BRS ਨੇਤਾ ਕਵਿਤਾ ਨੂੰ ਕੋਰਟ ਤੋਂ ਨਹੀਂ ਮਿਲੀ ਰਾਹਤ, 9 ਅਪ੍ਰੈਲ ਤੱਕ ਵਧਾਈ ਨਿਆਇਕ ਹਿਰਾਸਤ

Tuesday, Mar 26, 2024 - 02:00 PM (IST)

BRS ਨੇਤਾ ਕਵਿਤਾ ਨੂੰ ਕੋਰਟ ਤੋਂ ਨਹੀਂ ਮਿਲੀ ਰਾਹਤ, 9 ਅਪ੍ਰੈਲ ਤੱਕ ਵਧਾਈ ਨਿਆਇਕ ਹਿਰਾਸਤ

ਨੈਸ਼ਨਲ ਡੈਸਕ- ਦਿੱਲੀ ਦੀ ਇਕ ਅਦਾਲਤ ਨੇ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐੱਸ.) ਨੇਤਾ ਕੇ. ਕਵਿਤਾ ਨੂੰ ਦਿੱਲੀ ਆਬਕਾਰੀ ਨੀਤੀ ਸੰਬੰਧੀ ਕਥਿਤ ਘਪਲੇ ਨਾਲ ਜੁੜੇ ਇਕ ਮਾਮਲੇ ਵਿਚ 14 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ। ਇਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਕਵਿਤਾ ਤੋਂ ਪੁੱਛਗਿੱਛ ਲਈ ਉਨ੍ਹਾਂ ਦੀ ਹਿਰਾਸਤ ਵਧਾਏ ਜਾਣ ਦੀ ਅਪੀਲ ਨਹੀਂ ਕੀਤੀ, ਜਿਸ ਤੋਂ ਬਾਅਦ ਵਿਸ਼ੇਸ਼ ਜੱਜ ਕਾਵੇਰੀ ਬਾਵੇਜਾ ਨੇ ਇਹ ਆਦੇਸ਼ ਪਾਸ ਕੀਤਾ। ਬੀ.ਆਰ.ਐੱਸ. ਨੇਤਾ ਨੂੰ 16 ਮਾਰਚ ਨੂੰ 7 ਦਿਨਾਂ ਲਈ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਹਿਰਾਸਤ ਵਿਚ ਭੇਜਿਆ ਗਿਆ ਸੀ ਅਤੇ ਇਸ ਪਿਛਲੇ ਸ਼ਨੀਵਾਰ ਨੂੰ ਤਿੰਨ ਦਿਨ ਲਈ ਹੋਰ ਵਧਾ ਦਿੱਤਾ ਗਿਆ ਸੀ। ਸੁਣਵਾਈ ਦੌਰਾਨ ਬੀ.ਆਰ.ਐੱਸ. ਨੇਤਾ ਕਵਿਤਾ ਦੇ ਵਕੀਲ ਨਿਤੀਸ਼ ਰਾਣਾ ਨੇ ਅਦਾਲਤ ਨੂੰ ਆਪਣੇ ਮੁਵੱਕਿਲ ਦੇ ਪੁੱਤ ਦੀ ਪ੍ਰੀਖਿਆ ਦੇ ਆਧਾਰ 'ਤੇ ਉਨ੍ਹਾਂ ਨੂੰ ਅੰਤਰਿਮ ਜ਼ਮਾਨਤ ਦਿੱਤੇ ਜਾਣ ਦੀ ਅਪੀਲ ਕੀਤੀ। ਈ.ਡੀ. ਦੇ ਵਕੀਲ ਨੇ ਜ਼ਮਾਨਤ ਦਾ ਵਿਰੋਧ ਕਰਦਿਆਂ ਕਿਹਾ ਕਿ ਜੇਕਰ ਅੰਤਰਿਮ ਜ਼ਮਾਨਤ 'ਤੇ ਵਿਚਾਰ ਕਰਨਾ ਹੈ ਤਾਂ ਜਵਾਬ ਦਾਖ਼ਲ ਕਰਨ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ।

ਈ.ਡੀ. ਨੇ ਰੇਖਾਂਕਿਤ ਕੀਤਾ ਕਿ ਅੰਤਰਿਮ ਅਤੇ ਨਿਯਮਿਤ ਜ਼ਮਾਨਤ ਦੋਹਾਂ ਲਈ ਮਨੀ ਲਾਂਡਰਿੰਗ ਰੋਕਥਾਮ ਐਕਟ (ਪੀਐੱਮਐੱਲਏ) ਦੇ ਅਧੀਨ ਸਖ਼ਤ ਪ੍ਰਬੰਧ ਹੈ। ਈ.ਡੀ. ਨੇ ਦੋਸ਼ ਲਾਇਆ ਹੈ ਕਿ ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਦੀ ਧੀ ਕਵਿਤਾ 'ਸਾਊਥ ਗਰੁੱਪ' ਦੀ ਮੁੱਖ ਮੈਂਬਰ ਸੀ ਜਿਸ 'ਤੇ ਰਾਸ਼ਟਰੀ ਰਾਜਧਾਨੀ 'ਚ ਸ਼ਰਾਬ ਦੇ ਲਾਇਸੈਂਸ ਦੇ ਬਦਲੇ 'ਆਪ' ਨੂੰ 100 ਕਰੋੜ ਰੁਪਏ ਦੀ ਰਿਸ਼ਵਤ ਦੇਣ ਦਾ ਦੋਸ਼ ਹੈ। ਕਵਿਤਾ (46) ਨੂੰ ਕੇਂਦਰੀ ਜਾਂਚ ਏਜੰਸੀ ਨੇ 15 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਸੀ। ਕਵਿਤਾ ਦੇ ਵਕੀਲ ਨੇ ਪੀਐੱਮਐੱਲਏ ਦੇ ਪ੍ਰਬੰਧਾਂ 19 (2) ਦੇ ਤਹਿਤ ਸੀਲਬੰਦ ਕਵਰ ਵਿਚ ਏਜੰਸੀ ਦੁਆਰਾ ਪੇਸ਼ ਕੀਤੇ ਗਏ ਦਸਤਾਵੇਜ਼ਾਂ ਨੂੰ ਦੇਖਣ ਦੀ ਇਜਾਜ਼ਤ ਵੀ ਮੰਗੀ। ਵਿਵਸਥਾ ਦੇ ਅਨੁਸਾਰ, ਗ੍ਰਿਫ਼ਤਾਰੀ ਤੋਂ ਤੁਰੰਤ ਬਾਅਦ ਸਬੰਧਤ ਅਧਿਕਾਰੀਆਂ ਨੂੰ ਗ੍ਰਿਫ਼ਤਾਰੀ ਆਦੇਸ਼ ਨੂੰ ਆਪਣੇ ਕੋਲ ਮੌਜੂਦ ਸਮੱਗਰੀ ਨਾਲ ਅਦਾਲਤ ਨੂੰ ਭੇਜਣਾ ਹੁੰਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News