ਕੇਜਰੀਵਾਲ ਨੂੰ ਮਿਲੇ ਤੇਲੰਗਾਨਾ ਦੇ CM ਚੰਦਰਸ਼ੇਖਰ ਰਾਵ, ਸਿਆਸੀ ਸਥਿਤੀ ’ਤੇ ਕੀਤੀ ਚਰਚਾ

05/22/2022 5:29:07 PM

ਨਵੀਂ ਦਿੱਲੀ– ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਤੇਲੰਗਾਨਾ ਦੇ ਆਪਣੇ ਹਮ-ਰੁਤਬਾ ਕੇ. ਚੰਦਰਸ਼ੇਖਰ ਰਾਵ (KCR) ਨਾਲ ਇੱਥੇ ਆਪਣੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਦੋਹਾਂ ਮੁੱਖ ਮੰਤਰੀਆਂ ਨੇ ਇਕੱਠੇ ਦੁਪਹਿਰ ਦਾ ਭੋਜਨ ਕੀਤਾ ਅਤੇ ਦੇਸ਼ ’ਚ ਮੌਜੂਦਾ ਸਿਆਸੀ ਸਥਿਤੀ ਸਮੇਤ ਵੱਖ-ਵੱਖ ਮੁੱਦਿਆਂ ’ਤੇ ਚਰਚਾ ਕੀਤੀ। ਬਾਅਦ ’ਚ ਉਹ ਚੰਡੀਗੜ੍ਹ ਰਵਾਨਾ ਹੋ ਗਏ। 

PunjabKesari

ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਨੇ ਟਵੀਟ ਕੀਤਾ, ‘‘ਮਾਣਯੋਗ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਆਪਣੀ ਰਿਹਾਇਸ਼ ’ਤੇ ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਵ ਨਾਲ ਮੁਲਾਕਾਤ ਕੀਤੀ। ਕੇਜਰੀਵਾਲ, ਰਾਵ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਗਲਵਾਨ ਘਾਟੀ ’ਚ ਚੀਨੀ ਫ਼ੌਜੀਆਂ ਨਾਲ ਸੰਘਰਸ਼ ’ਚ ਸ਼ਹੀਦ ਹੋਏ ਫ਼ੌਜੀਆਂ ਅਤੇ ਪਿਛਲੇ ਸਾਲ ਖੇਤੀ ਕਾਨੂੰਨ ਵਿਰੋਧੀ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਨੂੰ ਚੰਡੀਗੜ੍ਹ ’ਚ ਸ਼ਰਧਾਂਜਲੀ ਭੇਟ ਕਰਨਗੇ। 

ਸ਼ਨੀਵਾਰ ਨੂੰ ਤੇਲੰਗਾਨਾ ਦੇ ਮੁੱਖ ਮੰਤਰੀ ਰਾਵ ਨੇ ਕੇਜਰੀਵਾਲ ਨਾਲ ਦਿੱਲੀ ਸਰਕਾਰ ਦੇ ਸਕੂਲਾਂ ਅਤੇ ਮੁਹੱਲਾ ਕਲੀਨਿਕਾਂ ਦਾ ਦੌਰਾ ਕੀਤਾ ਸੀ। ਰਾਵ ਰਾਸ਼ਟਰੀ ਪੱਧਰ ਦੇ ਸਿਆਸੀ ਅਤੇ ਸਮਾਜਿਕ ਪ੍ਰੋਗਰਾਮਾਂ ’ਚ ਹਿੱਸਾ ਲੈਣ ਲਈ ਆਪਣੇ ਹਫ਼ਤੇ ਭਰ ਦੇ ਦੌਰੇ ਤਹਿਤ ਦਿੱਲੀ ’ਚ ਹਨ। ਰਾਵ ਨੇ ਸ਼ਨੀਵਾਰ ਨੂੰ ਸਮਾਜਵਾਦੀ ਪਾਰਟੀ ਮੁਖੀ ਅਖਿਲੇਸ਼ ਯਾਦਵ ਨਾਲ ਵੀ ਮੁਲਾਕਾਤ ਕੀਤੀ ਸੀ। 


Tanu

Content Editor

Related News