ਦਿੱਲੀ 'ਚ ਕੋਰੋਨਾ ਸਥਿਤੀ 'ਤੇ ਰੱਖੀ ਜਾ ਰਹੀ ਹੈ ਤਿੱਖੀ ਨਜ਼ਰ, ਘਬਰਾਉਣ ਦੀ ਲੋੜ ਨਹੀਂ : ਕੇਜਰੀਵਾਲ

04/12/2022 1:52:05 PM

ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਰਾਸ਼ਟਰੀ ਰਾਜਧਾਨੀ 'ਚ ਕੋਵਿਡ-19 ਦੀ ਸਥਿਤੀ 'ਤੇ ਤਿੱਖੀ ਨਜ਼ਰ ਰੱਖ ਰਹੀ ਹੈ ਅਤੇ ਇਸ ਸਮੇਂ ਘਬਰਾਉਣ ਦਾ ਕੋਈ ਵੱਡਾ ਕਾਰਨ ਨਹੀਂ ਹੈ। ਕੇਜਰੀਵਾਲ ਨੇ ਕਿਹਾ ਕਿ ਜੇਕਰ ਲੋੜ ਪਈ ਤਾਂ ਸਾਰੇ ਜ਼ਰੂਰੀ ਕਦਮ ਚੁੱਕੇ ਜਾਣਗੇ। ਸੋਮਵਾਰ ਨੂੰ ਦਿੱਲੀ 'ਚ ਕੋਵਿਡ ਮਹਾਮਾਰੀ ਦੀ ਸੰਕਰਮਣ ਦਰ ਵਧ ਕੇ 2.70 ਫੀਸਦੀ ਹੋ ਗਈ, ਜੋ ਪਿਛਲੇ ਦੋ ਮਹੀਨਿਆਂ 'ਚ ਸਭ ਤੋਂ ਵੱਧ ਹੈ। ਇਸ ਨਾਲ ਰਾਜਧਾਨੀ 'ਚ ਕੋਵਿਡ ਦੇ ਮੁੜ ਫੈਲਣ ਦੀ ਚਿੰਤਾ ਵਧ ਗਈ ਹੈ। ਦਿੱਲੀ 'ਚ 5 ਫਰਵਰੀ ਨੂੰ ਸੰਕਰਮਣ ਦੀ ਦਰ 2.87 ਫੀਸਦੀ ਸੀ।

ਇਹ ਵੀ ਪੜ੍ਹੋ : ਕੋਰੋਨਾ ਨਾਲ ਜਾਨ ਗਵਾਉਣ ਵਾਲਿਆਂ ਦੇ ਵਾਰਸਾਂ ਲਈ ਮੁਆਵਜ਼ਾ ਦੇਣ ਦੀ ਸਮਾਂ ਹੱਦ ਤੈਅ

ਕੇਜਰੀਵਾਲ ਨੇ ਇੱਥੇ ਪੱਤਰਕਾਰਾਂ ਨੂੰ ਕਿਹਾ,''ਅਸੀਂ ਸਥਿਤੀ 'ਤੇ ਤਿੱਖੀ ਨਜ਼ਰ ਰੱਖ ਰਹੇ ਹਾਂ। ਫਿਲਹਾਲ ਘਬਰਾਉਣ ਦਾ ਕੋਈ ਵੱਡਾ ਕਾਰਨ ਨਹੀਂ ਹੈ। ਅਸੀਂ ਸਥਿਤੀ ਦੇ ਅਨੁਸਾਰ ਸਾਰੇ ਜ਼ਰੂਰੀ ਕਦਮ ਚੁੱਕਾਂਗੇ।” ਇਸ ਤੋਂ ਇਕ ਦਿਨ ਪਹਿਲਾਂ ਸੋਮਵਾਰ ਨੂੰ ਸਿਹਤ ਮੰਤਰੀ ਸਤੇਂਦਰ ਜੈਨ ਨੇ ਕਿਹਾ ਸੀ ਕਿ ਦਿੱਲੀ ਸਰਕਾਰ ਕੋਵਿਡ ਦੀ ਸਥਿਤੀ 'ਤੇ ਨਜ਼ਰ ਰੱਖ ਰਹੀ ਹੈ ਅਤੇ ਜਦੋਂ ਤੱਕ ਕੋਰੋਨਾ ਵਾਇਰਸ ਦੇ ਨਵੇਂ ਚਿੰਤਾਜਨਕ ਰੂਪ ਦਾ ਪਤਾ ਨਹੀਂ ਲੱਗ ਜਾਂਦਾ ਉਦੋਂ ਤੱਕ ਚਿੰਤਾ ਦੀ ਕੋਈ ਗੱਲ ਨਹੀਂ ਹੈ। ਜੈਨ ਨੇ ਕਿਹਾ,“ਦਿੱਲੀ 'ਚ ਰੋਜ਼ਾਨਾ 100-200 ਦੇ ਵਿਚਕਾਰ ਮਾਮਲੇ ਆ ਰਹੇ ਹਨ। ਅਸੀਂ ਹਸਪਤਾਲ 'ਚ ਦਾਖ਼ਲ ਮਰੀਜ਼ਾਂ ਦੀ ਗਿਣਤੀ ਦਾ ਪਤਾ ਲਗਾ ਰਹੇ ਹਾਂ ਅਤੇ ਉਨ੍ਹਾਂ ਦੀ ਗਿਣਤੀ ਘੱਟ ਰਹੀ ਹੈ। ਫਿਲਹਾਲ ਸੰਕਰਮਣ ਦਰ 'ਤੇ ਜ਼ਿਆਦਾ ਧਿਆਨ ਨਹੀਂ ਦਿੱਤਾ ਜਾਣਾ ਚਾਹੀਦਾ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ

DIsha

This news is Content Editor DIsha