ਕੇਜਰੀਵਾਲ ਨੇ ਭਾਜਪਾ ''ਤੇ ਲਗਾਇਆ ਵੋਟਰ ਸੂਚੀ ''ਚ ਛੇੜਛਾੜ ਕਰਨ ਦਾ ਦੋਸ਼
Sunday, Dec 29, 2024 - 02:43 PM (IST)
ਨਵੀਂ ਦਿੱਲੀ : ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਭਾਜਪਾ 'ਤੇ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੋਟਰ ਸੂਚੀ ਵਿੱਚ ਹੇਰਾਫੇਰੀ ਕਰਨ ਦਾ ਦੋਸ਼ ਲਾਇਆ ਹੈ। ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਦੇ ਨਾਲ ਇੱਕ ਪ੍ਰੈਸ ਕਾਨਫਰੰਸ ਵਿੱਚ ਕੇਜਰੀਵਾਲ ਨੇ ਦਾਅਵਾ ਕੀਤਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਮਜ਼ਬੂਤ ਉਮੀਦਵਾਰ ਜਾਂ ਮੁੱਦਿਆਂ ਨੂੰ ਪੇਸ਼ ਕਰਨ ਵਿੱਚ ਅਸਫਲ ਰਹਿਣ ਤੋਂ ਬਾਅਦ "ਅਣਉਚਿਤ ਢੰਗਾਂ" ਨਾਲ ਚੋਣਾਂ ਜਿੱਤਣ ਦੀ ਕੋਸ਼ਿਸ਼ ਕਰ ਰਹੀ ਹੈ।
ਇਹ ਵੀ ਪੜ੍ਹੋ - ਜਹਾਜ਼ ਕ੍ਰੈਸ਼ ਹਾਦਸਾ: 181 ਲੋਕਾਂ 'ਚੋਂ 120 ਦੀ ਹੋਈ ਮੌਤ, ਦੇਖੋ ਦਰਦਨਾਕ ਹਾਦਸੇ ਨੂੰ ਬਿਆਨ ਕਰਦੀਆਂ ਤਸਵੀਰਾਂ
ਕੇਜਰੀਵਾਲ ਨੇ ਕਿਹਾ, ''ਭਾਜਪਾ ਪਹਿਲਾਂ ਹੀ ਚੋਣਾਂ ਹਾਰ ਚੁੱਕੀ ਹੈ। ਉਸ ਕੋਲ ਮੁੱਖ ਮੰਤਰੀ ਦੇ ਅਹੁਦੇ ਲਈ ਕੋਈ ਚਿਹਰਾ ਜਾਂ ਢੁਕਵਾਂ ਉਮੀਦਵਾਰ ਵੀ ਨਹੀਂ ਹੈ। ਉਸਦਾ ਉਦੇਸ਼ ਸਿਰਫ਼ ਹੇਰਾਫੇਰੀ ਨਾਲ ਜਿੱਤਣਾ ਹੈ ਪਰ ਅਸੀਂ ਉਸਨੂੰ ਕਾਮਯਾਬ ਨਹੀਂ ਹੋਣ ਦੇਵਾਂਗੇ।'' ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਇਹ ਵੀ ਦੋਸ਼ ਲਾਇਆ ਕਿ ਭਾਜਪਾ ਨੇ ਇਕੱਲੇ ਇਕ ਹਲਕੇ ਦੇ 11,000 ਵੋਟਰਾਂ ਦੇ ਨਾਂ ਮਿਟਾਉਣ ਲਈ ਅਰਜ਼ੀਆਂ ਦਿੱਤੀਆਂ ਸਨ ਪਰ ਮੁੱਖ ਚੋਣ ਕਮਿਸ਼ਨਰ ਦੇ ਦਖਲ ਤੋਂ ਬਾਅਦ ਇਹ ਕਦਮ ਰੋਕ ਦਿੱਤਾ ਗਿਆ ਸੀ। ਉਹਨਾਂ ਕਿਹਾ ਕਿ ਅਸੀਂ ਇਸ ਦਾ ਪਰਦਾਫਾਸ਼ ਕੀਤਾ ਅਤੇ ਸ਼ੁਕਰ ਹੈ ਕਿ ਇਸ ਨੂੰ ਰੋਕ ਦਿੱਤਾ ਗਿਆ।
ਇਹ ਵੀ ਪੜ੍ਹੋ - ਰੂਹ ਕੰਬਾਊ ਹਾਦਸਾ : ਭਿਆਨਕ ਹਾਦਸੇ 'ਚ ਕਾਰ ਨੂੰ ਲੱਗੀ ਅੱਗ, ਜ਼ਿੰਦਾ ਸੜੇ ਚਾਰ ਨੌਜਵਾਨ
