Delhi Election 2025 : ''ਦਿੱਲੀ ਵਾਸੀਆਂ ਨੂੰ 24 ਘੰਟੇ ਮਿਲੇਗਾ ਸਾਫ਼ ਪਾਣੀ'', ਕੇਜਰੀਵਾਲ ਦਾ ਵੱਡਾ ਐਲਾਨ
Tuesday, Dec 24, 2024 - 03:37 PM (IST)
ਨਵੀਂ ਦਿੱਲੀ : ਦਿੱਲੀ ਵਿਧਾਨ ਸਭਾ ਚੋਣਾਂ ਨੇੜੇ ਆਉਂਦੇ ਹੀ ਆਮ ਆਦਮੀ ਪਾਰਟੀ (ਆਪ) ਨੇ ਫਿਰ ਤੋਂ ਵੱਡੇ-ਵੱਡੇ ਵਾਅਦੇ ਕਰਨੇ ਸ਼ੁਰੂ ਕਰ ਦਿੱਤੇ ਹਨ। ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਾਸੀਆਂ ਨੂੰ 24 ਘੰਟੇ ਸਾਫ਼ ਪਾਣੀ ਮੁਹੱਈਆ ਕਰਵਾਉਣ ਦਾ ਵਾਅਦਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਲਈ ਵਿਸ਼ੇਸ਼ ਪਲਾਂਟ ਲਗਾਏ ਜਾਣਗੇ, ਜੋ ਪਾਣੀ ਵਿੱਚੋਂ ਅਮੋਨੀਆ ਨੂੰ ਦੂਰ ਕਰਨਗੇ। ਇਸ ਦੇ ਨਾਲ ਹੀ 2500 ਟਿਊਬਵੈੱਲ ਵੀ ਲਗਾਏ ਜਾਣਗੇ।
ਇਹ ਵੀ ਪੜ੍ਹੋ - ਵਿਦਿਆਰਥੀਆਂ ਦੀਆਂ ਮੌਜਾਂ : 25 ਦਸੰਬਰ ਤੋਂ 1 ਫਰਵਰੀ ਤੱਕ ਸਕੂਲ ਹੋਏ ਬੰਦ
ਕੇਜਰੀਵਾਲ ਨੇ ਮੰਗਲਵਾਰ 24 ਦਸੰਬਰ 2024 ਨੂੰ ਐਲਾਨ ਕੀਤਾ ਕਿ ਅੱਜ ਤੋਂ ਦਿੱਲੀ ਦੇ ਰਾਜੇਂਦਰ ਨਗਰ ਵਿਧਾਨ ਸਭਾ ਹਲਕੇ ਦੀ ਇੱਕ ਕਲੋਨੀ ਵਿੱਚ 24 ਘੰਟੇ ਪਾਣੀ ਦੀ ਸਪਲਾਈ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜਲਦੀ ਹੀ ਇਹ ਸਹੂਲਤ ਪੂਰੀ ਦਿੱਲੀ ਵਿੱਚ ਲਾਗੂ ਕਰ ਦਿੱਤੀ ਜਾਵੇਗੀ। ਉਨ੍ਹਾਂ ਦੇ ਵਾਅਦੇ ਤੋਂ ਬਾਅਦ ਰਾਜਿੰਦਰ ਨਗਰ ਵਿੱਚ ਪਾਣੀ ਦੀ ਸਪਲਾਈ ਸ਼ੁਰੂ ਹੋ ਗਈ। ਅਸੀਂ ਦਿੱਲੀ ਦੇ ਹਰ ਘਰ ਵਿਚ 24 ਘੰਟੇ ਸਾਫ਼ ਪਾਣੀ ਪਹੁੰਚਾਉਣ ਦਾ ਵਾਅਦਾ ਕੀਤਾ ਸੀ। ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਇਸ ਦੀ ਸ਼ੁਰੂਆਤ ਹੋ ਗਈ ਹੈ। ਰਾਜਿੰਦਰ ਨਗਰ ਵਿਧਾਨ ਸਭਾ ਵਿੱਚ ਜਾ ਕੇ ਮੈਂ ਖੁਦ ਟੂਟੀ ਤੋਂ ਪਾਣੀ ਪੀਤਾ, ਪਾਣੀ ਬਹੁਤ ਸਾਫ਼-ਸੁਥਰਾ ਹੈ।
ਇਹ ਵੀ ਪੜ੍ਹੋ - ਬੁਰੀ ਖ਼ਬਰ! 1 ਜਨਵਰੀ ਤੋਂ ਇਨ੍ਹਾਂ Smartphones 'ਤੇ ਨਹੀਂ ਚਲੇਗਾ WhatsApp
