ਕੇਜਰੀਵਾਲ ਨੂੰ ਨਹੀਂ ਮਿਲੀ ਰਾਹਤ : CBI ਕੇਸ ''ਚ ਨਿਆਂਇਕ ਹਿਰਾਸਤ 3 ਸਤੰਬਰ ਤੱਕ ਵਧੀ

Tuesday, Aug 27, 2024 - 05:29 PM (IST)

ਨਵੀਂ ਦਿੱਲੀ : ਦਿੱਲੀ ਆਬਕਾਰੀ ਨੀਤੀ ਘਪਲੇ ਦੇ ਮਾਮਲੇ ਵਿਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੇ ਮਾਮਲੇ ਵਿਚ ਤਿਹਾੜ ਜੇਲ੍ਹ 'ਚ ਬੰਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਮੰਗਲਵਾਰ ਨੂੰ ਤਿੰਨ ਸਤੰਬਰ ਤੱਕ ਵਧਾ ਦਿੱਤੀ ਗਈ ਹੈ। ਕਾਵੇਰੀ ਬਵੇਜਾ ਦੀ ਵਿਸ਼ੇਸ਼ ਅਦਾਲਤ ਨੇ ਰੂਜ਼ ਐਵੇਨਿਊ, ਦਿੱਲੀ ਵਿਖੇ ਦਿੱਲੀ ਦੇ ਮੁੱਖ ਮੰਤਰੀ ਦੀ ਨਿਆਂਇਕ ਹਿਰਾਸਤ ਵਧਾਉਣ ਦਾ ਹੁਕਮ ਦਿੱਤਾ ਹੈ। ਅਦਾਲਤ ਨੇ ਇਸ ਤੋਂ ਇਲਾਵਾ ਸ੍ਰੀ ਕੇਜਰੀਵਾਲ ਖ਼ਿਲਾਫ਼ ਦਾਇਰ ਸੀਬੀਆਈ ਦੀ ਸਪਲੀਮੈਂਟਰੀ ਚਾਰਜਸ਼ੀਟ ’ਤੇ ਵੀ ਆਪਣਾ ਫ਼ੈਸਲਾ 3 ਸਤੰਬਰ ਤੱਕ ਸੁਰੱਖਿਅਤ ਰੱਖ ਲਿਆ ਹੈ।

ਇਹ ਵੀ ਪੜ੍ਹੋ ਢਿੱਡ ਦਰਦ ਹੋਣ 'ਤੇ ਹਸਪਤਾਲ ਪੁੱਜੀ 13 ਸਾਲਾ ਕੁੜੀ, ਟਾਇਲਟ 'ਚ ਦਿੱਤਾ ਬੱਚੀ ਨੂੰ ਜਨਮ, ਸਭ ਦੇ ਉੱਡੇ ਹੋਸ਼

ਇਸ ਸਪਲੀਮੈਂਟਰੀ ਚਾਰਜਸ਼ੀਟ ਵਿੱਚ ਪੰਜ ਹੋਰ ਵਿਅਕਤੀਆਂ ਨੂੰ ਕਥਿਤ ਘੁਟਾਲੇ ਵਿੱਚ ਸ਼ਾਮਲ ਹੋਣ ਦਾ ਦੋਸ਼ ਲਾਇਆ ਗਿਆ ਹੈ। ਸੀਬੀਆਈ ਨੇ ਸ੍ਰੀ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਵਿੱਚ 14 ਦਿਨਾਂ ਦਾ ਵਾਧਾ ਕਰਨ ਦੀ ਬੇਨਤੀ ਕੀਤੀ ਸੀ ਪਰ ਅਦਾਲਤ ਨੇ ਇਸ ਨੂੰ ਰੱਦ ਕਰ ਦਿੱਤਾ। ਅਦਾਲਤ ਨੇ ਸਬੰਧਤ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਇੱਕ ਹਫ਼ਤੇ ਲਈ ਨਿਆਂਇਕ ਹਿਰਾਸਤ ਵਧਾਉਣ ਦਾ ਹੁਕਮ ਦਿੱਤਾ ਹੈ। ਦੂਜੇ ਪਾਸੇ, ਸੁਪਰੀਮ ਕੋਰਟ ਨੇ 23 ਅਗਸਤ ਨੂੰ ਕਿਹਾ ਸੀ ਕਿ ਉਹ ਦਿੱਲੀ ਆਬਕਾਰੀ ਨੀਤੀ ਘੁਟਾਲੇ ਵਿੱਚ ਸੀਬੀਆਈ ਦੀ ਗ੍ਰਿਫ਼ਤਾਰੀ ਦੀ ਵੈਧਤਾ ਅਤੇ ਇਸੇ ਕੇਸ ਵਿੱਚ ਜ਼ਮਾਨਤ ਪਟੀਸ਼ਨਾਂ ਨੂੰ ਚੁਣੌਤੀ ਦੇਣ ਵਾਲੀਆਂ ਕੇਜਰੀਵਾਲ ਦੀਆਂ ਦੋ ਵੱਖ-ਵੱਖ ਪਟੀਸ਼ਨਾਂ ’ਤੇ 5 ਸਤੰਬਰ ਨੂੰ ਸੁਣਵਾਈ ਕਰੇਗੀ।

