ਕਠੂਆ ਜਬਰ-ਜ਼ਨਾਹ ਮਾਮਲੇ ਦੇ ਦੋਸ਼ੀਆਂ ਨੂੰ ਮਿਲੇ ਸਖਤ ਸਜ਼ਾ : ਮਹਿਲਾ ਕਮਿਸ਼ਨ

06/10/2019 3:49:23 PM

ਨਵੀਂ ਦਿੱਲੀ/ਜੰਮੂ (ਭਾਸ਼ਾ)— ਰਾਸ਼ਟਰੀ ਮਹਿਲਾ ਕਮਿਸ਼ਨ (ਐੱਨ. ਸੀ. ਡਬਲਿਊ.) ਨੇ ਜੰਮੂ-ਕਸ਼ਮੀਰ ਦੇ ਕਠੂਆ ਵਿਚ 8 ਸਾਲ ਦੀ ਬੱਚੀ ਨਾਲ ਰੇਪ ਮਗਰੋਂ ਕਤਲ ਮਾਮਲੇ 'ਚ 6 ਲੋਕਾਂ ਨੂੰ ਦੋਸ਼ੀ ਠਹਿਰਾਉਣ ਦੇ ਪਠਾਨਕੋਟ ਕੋਰਟ ਦੇ ਫੈਸਲਾ ਦਾ ਸਵਾਗਤ ਕੀਤਾ ਹੈ। ਕਮਿਸ਼ਨ ਨੇ ਦੋਸ਼ੀਆਂ ਨੂੰ ਸਖਤ ਤੋਂ ਸਖਤ ਦੇਣ ਦੀ ਬੇਨਤੀ ਕੀਤੀ ਹੈ। ਕਮਿਸ਼ਨ ਦੀ ਪ੍ਰਧਾਨ ਰੇਖਾ ਸ਼ਰਮਾ ਨੇ ਕਿਹਾ, ''ਮੈਂ ਅਦਾਲਤ ਦੇ ਫੈਸਲੇ ਦਾ ਸਵਾਗਤ ਕਰਦੀ ਹਾਂ ਅਤੇ ਉਨ੍ਹਾਂ ਨੂੰ ਸਖਤ ਸਜ਼ਾ ਦੇਣ ਦੀ ਬੇਨਤੀ ਕਰਦੀ ਹਾਂ, ਕਿਉਂਕਿ ਨਾਬਾਲਗ ਕੁੜੀਆਂ ਵਿਰੁੱਧ ਮਾਮਲੇ ਵਧ ਰਹੇ ਹਨ।''
ਜ਼ਿਕਰਯੋਗ ਹੈ ਕਿ ਪਿਛਲੇ ਸਾਲ 10 ਜਨਵਰੀ ਨੂੰ ਬੱਚੀ ਨੂੰ ਅਗਵਾ ਕਰ ਕੇ ਪਿੰਡ ਦੇ ਇਕ ਮੰਦਰ ਵਿਚ ਬੰਧਕ ਬਣ ਕੇ ਉਸ ਨਾਲ ਰੇਪ ਕੀਤਾ ਗਿਆ ਸੀ। ਇਸ ਦੌਰਾਨ ਉਸ ਨੂੰ ਨਸ਼ੇ ਦੀਆਂ ਦਵਾਈਆਂ ਵੀ ਦਿੱਤੀਆਂ ਗਈਆਂ ਸਨ। ਉਸ ਤੋਂ ਬਾਅਦ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਇਸ ਘਟਨਾ ਤੋਂ ਬਾਅਦ ਦੇਸ਼ ਭਰ ਵਿਚ ਲੋਕਾਂ ਦਾ ਗੁੱਸਾ ਫੁੱਟਿਆ ਅਤੇ ਸੁਣਵਾਈ ਜ਼ਿਲੇ ਦੀ ਅਦਾਲਤ ਅਤੇ ਪਠਾਨਕੋਟ ਦੀ ਸੈਸ਼ਨ ਅਦਾਲਤ ਵਿਚ ਰੋਜ਼ਾਨਾ ਚੱਲੀ ਸੀ।

Tanu

This news is Content Editor Tanu