ਕੇਜਰੀਵਾਲ ਦੀ ਗ੍ਰਿਫ਼ਤਾਰੀ ਸੱਤਾਧਾਰੀ ਪਾਰਟੀ ਦੀ ''ਘਬਰਾਹਟ'' ਨੂੰ ਦਰਸਾਉਂਦੀ ਹੈ : ਉਮਰ ਅਬਦੁੱਲਾ
Friday, Mar 22, 2024 - 11:56 AM (IST)
ਸ਼੍ਰੀਨਗਰ (ਭਾਸ਼ਾ)- ਨੈਸ਼ਨਲ ਕਾਨਫਰੰਸ ਦੇ ਉੱਪ ਪ੍ਰਧਾਨ ਉਮਰ ਅਬਦੁੱਲਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਲੋਕਤੰਤਰ 'ਤੇ ਇਕ 'ਦਾਗ਼' ਹੈ ਅਤੇ ਇਹ ਆਉਣ ਵਾਲੀਆਂ ਲੋਕ ਸਭ ਚੋਣਾਂ 'ਚ ਸੱਤਾਧਾਰੀ ਦਲ ਦੀ ਘਬਰਾਹਟ ਨੂੰ ਦਰਸਾਉਂਦਾ ਹੈ। ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਕੇਜਰੀਵਾਲ ਅਤੇ ਉਨ੍ਹਾਂ ਦੀ ਆਮ ਆਦਮੀ ਪਾਰਟੀ ਨਾਲ ਖੜ੍ਹੀ ਹੈ।
ਅਬਦੁੱਲਾ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਕੀਤੀ ਗਈ ਇਕ ਪੋਸਟ 'ਚ ਲਿਖਿਆ,''ਮੁੱਖ ਮੰਤਰੀ ਦੀ ਗ੍ਰਿਫ਼ਤਾਰੀ ਸੱਤਾਧਾਰੀ ਦਲ ਵਲੋਂ ਚੋਣਾਂ 'ਚ 400 ਤੋਂ ਵੱਧ ਸੀਟਾਂ ਜਿੱਤਣ ਦਾ ਦਾਅਵਾ ਕਰਨ ਦੇ ਬਾਵਜੂਦ ਉਨ੍ਹਾਂ ਦੀ ਘਬਰਾਹਟ ਨੂੰ ਦਰਸਾਉਂਦੀ ਹੈ। ਲੋਕ ਸਭਾ ਚੋਣਾਂ ਤੋਂ ਕੁਝ ਹੀ ਦਿਨ ਪਹਿਲਾਂ ਇਕ ਮੌਜੂਦਾ ਵਿਰੋਧੀ ਧਿਰ ਮੁੱਖ ਮੰਤਰੀ ਨੂੰ ਇਕ ਕੇਂਦਰੀ ਏਜੰਸੀ ਵਲੋਂ ਗ੍ਰਿਫ਼ਤਾਰ ਕੀਤਾ ਜਾਣਾ ਲੋਕਤੰਤਰ 'ਤੇ ਇਕ 'ਦਾਗ਼' ਹੈ।'' ਦਿੱਲੀ ਦੀ ਆਬਕਾਰੀ ਨੀਤੀ 2021-22 'ਚ ਬੇਨਿਯਮੀਆਂ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਵੀਰਵਾਰ ਨੂੰ ਆਮ ਆਦਮੀ ਪਾਰਟੀ ਦੇ ਸੁਪਰੀਮੋ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8