ਪੀ.ਐਮ. ਕਸ਼ਮੀਰੀ ਵਿਦਿਆਰਥੀਆਂ ਨੂੰ ਨਿਸ਼ਾਨਾ ਬਣਾਏ ਜਾਣ ''ਤੇ ਚੁੱਪ ਕਿਉਂ ਹਨ : ਉਮਰ
Thursday, Feb 21, 2019 - 05:34 PM (IST)

ਸ਼੍ਰੀਨਗਰ— ਜੰਮੂ-ਕਸ਼ਮੀਰ ਦੀ ਨੈਸ਼ਨਲ ਕਾਨਫਰੈਂਸ ਪਾਰਟੀ ਦੇ ਨੇਤਾ ਉਮਰ ਅਬਦੁੱਲਾ ਨੇ ਵੀਰਵਾਰ ਨੂੰ ਪੁੱਛਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਕਸ਼ਮੀਰੀ ਵਿਦਿਆਰਥੀਆਂ ਨੂੰ ਨਿਸ਼ਾਨਾ ਬਣਾਏ ਜਾਣ 'ਤੇ ਚੁੱਪ ਕਿਉਂ ਹਨ। ਜੰਮੂ-ਕਸ਼ਮੀਰ ਦੇ ਸਾਬਾਕ ਮੁੱਖ ਮੰਤਰੀ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੁਲਵਾਮਾ ਵਰਗੇ ਹਮਲੇ ਤੋਂ ਬਾਅਦ ਪਾਕਿਸਤਾਨ ਨਾਲ ਵਾਰਤਾ ਨਹੀਂ ਹੋ ਸਕਦੀ ਹੈ। ਪੁਲਵਾਮਾ ਹਮਲੇ ਦੇ ਇਕ ਹਫਤੇ ਬਾਅਦ ਅਬਦੁੱਲਾ ਨੇ ਕਿਹਾ,''ਸਾਡੇ ਪ੍ਰਧਾਨ ਮੰਤਰੀ ਨੇ ਮੂੰਹ ਤੋੜ ਜਵਾਬ ਦੀ ਗੱਲ ਕਹੀ ਹੈ ਪਰ ਮੌਜੂਦਾ ਸਥਿਤੀ 'ਚ ਅਜਿਹਾ ਜਵਾਬ ਸੰਭਵ ਨਹੀਂ ਹੈ।'' ਪੁਲਵਾਮਾ 'ਚ 14 ਫਰਵਰੀ ਨੂੰ ਹੋਏ ਅੱਤਵਾਦੀ ਹਮਲੇ 'ਚ ਸੀ.ਆਰ.ਪੀ.ਐੱਫ. ਦੇ 40 ਜਵਾਨ ਸ਼ਹੀਦ ਹੋ ਗਏ ਸਨ। ਜੈਸ਼-ਏ-ਮੁਹੰਮਦ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ।
ਅਬਦੁੱਲਾ ਨੇ ਜੰਮੂ-ਕਸ਼ਮੀਰ ਦੇ ਰਾਜਪਾਲ ਸਤਿਆਪਾਲ ਮਲਿਕ ਤੋਂ ਉਨ੍ਹਾਂ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਕਰਨ ਦੀ ਅਪੀਲ ਕੀਤੀ, ਜੋ ਪੁਲਵਾਮਾ ਅੱਤਵਾਦੀ ਹਮਲੇ ਤੋਂ ਬਾਅਦ ਧਮਕੀਆਂ ਅਤੇ ਕੁੱਟਮਾਰ ਕਾਰਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਵਾਪਸ ਆਉਣ ਲਈ ਮਜ਼ਬੂਤ ਹੋਏ ਹਨ। ਕਸ਼ਮੀਰੀ ਵੱਖਵਾਦੀ ਨੇਤਾਵਾਂ ਦੀ ਸੁਰੱਖਿਆ ਵਾਪਸ ਲਏ ਜਾਣ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਇਹ ਵਿਰੋਧੀ ਕਦਮ ਹੈ ਅਤੇ ਉਹ ਕਿਸੇ ਦੇ ਵੀ ਮੁੜ ਸੁਰੱਖਿਆ ਦੀ ਗਲਤ ਵਰਤੋਂ ਕੀਤੇ ਜਾਣ ਤੋਂ ਜਾਣੂੰ ਨਹੀਂ ਹੈ। ਨੇਕਾਂ ਨੇਤਾ ਨੇ ਕਿਹਾ,''ਜਦੋਂ ਅਸੀਂ (ਕਸ਼ਮੀਰ ਮੁੱਦੇ ਦੇ ਹੱਲ ਲਈ) ਵਾਰਤਾ ਦੀ ਗੱਲ ਕਰਦੇ ਹਾਂ ਤਾਂ ਸਾਨੂੰ ਰਾਸ਼ਟਰਵਿਰੋਧੀ ਕਰਾਰ ਦਿੱਤਾ ਜਾਂਦਾ ਹੈ।''