CM ਕੇਜਰੀਵਾਲ ਦੇ ਵਜ਼ਨ ਘਟਣ ''ਤੇ ਮਚਿਆ ਘਮਾਸਾਨ, AAP ਦੇ ਦਾਅਵੇ ਦਾ ਤਿਹਾੜ ਜੇਲ੍ਹ ਨੇ ਦਿੱਤਾ ਇਹ ਜਵਾਬ
Monday, Jul 15, 2024 - 04:19 PM (IST)
ਨਵੀਂ ਦਿੱਲੀ- ਤਿਹਾੜ ਜੇਲ੍ਹ ਦੇ ਸੂਤਰਾਂ ਨੇ ਸੋਮਵਾਰ ਨੂੰ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਭਾਰ ਸਿਰਫ਼ 2 ਕਿਲੋਗ੍ਰਾਮ ਘਟਿਆ ਹੈ ਅਤੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼) ਦੇ ਮੈਡੀਕਲ ਬੋਰਡ ਵਲੋਂ ਨਿਯਮਿਤ ਤੌਰ 'ਤੇ ਨਿਗਰਾਨੀ ਕੀਤੀ ਜਾ ਰਹੀ ਹੈ। ਆਮ ਆਦਮੀ ਪਾਰਟੀ (ਆਪ) ਨੇ ਇਕ ਦਿਨ ਪਹਿਲਾਂ ਦਾਅਵਾ ਕੀਤਾ ਸੀ ਕਿ ਜੇਲ੍ਹ ਵਿਚ ਕੇਜਰੀਵਾਲ ਦਾ ਭਾਰ 8.5 ਕਿਲੋ ਘਟਿਆ ਹੈ, ਜਿਸ ਤੋਂ ਬਾਅਦ ਤਿਹਾੜ ਤੋਂ ਇਹ ਬਿਆਨ ਆਇਆ ਹੈ। ਸੂਤਰਾਂ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਨੇ ‘ਆਪ’ ਦੇ ਮੰਤਰੀਆਂ ਅਤੇ ਆਗੂਆਂ ਵੱਲੋਂ ਲਾਏ ਗਏ ਦੋਸ਼ਾਂ ਦੇ ਸਬੰਧ ਵਿਚ ਦਿੱਲੀ ਸਰਕਾਰ ਦੇ ਗ੍ਰਹਿ ਵਿਭਾਗ ਨੂੰ ਚਿੱਠੀ ਲਿਖ ਕੇ ਕਿਹਾ ਹੈ ਕਿ ਅਜਿਹੀਆਂ ਮਨਘੜਤ ਕਹਾਣੀਆਂ ਜਨਤਾ ਨੂੰ ਗੁੰਮਰਾਹ ਕਰਦੀਆਂ ਹਨ। ਓਧਰ'ਆਪ' ਦੇ ਸੀਨੀਅਰ ਨੇਤਾ ਸੰਜੇ ਸਿੰਘ ਨੇ ਕਿਹਾ ਕਿ ਤਿਹਾੜ ਦੇ ਅਧਿਕਾਰੀਆਂ ਨੇ ਸਵੀਕਾਰ ਕਰ ਲਿਆ ਹੈ ਕਿ ਕੇਜਰੀਵਾਲ ਦਾ ਭਾਰ ਘੱਟ ਗਿਆ ਹੈ।
ਇਹ ਵੀ ਪੜ੍ਹੋ- 1984 ਸਿੱਖ ਕਤਲੇਆਮ: 437 ਪੀੜਤ ਪਰਿਵਾਰਾਂ ਨੂੰ ਮਿਲੇਗੀ ਸਰਕਾਰੀ ਨੌਕਰੀ
