ਦਿੱਲੀ ਆਬਕਾਰੀ ਘਪਲਾ ਮਾਮਲਾ : ਅੱਜ ਕੋਰਟ ''ਚ ਪੇਸ਼ ਹੋਣਗੇ ਕੇਜਰੀਵਾਲ, ਸਿਸੋਦੀਆ ਅਤੇ ਕਵਿਤਾ

Tuesday, May 07, 2024 - 10:42 AM (IST)

ਨਵੀਂ ਦਿੱਲੀ- ਦਿੱਲੀ ਆਬਕਾਰੀ ਘਪਲੇ ਮਾਮਲੇ 'ਚ ਅੱਜ ਯਾਨੀ ਮੰਗਲਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਬੀ.ਆਰ.ਐੱਸ. ਨੇਤਾ ਕੇ. ਕਵਿਤਾ ਦੀ ਰਾਊਜ ਐਵੇਨਿਊ ਕੋਰਟ 'ਚ ਪੇਸ਼ੀ ਹੋਵੇਗੀ। ਤਿੰਨੋਂ ਸਪੈਸ਼ਲ ਜੱਜ ਕਾਵੇਰੀ ਬਾਵੇਜਾ ਦੀ ਕੋਰਟ 'ਚ ਪੇਸ਼ ਹੋਣਗੇ। ਕੇਜਰੀਵਾਲ ਅਤੇ ਕਵਿਤਾ ਦੀ ਈ.ਡੀ. ਦੇ ਸਾਹਮਣੇ ਪੇਸ਼ੀ ਹੋਣੀ ਹੈ, ਜਦੋਂ ਕਿ ਸਿਸੋਦੀਆ ਦੀ ਸੀ.ਬੀ.ਆਈ. ਦੇ ਮਾਮਲੇ 'ਚ ਪੇਸ਼ੀ ਹੋਈ ਹੈ। ਤਿੰਨਾਂ ਦੀ ਨਿਆਇਕ ਹਿਰਾਸਤ ਅੱਜ ਖ਼ਤਮ ਹੋ ਰਹੀ ਹੈ। ਕੋਰਟ ਨੇ 23 ਅਪ੍ਰੈਲ ਨੂੰ ਕੇਜਰੀਵਾਲ ਅਤੇ ਕਵਿਤਾ ਦੀ ਈ.ਡੀ. ਦੇ ਮਾਮਲੇ 'ਚ ਨਿਆਇਕ ਹਿਰਾਸਤ 7 ਮਈ ਲਈ ਵਧਾਈ ਸੀ, ਜਦੋਂ ਕਿ 24 ਅਪ੍ਰੈਲ ਨੂੰ ਸੀਬੀਆਈ ਦੇ ਮਾਮਲੇ 'ਚ ਸਿਸੋਦੀਆ ਦੀ ਨਿਆਇਕ ਹਿਰਾਸਤ 7 ਮਈ ਤੱਕ ਵਧਾਈ ਗਈ ਸੀ। 6 ਮਈ ਨੂੰ ਕੋਰਟ ਨੇ ਕਵਿਤਾ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਸੀ। 

ਦੱਸਣਯੋਗ ਹੈ ਕਿ ਅੱਜ ਹੀ ਸੁਪਰੀਮ ਕੋਰਟ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕਰੇਗਾ। 21 ਮਾਰਚ ਨੂੰ ਦਿੱਲੀ ਹਾਈ ਕੋਰਟ ਤੋਂ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰੀ ਤੋਂ ਸੁਰੱਖਿਆ ਨਹੀਂ ਮਿਲਣ ਤੋਂ ਬਾਅਦ ਈ.ਡੀ. ਨੇ 21 ਮਾਰਚ ਨੂੰ ਹੀ ਦੇਰ ਸ਼ਾਮਲ ਕੇਜਰੀਵਾਲ ਨੂੰ ਪੁੱਛ-ਗਿੱਛ ਤੋਂ ਬਾਅਦ ਗ੍ਰਿਫ਼ਤਾਰਕ ਰ ਲਿਆ ਸੀ। 27 ਮਾਰਚ ਨੂੰ ਹਾਈ ਕੋਰਟ ਨੇ ਕੇਜਰੀਵਾਲ ਨੂੰ ਕੋਈ ਵੀ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਹਾਈ ਕੋਰਟ ਨੇ 28 ਮਾਰਚ ਨੂੰ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ਖਾਰਜ ਕਰ ਦਿੱਤੀ। ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦਿੱਲੀ ਹਾਈ ਕੋਰਟ ਵਲੋਂ ਖਾਰਜ ਕਰਨ ਤੋਂ ਬਾਅਦ ਕੇਜਰੀਵਾਲ ਨੇ ਸੁਪਰੀਮ ਕੋਰਟ ਦਾ ਵੀ ਦਰਵਾਜ਼ਾ ਖੜਕਾਇਆ ਸੀ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News