ਕੇਦਾਰਨਾਥ ਮੰਦਰ ਦੇ ਕਿਵਾੜ 11 ਨਵੰਬਰ ਨੂੰ ਹੋਣਗੇ ਬੰਦ
Wednesday, Oct 28, 2026 - 02:51 AM (IST)
ਰੁਦਰਪ੍ਰਯਾਗ - ਉਤਰਾਖੰਡ ਦੇ ਰੁਦਰਪ੍ਰਯਾਗ ਜ਼ਿਲੇ ਦੇ ਕੇਦਾਰਨਾਥ ਮੰਦਰ ਦੇ ਕਿਵਾੜ 11 ਨਵੰਬਰ ਨੂੰ ਭਈਆ ਦੂਜ ਦੇ ਮੌਕੇ ’ਤੇ ਸ਼ਰਧਾਲੂਆਂ ਲਈ ਬੰਦ ਕਰ ਦਿੱਤੇ ਜਾਣਗੇ। ਅਧਿਕਾਰੀਆਂ ਨੇ ਮੰਗਲਵਾਰ ਇਹ ਜਾਣਕਾਰੀ ਦਿੱਤੀ।
ਬਦਰੀਨਾਥ-ਕੇਦਾਰਨਾਥ ਮੰਦਰ ਕਮੇਟੀ ਦੇ ਮੁੱਖ ਕਾਰਜਕਾਰੀ ਅਧਿਕਾਰੀ ਨੇ ਕਿਹਾ ਕਿ ਭਗਵਾਨ ਸ਼ਿਵ ਨੂੰ ਸਮਰਪਿਤ ਕੇਦਾਰਨਾਥ ਮੰਦਰ ਦੇ ਕਿਵਾੜ ਉਸ ਦਿਨ ਸਵੇਰੇ 8:30 ਵਜੇ ਸਰਦੀਆਂ ਦੇ ਮੌਸਮ ਲਈ ਬੰਦ ਕਰ ਦਿੱਤੇ ਜਾਣਗੇ। ਕਿਵਾੜ ਬੰਦ ਹੋਣ ਤੋਂ ਬਾਅਦ ਭਗਵਾਨ ਦੇ ਦਰਸ਼ਨ ਉਨ੍ਹਾਂ ਦੇ ਸਰਦੀਆਂ ਦੇ ਨਿਵਾਸ ਉਖੀਮਠ ਦੇ ਓਂਕਾਰੇਸ਼ਵਰ ਮੰਦਰ ’ਚ ਕੀਤੇ ਜਾ ਸਕਣਗੇ।
