ਕਾਵੇਰੀ ਜਲ ਵਿਵਾਦ; ਸੁਪਰੀਮ ਕੋਰਟ ਨੇ ਤਾਮਿਲਨਾਡੂ ਦੀ ਅਪੀਲ ’ਤੇ ਕਰਨਾਟਕ ਤੋਂ ਮੰਗਿਆ ਜਵਾਬ

Friday, Sep 25, 2026 - 08:48 AM (IST)

ਕਾਵੇਰੀ ਜਲ ਵਿਵਾਦ; ਸੁਪਰੀਮ ਕੋਰਟ ਨੇ ਤਾਮਿਲਨਾਡੂ ਦੀ ਅਪੀਲ ’ਤੇ ਕਰਨਾਟਕ ਤੋਂ ਮੰਗਿਆ ਜਵਾਬ

ਨਵੀਂ ਦਿੱਲੀ (ਏਜੰਸੀ) - ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕਰਨਾਟਕ ਸਰਕਾਰ ਤੋਂ ਤਾਮਿਲਨਾਡੂ ਦੀ ਉਸ ਅਪੀਲ ’ਤੇ ਜਵਾਬ ਮੰਗਿਆ, ਜਿਸ ’ਚ ਜਲ-ਸਪਲਾਈ ਦੀ ਕਮੀ ਦਾ ਹਵਾਲਾ ਦਿੰਦੇ ਹੋਏ ਕਾਵੇਰੀ ਨਦੀ ਤੋਂ ਉਸ ਦੇ ਹਿੱਸੇ ਦਾ ਪਾਣੀ ਛੱਡਣ ਦੀ ਮੰਗ ਕੀਤੀ ਗਈ ਹੈ। ਤਾਮਿਲਨਾਡੂ ਸਰਕਾਰ ਨੇ ਸੁਪਰੀਮ ਕੋਰਟ ਨੂੰ ਕਿਹਾ ਕਿ ਪਾਣੀ ਦੀ ਕਮੀ ਕਾਰਨ ਉਸ ਦੀ ਸਾਉਣੀ ਦੀ ਸ਼ੁਰੂਆਤੀ ਫ਼ਸਲ ਪਹਿਲਾਂ ਹੀ ਬਰਬਾਦ ਹੋ ਚੁੱਕੀ ਹੈ, ਉੱਥੇ ਹੀ ਕਰਨਾਟਕ ਸਰਕਾਰ ਨੇ ਕਿਹਾ ਕਿ ਉਹ ‘ਭਿਆਨਕ ਸੋਕੇ ਦੀ ਸਥਿਤੀ’ ਦਾ ਸਾਹਮਣਾ ਕਰ ਰਹੀ ਹੈ।

ਇਹ ਵੀ ਪੜ੍ਹੋ : ਪਟਿਆਲਾ 'ਚ ਵਾਪਰੀ ਦੁੱਖ਼ਦ ਘਟਨਾ: ਮਾਪਿਆਂ ਦੇ ਸੋਹਣੇ ਪੁੱਤ ਨੇ ਚੁੱਕਿਆ ਅਜਿਹਾ ਕਦਮ, ਪਿਆ ਚੀਕ ਚਿਹਾੜਾ

ਦੱਸ ਦੇਈਏ ਕਿ ਇਹ ਮਾਮਲਾ ਜਸਟਿਸ ਵਿਕਰਮ ਨਾਥ, ਜਸਟਿਸ ਆਗਸਟੀਨ ਜਾਰਜ ਮਸੀਹ ਅਤੇ ਜਸਟਿਸ ਸੰਦੀਪ ਮਹਿਤਾ ਦੀ ਬੈਂਚ ਦੇ ਸਾਹਮਣੇ ਸੁਣਵਾਈ ਲਈ ਆਇਆ ਹੈ। ਇਸ ਮਾਮਲੇ ਦੇ ਸਬੰਧ ਵਿਚ ਤਾਮਿਲਨਾਡੂ ਸਰਕਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਸੀ. ਐੱਸ. ਵੈਦਿਆਨਾਥਨ ਨੇ ਕਿਹਾ ਕਿ ਕਾਵੇਰੀ ਜਲ ਪ੍ਰਬੰਧਨ ਅਥਾਰਟੀ (ਸੀ. ਡਬਲਿਊ. ਐੱਮ. ਏ.) ਨੂੰ ਪਾਣੀ ਦੀ ਕਮੀ ਨੂੰ ਪੂਰਾ ਕਰਨ ਲਈ ਹੁਕਮ ਜਾਰੀ ਕਰਨੇ ਚਾਹੀਦੇ ਹਨ। ਇਸ ਦੇ ਨਾਲ ਹੀ ਅਦਾਲਤ ਨੇ ਕਰਨਾਟਕ ਨੂੰ ਕਿਹਾ ਕਿ ਉਹ ਤਾਮਿਲਨਾਡੂ ਦੀ ਅਪੀਲ ’ਤੇ ਇਕ ਹਫ਼ਤੇ ਦੇ ਅੰਦਰ ਜਵਾਬ ਦਾਖ਼ਲ ਕਰੇ। ਇਸ ਤੋਂ ਬਾਅਦ ਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਲਈ ਅਗਲੀ ਤਰੀਕ 12 ਅਕਤੂਬਰ ਨਿਰਧਾਰਤ ਕਰ ਦਿੱਤੀ।

ਇਹ ਵੀ ਪੜ੍ਹੋ : ਸ਼ਰਾਬੀਆਂ ਦੀ ਹੋਈ ਬੱਲੇ-ਬੱਲੇ ! ਦਾਰੂ ਦੀਆਂ ਖ਼ਾਲੀ ਬੋਤਲਾਂ ਖ਼ਰੀਦੇਗੀ ਸਰਕਾਰ, CM ਵਿਜੇ ਨੇ ਕੀਤਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News