ਦਿੱਲੀ ਆਬਕਾਰੀ ਨੀਤੀ : ਬੀਆਰਐੱਸ ਨੇਤਾ ਕਵਿਤਾ ਦੀ ED ਹਿਰਾਸਤ 26 ਮਾਰਚ ਤੱਕ ਵਧੀ

03/23/2024 1:56:42 PM

ਨਵੀਂ ਦਿੱਲੀ- ਰਾਸ਼ਟਰੀ ਰਾਧਾਨੀ ਦੀ ਇਕ ਅਦਾਲਤ ਨੇ ਸ਼ਨੀਵਾਰ ਨੂੰ ਦਿੱਲੀ ਆਬਕਾਰੀ ਨੀਤੀ ਘਪਲਾ ਮਾਮਲੇ 'ਚ ਦੋਸ਼ੀ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐੱਸ.) ਦੀ ਨੇਤਾ ਕੇ. ਕਵਿਤਾ ਦੀ ਹਿਰਾਸਤ 26 ਮਾਰਚ ਤੱਕ ਵਧਾ ਦਿੱਤੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਕਵਿਤਾ ਦੀ ਹਿਰਾਸਤ 5 ਦਿਨ ਵਧਾਉਣ ਦੀ ਅਪੀਲ ਕੀਤੀ ਸੀ। ਈਡੀ ਨੇ ਦੋਸ਼ ਲਗਾਇਆ ਹੈ ਕਿ ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਵ ਦੀ ਧੀ ਕਵਿਤਾ 'ਸਾਊਥ ਗਰੁੱਪ' ਦਾ ਹਿੱਸਾ ਸੀ, ਜਿਸ ਨੇ 2021-22 ਲਈ ਹੁਣ ਖ਼ਤਮ ਹੋ ਚੁੱਕੀ ਆਬਕਾਰੀ ਨੀਤੀ ਦੇ ਅਧੀਨ ਲਾਭ ਦੇ ਬਦਲੇ 'ਚ ਦਿੱਲੀ ਦੀ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਨੂੰ 100 ਕਰੋੜ ਰੁਪਏ ਦੀ ਰਿਸ਼ਵਤ ਦਿੱਤੀ ਸੀ।

ਮਾਮਲੇ ਦੀ ਸੁਣਵਾਈ ਦੌਰਾਨ ਈਡੀ ਨੇ ਕਿਹਾ ਕਿ ਕਵਿਤਾ ਦਾ ਸਾਹਮਣਾ ਚਾਰ ਲੋਕਾਂ ਦੇ ਬਿਆਨਾਂ ਅਤੇ ਉਨ੍ਹਾਂ ਦੇ (ਕਵਿਤਾ) ਫੋਨ ਤੋਂ ਕੱਢੇ ਗਏ ਡਾਟਾ ਦੀ ਫੋਰੈਂਸਿਕ ਰਿਪੋਰਟ ਨਾਲ ਕਰਵਾਇਆ ਗਿਆ। ਜਾਂਚ ਏਜੰਸੀ ਨੇ ਅਦਾਲਤ ਨੂੰ ਦੱਸਿਆ ਕਿ ਹੈਦਰਾਬਾਦ 'ਚ ਕਵਿਤਾ ਦੇ ਕਰੀਬੀ ਰਿਸ਼ਤੇਦਾਰ ਦੇ ਘਰ ਛਾਪੇਮਾਰੀ ਕੀਤੀ ਜਾ ਰਹੀ ਹੈ। ਬੀਆਰਐੱਸ ਨੇਤਾ ਦੇ ਵਕੀਲ ਨੇ ਅਦਾਲਤ 'ਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ। ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐੱਸ.) ਦੀ ਵਿਧਾਨ ਪ੍ਰੀਸ਼ਦ ਮੈਂਬਰ 46 ਸਾਲਾ ਕਵਿਤਾ ਨੂੰ ਹੈਦਰਾਬਾਦ 'ਚ ਬੰਜਾਰਾ ਹਿਲਸ ਸਥਿਤ ਉਨ੍ਹਾਂ ਦੇ ਘਰੋਂ ਈਡੀ ਨੇ 15 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News