ਕੇਜਰੀਵਾਲ ਨੇ ਹੜ੍ਹ ਪ੍ਰਭਾਵਿਤ ਕੇਰਲ ਲਈ 10 ਕਰੋੜ ਰੁਪਏ ਦੀ ਮਦਦ ਦਾ ਕੀਤਾ ਐਲਾਨ

08/18/2018 12:28:32 AM

ਨਵੀਂ ਦਿੱਲੀ— ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹੜ੍ਹ ਕਾਰਨ ਤਬਾਹ ਹੋਏ ਕੇਰਲ ਲਈ ਸ਼ੁੱਕਰਵਾਰ 10 ਕਰੋੜ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਕੇਰਲ 'ਚ ਹੜ੍ਹ ਆਉਣ ਕਾਰਨ ਸੂਬੇ ਦੇ ਲੋਕ ਕਾਫੀ ਮੁਸਕਿਲਾਂ 'ਚੋਂ ਲੰਘ ਰਹੇ ਹਨ। ਕੇਜਰੀਵਾਲ ਨੇ ਟਵੀਟ ਕਰਕੇ ਕਿਹਾ ਕਿ ਮੈਂ ਕੇਰਲ 'ਚ ਰਹਿ ਰਹੇ ਆਪਣੇ ਸਾਰੇ ਭੈਣ-ਭਰਾਵਾਂ ਲਈ ਸਹਾਇਤਾ ਦੇ ਰੂਪ 'ਚ 10 ਕਰੋੜ ਰੁਪਏ ਦੇਣ ਦਾ ਐਲਾਨ ਕਰਦਾ ਹਾਂ। ਉਨ੍ਹਾਂ ਕਿਹਾ ਕਿ ਮੈਂ ਕੇਰਲ ਦੇ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ ਹੈ ਅਤੇ ਦਿੱਲੀ ਸਰਕਾਰ ਵਲੋਂ ਉਨ੍ਹਾਂ ਨੂੰ ਇਹ ਸਹਾਇਤਾ ਰਾਸ਼ੀ ਭੇਜ ਦਿੱਤੀ ਜਾਵੇਗੀ।
ਦੱਸ ਦਈਏ ਕਿ ਕੇਰਲ 'ਚ ਲਗਾਤਾਰ ਜ਼ਿਆਦਾ ਮੀਂਹ ਪੈਣ ਕਾਰਨ ਆਏ ਭਿਆਨਕ ਹੜ ਦੇ ਕਹਿਰ ਨਾਲ ਹੁਣ ਤਕ 324 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁਕੀ ਹੈ ਅਤੇ 2,875 ਲੋਕ ਬੇਘਰ ਹੋ ਗਏ ਹਨ।