ਕੇਜਰੀਵਾਲ ਨੇ ਕਿਹਾ ਕਿ 15 ਦਸੰਬਰ ਨੂੰ ਵੱਡੇ ਪੈਮਾਨੇ 'ਤੇ ਮੁਹਿੰਮ ਸ਼ੁਰੂ ਕੀਤੀ ਗਈ, ਜਿਸ ਤਹਿਤ ਉਨ੍ਹਾਂ ਦੇ ਵਿਧਾਨ ਸਭਾ ਹਲਕੇ ਨਵੀਂ ਦਿੱਲੀ 'ਚ ਹੁਣ ਤੱਕ 5,000 ਵੋਟਰਾਂ ਦੇ ਨਾਂ ਮਿਟਾਉਣ ਅਤੇ 7,500 ਵੋਟਰਾਂ ਦੇ ਨਾਂ ਜੋੜਨ ਦੀਆਂ ਅਰਜ਼ੀਆਂ ਦਾਇਰ ਕੀਤੀਆਂ ਗਈਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਸ ਨਾਲ ਹਲਕੇ ਦੀਆਂ 12 ਫ਼ੀਸਦੀ ਵੋਟਾਂ ਬਦਲ ਸਕਦੀਆਂ ਹਨ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ 20 ਅਗਸਤ ਤੋਂ 20 ਅਕਤੂਬਰ ਤੱਕ ਕੀਤੀ ਗਈ ਸੰਖੇਪ ਸੁਧਾਈ ਤੋਂ ਬਾਅਦ 29 ਅਕਤੂਬਰ ਨੂੰ ਪ੍ਰਕਾਸ਼ਿਤ ਵੋਟਰ ਸੂਚੀ ਅਨੁਸਾਰ ਹਲਕੇ ਵਿੱਚ ਕੁੱਲ ਵੋਟਰਾਂ ਦੀ ਗਿਣਤੀ 106,873 ਹੈ।
ਇਹ ਵੀ ਪੜ੍ਹੋ - Airport 'ਤੇ Landing ਸਮੇਂ ਜਹਾਜ਼ ਬਲਾਸਟ, ਹੁਣ ਤੱਕ 62 ਲੋਕਾਂ ਦੀ ਮੌਤ, ਦੇਖੋ ਰੂਹ ਕੰਬਾਓ ਵੀਡੀਓ
ਕੇਜਰੀਵਾਲ ਨੇ ਇਲਜ਼ਾਮ ਲਾਇਆ, ''‘ਅਪਰੇਸ਼ਨ ਲੋਟਸ’ ਹੁਣ ਮੇਰੇ ਹਲਕੇ ਵਿੱਚ ਪਹੁੰਚ ਗਿਆ ਹੈ। ਉਹ ਚੋਣ ਨਤੀਜਿਆਂ ਨੂੰ ਬਦਲਣ ਲਈ ਵੋਟਰ ਸੂਚੀ ਵਿੱਚ ਹੇਰਾਫੇਰੀ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਹਨਾਂ ਕਿਹਾ ਕਿ ਇਸ ਤਰ੍ਹਾਂ ਦੀ ਹੇਰਾਫੇਰੀ ਲੋਕਤੰਤਰ ਨੂੰ ਕਮਜ਼ੋਰ ਕਰਦੀ ਹੈ। ਅਸੀਂ ਚੋਣ ਕਮਿਸ਼ਨ ਨੂੰ ਅਪੀਲ ਕਰਦੇ ਹਾਂ ਕਿ ਉਹ ਇਸ ਤਰ੍ਹਾਂ ਦੀਆਂ ਬੇਨਿਯਮੀਆਂ ਨੂੰ ਰੋਕਣ ਲਈ ਆਪਣੀ ਸਖ਼ਤ ਨਿਗਰਾਨੀ ਜਾਰੀ ਰੱਖਣ ਦੀ ਅਪੀਲ ਕਰਦੇ ਹਾਂ।" ਇਨ੍ਹਾਂ ਦੋਸ਼ਾਂ 'ਤੇ ਭਾਜਪਾ ਵੱਲੋਂ ਅਜੇ ਤੱਕ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।
ਇਹ ਵੀ ਪੜ੍ਹੋ - ਨਵੇਂ ਸਾਲ ਦਾ ਜ਼ਸ਼ਨ ਮਨਾਉਣ ਵਾਲੇ ਲੋਕਾਂ ਲਈ ਖ਼ਾਸ ਖ਼ਬਰ : 24 ਘੰਟੇ ਖੁੱਲ੍ਹੇ ਰਹਿਣਗੇ ਸਾਰੇ ਹੋਟਲ-ਰੈਸਟੋਰੈਂਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8