ਪਾਣੀ ਦੀ ਸਪਲਾਈ ਸ਼ੁਰੂ
ਇਸ ਮੌਕੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਮੌਜੂਦਾ ਮੁੱਖ ਮੰਤਰੀ ਆਤਿਸ਼ੀ ਅਤੇ ਖੇਤਰੀ ਵਿਧਾਇਕ ਦੁਰਗੇਸ਼ ਪਾਠਕ ਰਾਜਿੰਦਰ ਨਗਰ ਪੁੱਜੇ। ਕੇਜਰੀਵਾਲ ਨੇ ਟੂਟੀ ਤੋਂ ਪਾਣੀ ਪੀਤਾ ਅਤੇ ਕਿਹਾ, "ਤੁਸੀਂ ਲੋਕਾਂ ਨੇ ਦੇਖਿਆ ਕਿ ਮੈਂ ਸਿੱਧਾ ਟੂਟੀ ਤੋਂ ਪਾਣੀ ਪੀਤਾ ਹੈ, ਇਹ ਪਾਣੀ ਬਿਲਕੁਲ ਸਾਫ਼ ਹੈ। ਇਹ 24 ਘੰਟੇ ਆਉਂਦਾ ਰਹੇਗਾ ਅਤੇ ਬਿਨਾਂ ਪੰਪ ਤੋਂ ਸਿੱਧਾ ਤੀਜੀ ਮੰਜ਼ਿਲ ਤੱਕ ਚਲਾ ਜਾਵੇਗਾ।"
ਕੇਜਰੀਵਾਲ ਦੇ ਹੋਰ ਵਾਅਦੇ
ਅਰਵਿੰਦ ਕੇਜਰੀਵਾਲ ਨੇ 2025 ਵਿੱਚ ਹੋਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਲਈ ਹੋਰ ਵੀ ਕਈ ਵੱਡੇ ਵਾਅਦੇ ਕੀਤੇ ਹਨ। ਇੱਕ ਵੱਡਾ ਵਾਅਦਾ ਇਹ ਹੈ ਕਿ ਜੇਕਰ 'ਆਪ' ਮੁੜ ਸੱਤਾ ਵਿੱਚ ਆਉਂਦੀ ਹੈ ਤਾਂ ਹਰ ਯੋਗ ਔਰਤ ਨੂੰ 2100 ਰੁਪਏ ਹਰ ਮਹੀਨੇ ਦਿੱਤੇ ਜਾਣਗੇ। 18 ਸਾਲ ਜਾਂ ਇਸ ਤੋਂ ਵੱਧ ਉਮਰ ਦੀ ਹਰ ਔਰਤ ਨੂੰ ਇਸ ਸਕੀਮ ਦਾ ਲਾਭ ਮਿਲੇਗਾ, ਇਸ ਲਈ ਉਨ੍ਹਾਂ ਨੂੰ ਰਜਿਸਟਰ ਕਰਨਾ ਹੋਵੇਗਾ। ਇਸ ਤੋਂ ਇਲਾਵਾ ਕੇਜਰੀਵਾਲ ਨੇ ਦਲਿਤ ਭਾਈਚਾਰੇ ਲਈ ਵੀ ਅਹਿਮ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜੋ ਵੀ ਦਲਿਤ ਵਿਦਿਆਰਥੀ ਵਿਦੇਸ਼ ਵਿੱਚ ਪੜ੍ਹਾਈ ਕਰਨਾ ਚਾਹੁੰਦਾ ਹੈ, ਉਸ ਦਾ ਸਾਰਾ ਖ਼ਰਚਾ ਦਿੱਲੀ ਸਰਕਾਰ ਚੁੱਕੇਗੀ। ਇਨ੍ਹਾਂ ਵਾਅਦਿਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਪਣੀਆਂ ਚੋਣ ਤਿਆਰੀਆਂ ਵਿੱਚ ਰੁੱਝੀ ਹੋਈ ਹੈ ਅਤੇ ਦਿੱਲੀ ਵਾਸੀਆਂ ਨੂੰ ਬਿਹਤਰ ਸਹੂਲਤਾਂ ਦੇਣ ਦੇ ਵਾਅਦੇ ਕਰ ਰਹੀ ਹੈ।
ਇਹ ਵੀ ਪੜ੍ਹੋ - ਵੱਡੀ ਖ਼ਬਰ : ਕੇਂਦਰ ਨੇ ਬਦਲਿਆ ਸਿੱਖਿਆ ਦਾ ਨਿਯਮ, ਹੁਣ 5ਵੀਂ ਤੇ 8ਵੀਂ ਦੇ ਵਿਦਿਆਰਥੀ ਹੋਣਗੇ ਫੇਲ੍ਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8