ਕੇਜਰੀਵਾਲ ਤੇ ਸਿਸੋਦੀਆ ਨੂੰ ਦਿੱਲੀ ਹਾਈ ਕੋਰਟ ਨੇ ਜਵਾਬ ਦੇਣ ਲਈ ਦਿੱਤਾ ''ਆਖ਼ਰੀ ਮੌਕਾ''

Thursday, Apr 02, 2026 - 02:36 PM (IST)

ਕੇਜਰੀਵਾਲ ਤੇ ਸਿਸੋਦੀਆ ਨੂੰ ਦਿੱਲੀ ਹਾਈ ਕੋਰਟ ਨੇ ਜਵਾਬ ਦੇਣ ਲਈ ਦਿੱਤਾ ''ਆਖ਼ਰੀ ਮੌਕਾ''

ਨਵੀਂ ਦਿੱਲੀ: ਦਿੱਲੀ ਦੇ ਕਥਿਤ ਸ਼ਰਾਬ ਨੀਤੀ (ਆਬਕਾਰੀ) ਘੁਟਾਲੇ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਉਪ-ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀਆਂ ਮੁਸ਼ਕਿਲਾਂ ਘਟਦੀਆਂ ਨਜ਼ਰ ਨਹੀਂ ਆ ਰਹੀਆਂ। ਦਿੱਲੀ ਹਾਈ ਕੋਰਟ ਨੇ ਵੀਰਵਾਰ ਨੂੰ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਕੇਜਰੀਵਾਲ, ਸਿਸੋਦੀਆ ਅਤੇ ਹੋਰਨਾਂ ਨੂੰ ਆਪਣਾ ਜਵਾਬ ਦਾਖ਼ਲ ਕਰਨ ਦਾ ਅੰਤਿਮ ਮੌਕਾ ਦਿੱਤਾ ਹੈ।

ਇਹ ਵੀ ਪੜ੍ਹੋ - 'ਆਪ' ਨੇ ਰਾਘਵ ਚੱਢਾ ਨੂੰ ਰਾਜ ਸਭਾ 'ਚ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ

ਹਾਈ ਕੋਰਟ ਨੇ ਸੁਣਵਾਈ ਦੌਰਾਨ ਸਪੱਸ਼ਟ ਕੀਤਾ ਕਿ ਇਹ ਜਵਾਬ ਦਾਖ਼ਲ ਕਰਨ ਦਾ ਆਖ਼ਰੀ ਮੌਕਾ ਹੈ। ਅਦਾਲਤ ਨੇ ਚਿਤਾਵਨੀ ਦਿੰਦਿਆਂ ਕਿਹਾ, "ਜੇਕਰ ਪ੍ਰਤੀਵਾਦੀਆਂ (ਕੇਜਰੀਵਾਲ, ਸਿਸੋਦੀਆ ਅਤੇ ਹੋਰ) ਨੇ ਇੱਕ ਹਫ਼ਤੇ ਦੇ ਅੰਦਰ ਆਪਣਾ ਜਵਾਬ ਦਾਖ਼ਲ ਨਹੀਂ ਕੀਤਾ, ਤਾਂ ਉਨ੍ਹਾਂ ਦਾ ਜਵਾਬ ਦੇਣ ਦਾ ਅਧਿਕਾਰ ਖ਼ਤਮ ਕਰ ਦਿੱਤਾ ਜਾਵੇਗਾ।" ਦੱਸ ਦੇਈਏ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ ਵਿੱਚ ED ਨੇ ਮੰਗ ਕੀਤੀ ਹੈ ਕਿ ਟ੍ਰਾਇਲ ਕੋਰਟ ਵੱਲੋਂ ਦਿੱਤੇ ਗਏ ਉਸ ਫੈਸਲੇ ਵਿੱਚੋਂ ਜਾਂਚ ਏਜੰਸੀ ਖ਼ਿਲਾਫ਼ ਕੀਤੀਆਂ ਗਈਆਂ ਸਖ਼ਤ ਟਿੱਪਣੀਆਂ ਨੂੰ ਹਟਾਇਆ ਜਾਵੇ, ਜਿਸ ਵਿੱਚ ਕੇਜਰੀਵਾਲ ਅਤੇ ਹੋਰਾਂ ਨੂੰ ਦੋਸ਼ਮੁਕਤ ਕੀਤਾ ਗਿਆ ਸੀ।

ਇਹ ਵੀ ਪੜ੍ਹੋ - ਹਵਾਈ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ: ਆਦਮਪੁਰ ਸਣੇ 4 ਪ੍ਰਮੁੱਖ ਹਵਾਈ ਅੱਡੇ ਰਹਿਣਗੇ ਬੰਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News