ਜੰਮੂ-ਕਸ਼ਮੀਰ ''ਚ ਫੌਜ ਦੀ ਕਥਿਤ ਗੋਲੀਬਾਰੀ ''ਚ ਨੌਜਵਾਨ ਹਲਾਕ, ਲੜਕੀ ਜ਼ਖਮੀ

Friday, Jun 15, 2018 - 10:26 PM (IST)

ਜੰਮੂ-ਕਸ਼ਮੀਰ ''ਚ ਫੌਜ ਦੀ ਕਥਿਤ ਗੋਲੀਬਾਰੀ ''ਚ ਨੌਜਵਾਨ ਹਲਾਕ, ਲੜਕੀ ਜ਼ਖਮੀ

ਸ਼੍ਰੀਨਗਰ— ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲੇ 'ਚ ਪੱਥਰਬਾਜ਼ੀ ਕਰ ਰਹੇ ਪ੍ਰਦਰਸ਼ਨਕਾਰੀਆਂ ਦੇ ਨਾਲ ਝੜਪਾਂ ਦੌਰਾਨ ਸੁਰੱਖਿਆ ਬਲਾਂ ਦੀ ਕਥਿਤ ਗੋਲੀਬਾਰੀ 'ਚ ਇਕ ਨੌਜਵਾਨ ਦੀ ਮੌਤ ਹੋ ਗਈ ਤੇ ਇਕ ਲੜਕੀ ਜ਼ਖਮੀ ਹੋ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ ਹੈ। ਹਾਲਾਂਕਿ ਰੱਖਿਆ ਬੁਲਾਰੇ ਨੇ ਦੱਸਿਆ ਕਿ ਫੌਜ ਦੇ ਕਰਮਚਾਰੀਆਂ ਦੀ ਇਕ ਗਸ਼ਤ ਦੇ ਦੌਰਾਨ ਲੋਕਾਂ ਦੇ ਇਕ ਸਮੂਹ ਨੇ ਉਨ੍ਹਾਂ 'ਤੇ ਪੱਥਰਬਾਜ਼ੀ ਸ਼ੁਰੂ ਕਰ ਦਿੱਤੀ। ਇਸ 'ਤੇ ਚਿਤਾਵਨੀ ਦੇਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਹਵਾ 'ਚ ਗੋਲੀਆਂ ਚਲਾਈਆਂ।
ਉਥੇ, ਪੁਲਸ ਦੇ ਮੁਤਾਬਕ ਲੋਕਾਂ ਦੇ ਇਕ ਸਮੂਹ ਨੇ ਪੁਲਵਾਮਾ ਜ਼ਿਲੇ ਦੇ ਨਵਪੁਰਾ 'ਚ ਫੌਜ ਦੇ ਕਰਮਚਾਰੀਆਂ 'ਤੇ ਪੱਥਰਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਪੱਥਰਬਾਜ਼ੀ ਤੇਜ਼ ਹੋਣ 'ਤੇ ਆਰਮੀ ਦੇ ਜਵਾਨਾਂ ਨੇ ਗੋਲੀਆਂ ਚਲਾਈਆਂ, ਜਿਸ 'ਚ ਦੋ ਲੋਕ ਜ਼ਖਮੀ ਹੋ ਗਏ। ਉਨ੍ਹਾਂ ਨੇ ਦੱਸਿਆ ਕਿ ਵਕਾਸ ਅਹਿਮਦ ਦੀ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ, ਜਦ ਕਿ ਰੁਕਾਇਆ ਬਾਨੋ ਦਾ ਇਲਾਜ ਚੱਲ ਰਿਹਾ ਹੈ। ਰੱਖਿਆ ਬੁਲਾਰੇ ਨੇ ਦੱਸਿਆ ਕਿ ਨਵਪੁਰਾ 'ਚ ਪ੍ਰਦਰਸ਼ਨਕਾਰੀਆਂ ਨੇ ਤਿੰਨ ਤੋਂ ਚਾਰ ਕਾਰਾਂ ਖੜ੍ਹੀਆਂ ਕਰਕੇ ਨਾਕਾਬੰਦੀ ਕਰ ਦਿੱਤੀ ਗਈ ਸੀ। ਫੌਜ ਦੇ ਕਰਮਚਾਰੀਆਂ ਨੇ ਆਪਣੇ ਵਾਹਨਾਂ ਤੋਂ ਉਤਰ ਕੇ ਚਾਲਕਾਂ ਨੂੰ ਕਾਰਾਂ ਹਟਾਉਣ ਲਈ ਕਿਹਾ। ਇਸ 'ਤੇ ਉਥੇ ਮੌਜੂਦ ਲੋਕਾਂ ਦੇ ਇਕ ਸਮੂਹ ਨੇ ਉਨ੍ਹਾਂ 'ਤੇ ਪੱਥਰਬਾਜ਼ੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਫੌਜ ਨੇ ਇਸ ਦੇ ਜਵਾਬ 'ਚ ਹਵਾ 'ਚ ਗੋਲੀਆਂ ਚਲਾਈਆਂ ਤੇ ਦੋਵਾਂ ਧਿਰਾਂ ਵਿਚਾਲੇ ਝੜਪ ਹੋ ਗਈ।


Related News