਾਵਾਂ ਅਤੇ ਸਰਹੱਦ ਪਾਰ ਤੋਂ ਘੁਸਪੈਠ 'ਚ ਕਾਫ਼ੀ ਕਮੀ ਆਈ ਹੈ। ਫਿਲਹਾਲ ਪਿਛਲੇ ਤਿੰਨ ਸਾਲਾਂ 'ਚ ਸਰਹੱਦ ਪਾਰ ਤੋਂ ਗੋਲੀਬਾਰੀ ਦੀਆਂ ਘਟਨਾਵਾਂ 'ਚ ਵਾਧਾ ਹੋਇਆ ਹੈ।''
ਰੈੱਡੀ ਨੇ ਕਿਹਾ ਕਿ ਜੰਮੂ ਕਸ਼ਮੀਰ 'ਚ 2018 'ਚ ਅੱਤਵਾਦ ਦੀਆਂ 614 ਘਟਨਾਵਾਂ ਹੋਈਆਂ ਸਨ, ਜੋ 2020 'ਚ ਘੱਟ ਕੇ 244 ਰਹਿ ਗਈਆਂ। ਉਨ੍ਹਾਂ ਕਿਹਾ ਕਿ 2018 'ਚ ਅਜਿਹੀਆਂ ਘਟਨਾਵਾਂ 'ਚ 39 ਨਾਗਰਿਕਾਂ ਦੀ ਜਾਨ ਗਈ, ਜਦੋਂ ਕਿ 2020 'ਚ ਇਹ ਗਿਣਤੀ 37 ਸੀ। ਇਸ ਦੌਰਾਨ 2018 'ਚ ਸ਼ਹੀਦ ਹੋਣ ਵਾਲੇ ਸੁਰੱਖਿਆ ਕਰਮੀਆਂ ਦੀ ਗਿਣਤੀ 91 ਅਤੇ 2020 'ਚ 62 ਸੀ। ਮੰਤਰੀ ਨੇ ਕਿਹਾ ਕਿ ਪਾਕਿਸਤਾਨ ਵਲੋਂ 2018 'ਚ ਗੋਲੀਬਾਰੀ ਦੀਆਂ 2140 ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ, ਜਦੋਂ ਕਿ 2020 'ਚ ਇਨ੍ਹਾਂ ਦੀ ਗਿਣਤੀ ਵੱਧ ਕੇ 5133 ਹੋ ਗਈ।