ਇਹ ਵੀ ਪੜ੍ਹੋ ਇਸ ਪਿੰਡ 'ਚ ਗੋਲੀਆਂ ਚਲਾ ਕੇ ਤੋੜੀ ਜਾਂਦੀ ਹੈ ਮਟਕੀ, ਦੇਖੋ ਹੈਰਾਨ ਕਰ ਦੇਣ ਵਾਲਾ ਵੀਡੀਓ

ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਉੱਜਵਲ ਭੂਯਾਨ ਦੀ (ਸੁਪਰੀਮ ਕੋਰਟ) ਡਿਵੀਜ਼ਨ ਬੈਂਚ ਨੇ ਉਨ੍ਹਾਂ ਦੀਆਂ ਪਟੀਸ਼ਨਾਂ 'ਤੇ ਸਬੰਧਤ ਧਿਰਾਂ ਦੇ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਾਮਲੇ ਦੀ ਅਗਲੀ ਸੁਣਵਾਈ 5 ਸਤੰਬਰ ਲਈ ਤੈਅ ਕੀਤੀ ਗਈ ਹੈ। ਕੇਜਰੀਵਾਲ ਨੇ ਦਿੱਲੀ ਹਾਈ ਕੋਰਟ ਵੱਲੋਂ 5 ਅਗਸਤ ਨੂੰ ਉਨ੍ਹਾਂ ਦੀਆਂ ਪਟੀਸ਼ਨਾਂ ਖਾਰਜ ਕੀਤੇ ਜਾਣ ਤੋਂ ਬਾਅਦ ਸੁਪਰੀਮ ਕੋਰਟ ਵੱਲ ਪਹੁੰਚ ਕੀਤੀ ਸੀ। ਸੁਪਰੀਮ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਦਾਇਰ ਕੇਸ ਵਿੱਚ 12 ਜੁਲਾਈ ਨੂੰ ਸ੍ਰੀ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦਿੱਤੀ ਸੀ। ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਲੋਕ ਸਭਾ ਚੋਣਾਂ ਦੌਰਾਨ ਅੰਤਿਮ ਜ਼ਮਾਨਤ ਦਿੱਤੀ ਗਈ ਸੀ।

ਸੀਬੀਆਈ ਕੇਸ ਵਿੱਚ ਸੁਪਰੀਮ ਕੋਰਟ ਦੀ ਬੈਂਚ ਦੇ ਸਾਹਮਣੇ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਕੇਜਰੀਵਾਲ ਦੀ ਨੁਮਾਇੰਦਗੀ ਕਰਦੇ ਹੋਏ ਦਲੀਲ ਦਿੱਤੀ ਸੀ ਕਿ ਸੁਪਰੀਮ ਕੋਰਟ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੁਆਰਾ ਦਰਜ ਕੀਤੇ ਗਏ ਕੇਸ ਵਿੱਚ ਤਿੰਨ ਮੌਕਿਆਂ 'ਤੇ ਅੰਤਰਿਮ ਜ਼ਮਾਨਤ ਦਿੱਤੀ ਸੀ। ਉਨ੍ਹਾਂ ਦਾਅਵਾ ਕੀਤਾ ਸੀ ਕਿ ਸੀਬੀਆਈ ਵੱਲੋਂ ਕੇਜਰੀਵਾਲ ਦੀ ਗ੍ਰਿਫ਼ਤਾਰੀ ਇੱਕ ਤਰ੍ਹਾਂ ਨਾਲ ਪਹਿਲਾਂ ਤੋਂ ਤੈਅ ਸੀ, ਕਿਉਂਕਿ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਸੀ ਕਿ ਉਨ੍ਹਾਂ ਨੂੰ ਈਡੀ ਕੇਸ ਵਿੱਚ ਜ਼ਮਾਨਤ ਮਿਲ ਜਾਵੇਗੀ ਅਤੇ ਜੇਲ੍ਹ ਤੋਂ ਰਿਹਾਅ ਹੋ ਜਾਵੇਗਾ। ਉਹਨਾਂ ਨੇ ਇਸ ਗੱਲ 'ਤੇ ਵੀ ਹੈਰਾਨੀ ਪ੍ਰਗਟਾਈ ਸੀ ਕਿ ਜਦੋਂ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਵਰਗੇ ਕਠੋਰ ਪ੍ਰਬੰਧਾ ਵਾਲੇ ਕੇਸ ਵਿਚ ਜ਼ਮਾਨਤ ਦਿੱਤਾ ਜਾ ਸਕਦੀ ਹੈ ਤਾਂ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ  ਅੰਤ੍ਰਿਤ ਜਮਾਨਤ ਕਿਉਂ ਨਹੀਂ ਦਿੱਤੀ ਜਾ ਸਕਦੀ।

ਇਹ ਵੀ ਪੜ੍ਹੋ ਹੁਣ ਮੋਬਾਈਲ ਰਾਹੀਂ ਕੱਟੀ ਜਾਵੇਗੀ ਬੱਸਾਂ ਦੀ ਟਿਕਟ, ਜਾਣੋ ਕਿਵੇਂ ਮਿਲੇਗੀ ਇਹ ਸਹੂਲਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


rajwinder kaur

Content Editor

Related News