ਜੰਮੂ-ਕਸ਼ਮੀਰ : ਥਾਣੇ ਦਾ ਪੁਲਸ ਮੁਲਾਜ਼ਮ ਨਿਕਲਿਆ ਕੋਰੋਨਾ ਪਾਜ਼ੇਟਿਵ

05/30/2020 4:15:53 PM

ਜੰਮੂ (ਵਾਰਤਾ)— ਜੰਮੂ-ਕਸ਼ਮੀਰ 'ਚ ਕਠੂਆ  ਥਾਣੇ ਦਾ ਇਕ ਪੁਲਸ ਮੁਲਾਜ਼ਮ ਕੋਰੋਨਾ ਪਾਜ਼ੇਟਿਵ ਨਿਕਲਿਆ, ਜਿਸ ਤੋਂ ਬਾਅਦ ਥਾਣੇ 'ਚ ਅਫੜਾ-ਦਫੜੀ ਦਾ ਮਾਹੌਲ ਬਣ ਗਿਆ। ਪੁਲਸ ਮੁਲਾਜ਼ਮ ਦੇ ਕੋਰੋਨਾ ਪਾਜ਼ੇਟਿਵ ਆਉਣ ਕਰ ਕੇ ਥਾਣੇ ਦੇ ਸਾਰੇ ਪੁਲਸ ਮੁਲਾਜ਼ਮਾਂ ਨੂੰ ਕੁਆਰੰਟੀਨ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦਾ ਕੋਰੋਨਾ ਟੈਸਟ ਕੀਤਾ ਗਿਆ ਹੈ। ਕਠੂਆ ਮੁੱਖ ਥਾਣੇ ਦੇ ਸਾਰੇ ਪੁਲਸ ਮੁਲਾਜ਼ਮਾਂ ਦੀ ਕੋਰੋਨਾ ਵਾਇਰਸ ਦੀ ਜਾਂਚ ਜਦੋਂ ਤੱਕ ਨੈਗੇਟਿਵ ਨਹੀਂ ਆ ਜਾਂਦੀ, ਉਦੋਂ ਤੱਕ ਉੱਥੋਂ ਸਬੰਧਤ ਸ਼ਿਕਾਇਤਾਂ ਮਹਿਲਾ ਪੁਲਸ ਥਾਣੇ ਨੂੰ ਲੈਣ ਦਾ ਹੁਕਮ ਦਿੱਤਾ ਗਿਆ ਹੈ।

ਕਠੂਆ ਦੇ ਸੀਨੀਅਰ ਪੁਲਸ ਸੁਪਰਡੈਂਟ ਸ਼ੈਲੇਂਦਰ ਕੁਮਾਰ ਮਿਸ਼ਰਾ ਨੇ ਦੱਸਿਆ ਕਿ ਕਠੂਆ ਪੁਲਸ ਥਾਣੇ ਵਿਚ ਤਾਇਨਾਤ ਇਕ ਸਿਪਾਹੀ ਕੋਰੋਨਾ ਵਾਇਰਸ ਤੋਂ ਪਾਜ਼ੇਟਿਵ ਪਾਇਆ ਗਿਆ ਹੈ। ਪਾਜ਼ੇਟਿਵ ਸਿਪਾਹੀ ਵਿਚ ਕੋਰੋਨਾ ਵਾਇਰਸ ਦੇ ਕੋਈ ਲੱਛਣ ਨਹੀਂ ਮਿਲੇ ਹਨ। ਮਿਸ਼ਰਾ ਨੇ ਕਿਹਾ ਕਿ ਜਦੋਂ ਤੱਕ ਥਾਣੇ 'ਚ ਤਾਇਨਾਤ ਸਾਰੇ ਮੁਲਾਜ਼ਮਾਂ ਦੀ ਟੈਸਟ ਰਿਪੋਰਟ ਨਹੀਂ ਆ ਜਾਂਦੀ, ਉਦੋਂ ਤੱਕ ਥਾਣੇ ਵਿਚ ਕੰਮਕਾਜ ਨਹੀਂ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਮੁੱਖ ਪੁਲਸ ਥਾਣੇ ਵਿਚ ਆਮ ਕੰਮਕਾਜ ਬਹਾਲ ਹੋਣ ਤੱਕ ਕਠੂਆ ਦੇ ਮਹਿਲਾ ਪੁਲਸ ਥਾਣੇ ਨੂੰ ਸ਼ਿਕਾਇਤਾਂ ਲੈਣ ਲਈ ਕਿਹਾ ਗਿਆ ਹੈ। ਦੱਸਣਯੋਗ ਹੈ ਕਿ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਇੱਥੇ ਕੋਰੋਨਾ ਮਰੀਜ਼ਾਂ ਦੀ ਗਿਣਤੀ 2036 ਤੱਕ ਪਹੁੰਚ ਗਈ ਹੈ ਅਤੇ 27 ਲੋਕ ਇਸ ਵਾਇਰਸ ਤੋਂ ਆਪਣੀ ਜਾਨ ਗੁਆ ਚੁੱਕੇ ਹਨ।


Tanu

Content Editor

Related News