‘ਫਾਂਸੀ ਘਰ’ ਵਿਵਾਦ ’ਚ ਘਿਰੇ ਸਾਬਕਾ CM ਕੇਜਰੀਵਾਲ ਤੇ ਸਿਸੋਦੀਆ, ਜਾਰੀ ਹੋਇਆ ਨੋਟਿਸ

Wednesday, Sep 10, 2025 - 07:37 AM (IST)

‘ਫਾਂਸੀ ਘਰ’ ਵਿਵਾਦ ’ਚ ਘਿਰੇ ਸਾਬਕਾ CM ਕੇਜਰੀਵਾਲ ਤੇ ਸਿਸੋਦੀਆ, ਜਾਰੀ ਹੋਇਆ ਨੋਟਿਸ

ਨਵੀਂ ਦਿੱਲੀ (ਭਾਸ਼ਾ) - ਦਿੱਲੀ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਨੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਸਾਬਕਾ ਵਿਧਾਨ ਸਭਾ ਸਪੀਕਰ ਰਾਮ ਨਿਵਾਸ ਗੋਇਲ ਅਤੇ ਡਿਪਟੀ ਸਪੀਕਰ ਨੂੰ ਅਗਸਤ 2022 ਵਿਚ ਸਦਨ ਕੰਪਲੈਕਸ ਵਿਚ ਬਣੇ ‘ਫਾਂਸੀ ਘਰ’ ਨੂੰ ਲੈ ਕੇ ਨੋਟਿਸ ਜਾਰੀ ਕੀਤੇ ਹਨ। ਦੱਸ ਦੇਈਏ ਕਿ 1 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਇਹ ਢਾਂਚਾ ਬ੍ਰਿਟਿਸ਼ ਯੁੱਗ ਦੇ ਫਾਂਸੀ ਵਾਲੇ ਕਮਰੇ ਦੀ ਨਕਲ ਹੈ, ਜਿਸਦਾ ਉਦਘਾਟਨ 22 ਅਗਸਤ, 2022 ਨੂੰ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਸਰਕਾਰ ਦਾ ਵੱਡਾ ਤੋਹਫ਼ਾ: ਦਿਵਿਆਂਗ ਨਾਲ ਵਿਆਹ ਕਰਵਾਉਣ 'ਤੇ ਮਿਲਣਗੇ 50,000 ਰੁਪਏ

ਇਸ ਮਾਮਲੇ ਦੇ ਸਬੰਧ ਵਿਚ ਵਿਧਾਨ ਸਭਾ ਸਕੱਤਰੇਤ ਵੱਲੋਂ ਜਾਰੀ ਪੱਤਰ ਮੁਤਾਬਕ ਫਾਂਸੀ ਘਰ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਅਰਵਿੰਦ ਕੇਜਰੀਵਾਲ ਅਤੇ ਵਿਸ਼ੇਸ਼ ਮਹਿਮਾਨ ਵਜੋਂ ਸਿਸੋਦੀਆ ਅਤੇ ਵਿਧਾਨ ਸਭਾ ਦੀ ਤਤਕਾਲੀ ਡਿਪਟੀ ਸਪੀਕਰ ਰਾਖੀ ਬਿਰਲਾ ਦੀ ਮੌਜੂਦਗੀ ਵਿਚ ਕੀਤਾ ਗਿਆ ਸੀ, ਜਦੋਂ ਕਿ ਗੋਇਲ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ ਸੀ। ਵਿਧਾਨ ਸਭਾ ਨੇ ਇਸ ਸਾਲ 5, 6 ਅਤੇ 7 ਅਗਸਤ ਨੂੰ ਆਪਣੀਆਂ ਮੀਟਿੰਗਾਂ ਵਿਚ ਇਸ ਮਾਮਲੇ ’ਤੇ ਚਰਚਾ ਕੀਤੀ ਅਤੇ 7 ਅਗਸਤ ਨੂੰ ਮਾਮਲਾ ਜਾਂਚ ਅਤੇ ਰਿਪੋਰਟ ਲਈ ਵਿਸ਼ੇਸ਼ ਅਧਿਕਾਰ ਕਮੇਟੀ ਨੂੰ ਭੇਜ ਦਿੱਤਾ ਗਿਆ।

ਇਹ ਵੀ ਪੜ੍ਹੋ : 10 ਦਿਨ ਸਕੂਲ-ਕਾਲਜ ਬੰਦ! ਆਨਲਾਈਨ ਹੋਵੇਗੀ ਪੜ੍ਹਾਈ, ਜਾਣੋ ਹੈਰਾਨੀਜਨਕ ਵਜ੍ਹਾ

ਕਮੇਟੀ ਨੇ ਹੁਣ ਆਮ ਆਦਮੀ ਪਾਰਟੀ ਦੇ ਆਗੂਆਂ ਤੋਂ ਕੰਪਲੈਕਸ ਵਿਚ ਬ੍ਰਿਟਿਸ਼ ਯੁੱਗ ਦੇ ‘ਫਾਂਸੀ ਘਰ’ ਦੀ ਪਹਿਲਾਂ ਤੋਂ ਮੌਜੂਦਗੀ ਦੀ ਪ੍ਰਮਾਣਿਕਤਾ ਬਾਰੇ ਟਿੱਪਣੀਆਂ ਮੰਗੀਆਂ ਹਨ। ਪੱਤਰ ਵਿਚ ਕਿਹਾ ਗਿਆ ਹੈ ਕਿ ਇਨ੍ਹਾਂ ਆਗੂਆਂ ਨੂੰ 19 ਸਤੰਬਰ ਤੱਕ ਆਪਣਾ ਲਿਖਤੀ ਜਵਾਬ ਜਮ੍ਹਾਂ ਕਰਾਉਣ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ : ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ: ਜਾਣੋ ਹੋਰ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ!

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

rajwinder kaur

Content Editor

Related News