ਦਿੱਲੀ ਦੀ ਕੈਬਨਿਟ ਮੰਤਰੀ ਆਤਿਸ਼ੀ ਨੇ ਗ੍ਰਿਫਤਾਰੀ ਤੋਂ ਬਾਅਦ ਕੇਜਰੀਵਾਲ ਦੇ ਬਿਨਾਂ ਕਿਸੇ ਕਾਰਨ ਉਨ੍ਹਾਂ ਦਾ ਵਜ਼ਨ 8.5 ਕਿਲੋਗ੍ਰਾਮ ਦੇ ਘਟਣ 'ਤੇ ਚਿੰਤਾ ਜ਼ਾਹਰ ਕੀਤੀ ਸੀ ਅਤੇ ਦਾਅਵਾ ਕੀਤਾ ਸੀ ਕਿ ਜੇਲ੍ਹ 'ਚ ਉਨ੍ਹਾਂ ਦਾ ਸ਼ੂਗਰ ਲੈਵਲ 5 ਤੋਂ ਜ਼ਿਆਦਾ ਵਾਰ 50 ਤੋਂ ਹੇਠਾਂ ਆ ਗਿਆ। ਤਿਹਾੜ ਦੇ ਸੂਤਰਾਂ ਵੱਲੋਂ ਸਾਂਝੀ ਕੀਤੀ ਗਈ ਕੇਜਰੀਵਾਲ ਦੀ ਸਿਹਤ ਰਿਪੋਰਟ ਮੁਤਾਬਕ ਇਕ ਅਪ੍ਰੈਲ ਨੂੰ ਜਦੋਂ ਉਹ ਜੇਲ੍ਹ 'ਚ ਆਏ ਸਨ ਤਾਂ ਉਨ੍ਹਾਂ ਦਾ ਭਾਰ 65 ਕਿਲੋਗ੍ਰਾਮ ਸੀ ਅਤੇ 8 ਤੋਂ 29 ਅਪ੍ਰੈਲ ਦਰਮਿਆਨ ਉਨ੍ਹਾਂ ਦਾ ਭਾਰ 66 ਕਿਲੋਗ੍ਰਾਮ ਸੀ। ਇਸ ਤੋਂ ਇਲਾਵਾ ਜਦੋਂ ਉਹ 21 ਦਿਨਾਂ ਦੀ ਜ਼ਮਾਨਤ ਤੋਂ ਬਾਅਦ 2 ਜੂਨ ਨੂੰ ਜੇਲ੍ਹ ਪਰਤੇ ਤਾਂ ਉਸ ਦਾ ਭਾਰ 63.5 ਕਿਲੋ ਸੀ।
ਇਹ ਵੀ ਪੜ੍ਹੋ- ਮਨੀਸ਼ ਸਿਸੋਦੀਆ ਨੂੰ ਫਿਰ ਲੱਗਾ ਝਟਕਾ, ਅਦਾਲਤ ਨੇ ਵਧਾਈ ਨਿਆਂਇਕ ਹਿਰਾਸਤ
ਇਕ ਅਧਿਕਾਰਤ ਸੂਤਰ ਨੇ ਕਿਹਾ ਕਿ 14 ਜੁਲਾਈ ਨੂੰ ਉਨ੍ਹਾਂ ਦਾ ਵਜ਼ਨ 61.5 ਕਿਲੋਗ੍ਰਾਮ ਸੀ। ਇਸ ਲਈ ਪ੍ਰਭਾਵਸ਼ਾਲੀ ਢੰਗ ਨਾਲ ਉਨ੍ਹਾਂ ਦਾ ਵਜ਼ਨ 2 ਕਿਲੋਗ੍ਰਾਮ ਘੱਟ ਹੋਇਆ। ਸੂਤਰਾਂ ਮੁਤਾਬਕ ਕੇਜਰੀਵਾਲ ਨੂੰ ਘਰ ਦਾ ਖਾਣਾ ਦਿੱਤਾ ਜਾ ਰਿਹਾ ਹੈ ਪਰ ਉਹ 3 ਜੂਨ ਤੋਂ ਲਗਾਤਾਰ ਕੁਝ ਖਾਣਾ ਵਾਪਸ ਕਰ ਰਹੇ ਹਨ। ਸੂਤਰਾਂ ਨੇ ਦੱਸਿਆ ਕਿ ਏਮਜ਼ ਦਾ ਮੈਡੀਕਲ ਬੋਰਡ ਲਗਾਤਾਰ ਮੁੱਖ ਮੰਤਰੀ ਦੀ ਨਿਗਰਾਨੀ ਕਰ ਰਿਹਾ ਹੈ ਅਤੇ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਬੋਰਡ ਦੇ ਨਿਯਮਿਤ ਸੰਪਰਕ ਵਿਚ ਹੈ। ਉਨ੍ਹਾਂ ਕਿਹਾ ਕਿ ਜੇਲ੍ਹ ਪ੍ਰਸ਼ਾਸਨ ਨੇ ਦਿੱਲੀ ਸਰਕਾਰ ਦੇ ਗ੍ਰਹਿ ਵਿਭਾਗ ਨੂੰ ਚਿੱਠੀ ਲਿਖ ਕੇ ਕੇਜਰੀਵਾਲ ਦੀ ਸਿਹਤ ਸਬੰਧੀ ‘ਆਪ’ ਦੇ ਦੋਸ਼ਾਂ ਨੂੰ ਰੱਦ ਕਰ ਦਿੱਤਾ ਹੈ। ਜੇਲ੍ਹ ਪ੍ਰਸ਼ਾਸਨ ਨੇ ਆਪਣੀ ਚਿੱਠੀ ਵਿਚ ਕਿਹਾ ਹੈ ਕਿ ਅਜਿਹੀਆਂ ਚੀਜ਼ਾਂ ਲੋਕਾਂ ਨੂੰ ਗੁੰਮਰਾਹ ਕਰਦੀਆਂ ਹਨ।
ਇਹ ਵੀ ਪੜ੍ਹੋ- ਸ਼ੰਭੂ ਬਾਰਡਰ ਬੰਦ ਕਰਨ 'ਤੇ ਹਰਿਆਣਾ ਸਰਕਾਰ ਨੂੰ SC ਦੀ ਫਟਕਾਰ, ਤੁਸੀਂ ਹਾਈਵੇਅ ਕਿਵੇਂ ਬੰਦ ਕਰ ਸਕਦੇ ਹੋ?
ਦੱਸਣਯੋਗ ਹੈ ਕਿ ਕੇਜਰੀਵਾਲ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ 21 ਮਾਰਚ ਨੂੰ ਦਿੱਲੀ ਸਰਕਾਰ ਦੀ ਹੁਣ ਰੱਦ ਹੋ ਚੁੱਕੀ ਆਬਕਾਰੀ ਨੀਤੀ 2021-22 'ਚ ਬੇਨਿਯਮੀਆਂ ਨਾਲ ਸਬੰਧਤ ਇਕ ਮਨੀ ਲਾਂਡਰਿੰਗ ਮਾਮਲੇ 'ਚ ਗ੍ਰਿਫਤਾਰ ਕੀਤਾ ਸੀ। ਇਸ ਤੋਂ ਬਾਅਦ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਉਨ੍ਹਾਂ ਨੂੰ ਘਪਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਇਕ ਮਾਮਲੇ 'ਚ 26 ਜੂਨ ਨੂੰ ਤਿਹਾੜ ਜੇਲ੍ਹ ਤੋਂ ਗ੍ਰਿਫ਼ਤਾਰ ਕੀਤਾ ਸੀ। ਕੇਜਰੀਵਾਲ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਨੇ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ ਪਰ ਸੀ. ਬੀ. ਆਈ ਮਾਮਲੇ 'ਚ ਉਹ ਅਜੇ ਵੀ ਜੇਲ੍ਹ 'ਚ ਹਨ।