ਕੇਜਰੀਵਾਲ ਦੀ ਨਿਆਇਕ ਹਿਰਾਸਤ 20 ਅਗਸਤ ਤੱਕ ਵਧੀ, ਵੀਡੀਓ ਕਾਨਫਰੈਂਸਿੰਗ ਰਾਹੀਂ ਕੋਰਟ ''ਚ ਹੋਏ ਪੇਸ਼

Thursday, Aug 08, 2024 - 03:41 PM (IST)

ਕੇਜਰੀਵਾਲ ਦੀ ਨਿਆਇਕ ਹਿਰਾਸਤ 20 ਅਗਸਤ ਤੱਕ ਵਧੀ, ਵੀਡੀਓ ਕਾਨਫਰੈਂਸਿੰਗ ਰਾਹੀਂ ਕੋਰਟ ''ਚ ਹੋਏ ਪੇਸ਼

ਨਵੀਂ ਦਿੱਲੀ- ਦਿੱਲੀ ਦੀ ਰਾਊਜ ਐਵੇਨਿਊ ਕੋਰਟ ਨੇ ਆਬਕਾਰੀ ਨੀਤੀ ਦੇ ਘਪਲੇ ਨਾਲ ਜੁੜੇ ਮਾਮਲੇ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਇਕ ਹਿਰਾਸਤ 20 ਅਗਸਤ ਤੱਕ ਵਧਾ ਦਿੱਤੀ ਹੈ। ਉਨ੍ਹਾਂ ਨੂੰ ਤਿਹਾੜ ਜੇਲ੍ਹ ਤੋਂ ਵੀਡੀਓ ਕਾਨਫਰੈਂਸਿੰਗ ਰਾਹੀਂ ਪੇਸ਼ ਕੀਤਾ ਗਿਆ ਸੀ। ਕੇਜਰੀਵਾਲ ਨੂੰ ਈ.ਡੀ. ਨੇ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਸੀ। ਉਸ ਤੋਂ ਬਾਅਦ ਰਾਊਜ ਐਵੇਨਿਊ ਕੋਰਟ ਨੇ ਉਨ੍ਹਾਂ ਨੂੰ ਹਿਰਾਸਤ 'ਚ ਭੇਜ ਦਿੱਤਾ ਸੀ। ਉਨ੍ਹਾਂ ਖ਼ਿਲਾਫ਼ ਦੂਜਾ ਮਾਮਲਾ ਸੀ.ਬੀ.ਆਈ. ਦਾ ਹੈ। ਜਿਸ 'ਚ ਉਨ੍ਹਾਂ ਨੂੰ 26 ਜੂਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। 

ਦੱਸ ਦੇਈਏ ਕਿ 10 ਜੁਲਾਈ ਨੂੰ ਅਦਾਲਤ ਨੇ ਈਡੀ ਦੀ ਚਾਰਜਸ਼ੀਟ ਦਾ ਨੋਟਿਸ ਲੈਂਦਿਆਂ ਕੇਜਰੀਵਾਲ ਨੂੰ ਪੇਸ਼ ਹੋਣ ਦਾ ਹੁਕਮ ਦਿੱਤਾ ਸੀ। 17 ਮਈ ਨੂੰ ਈਡੀ ਨੇ 7ਵੀਂ ਪੂਰਕ ਚਾਰਜਸ਼ੀਟ ਦਾਇਰ ਕੀਤੀ ਸੀ ਜਿਸ 'ਚ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਨੂੰ ਦੋਸ਼ੀ ਬਣਾਇਆ ਗਿਆ ਹੈ। ਇਸ ਮਾਮਲੇ 'ਚ ਹੁਣ ਤੱਕ 18 ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਗ੍ਰਿਫ਼ਤਾਰ ਕੀਤੇ ਗਏ ਲੋਕਾਂ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ, ਬੀ. ਆਰ. ਐਸ ਨੇਤਾ ਕੇ ਕਵਿਤਾ ਸ਼ਾਮਲ ਹਨ। ਇਸ 'ਚ ਸੁਪਰੀਮ ਕੋਰਟ ਨੇ ਸੰਜੇ ਸਿੰਘ ਨੂੰ ਨਿਯਮਤ ਜ਼ਮਾਨਤ ਦੇ ਦਿੱਤੀ ਹੈ। ਈਡੀ ਨੇ 21 ਮਾਰਚ ਨੂੰ ਦੇਰ ਸ਼ਾਮ ਨੂੰ ਅਰਵਿੰਦ ਕੇਜਰੀਵਾਲ ਨੂੰ ਪੁੱਛ-ਗਿੱਛ ਮਗਰੋਂ ਗ੍ਰਿਫ਼ਤਾਰ ਕਰ ਲਿਆ ਸੀ। 10 ਮਈ ਨੂੰ ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦਿੱਤੀ ਸੀ, ਜਿਸ ਤੋਂ ਬਾਅਦ ਕੇਜਰੀਵਾਲ ਨੇ 2 ਜੂਨ ਨੂੰ ਆਤਮ-ਸਮਪਰਣ ਕੀਤਾ ਸੀ। ਕੇਜਰੀਵਾਲ ਨੂੰ 26 ਜੂਨ ਨੂੰ ਸੀ. ਬੀ. ਆਈ. ਨੇ ਗ੍ਰਿਫ਼ਤਾਰ ਕੀਤਾ ਸੀ। ਈਡੀ ਨੇ ਸੰਜੇ ਸਿੰਘ ਨੂੰ 4 ਅਕਤੂਬਰ ਨੂੰ ਉਨ੍ਹਾਂ ਦੇ ਸਰਕਾਰੀ ਆਵਾਸ ਤੋਂ ਗ੍ਰਿਫ਼ਤਾਰ ਕੀਤਾ ਸੀ। ਈਡੀ ਨੇ ਇਸ ਮਾਮਲੇ ਵਿਚ ਮਨੀਸ਼ ਸਿਸੋਦੀਆ ਨੂੰ 9 ਮਾਰਚ 2023 ਨੂੰ ਪੁੱਛ-ਗਿੱਛ ਮਗਰੋਂ ਤਿਹਾੜ ਜੇਲ੍ਹ ਤੋਂ ਗ੍ਰਿਫ਼ਤਾਰ ਕੀਤਾ ਸੀ। ਸਿਸੋਦੀਆ ਨੂੰ ਪਹਿਲਾਂ ਸੀ. ਬੀ. ਆਈ. ਨੇ 26 ਫਰਵਰੀ 2023 ਨੂੰ ਗ੍ਰਿਫ਼ਤਾਰ ਕੀਤਾ ਸੀ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News