ਮੇਲਾਨੀਆ ਟਰੰਪ ਦੇ ਸਰਕਾਰੀ ਸਕੂਲ ਦੌਰੇ ਤੋਂ ਕੇਜਰੀਵਾਲ ਤੇ ਸਿਸੋਦੀਆ ਬਾਹਰ, ਸ਼ਸ਼ੀ ਥਰੂਰ ਨੇ ਕੱਸਿਆ ਤੰਜ

02/22/2020 7:50:45 PM

ਨਵੀਂ ਦਿੱਲੀ — ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਪਤਨੀ ਮੇਲਾਨੀਆ ਟਰੰਪ ਦੇ ਦਿੱਲੀ 'ਚ ਸਰਕਾਰੀ ਸਕੂਲ ਦੇ ਦੌਰੇ ਦੌਰਾਨ ਸੂਬੇ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਡਿਪਟੀ ਸੀ.ਐੱਮ.  ਮਨੀਸ਼ ਸਿਸੋਦੀਆ ਸ਼ਾਮਲ ਨਹੀਂ ਹੋਣਗੇ. ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਪ੍ਰੋਗਰਾਮ ਤੋਂ ਬਾਹਰ ਰੱਖਿਆ ਜਾ ਰਿਹਾ ਹੈ। ਪਹਿਲਾਂ ਕਿਹਾ ਗਿਆ ਸੀ ਤਿ 25 ਫਰਵਰੀ ਨੂੰ ਅਮਰੀਕਾ ਦੀ ਪਹਿਲੀ ਮਹਿਲਾ ਮੇਲਾਨੀਈ ਟਰੰਪ ਦੇ ਸਰਕਾਰੀ ਸਕੂਲ ਦੇ ਦੌਰੇ ਦੌਰਾਨ ਕੇਜਰੀਵਾਲ ਅਤੇ ਸਿਸੋਦੀਆ ਉਨ੍ਹਾਂ ਨਾਲ ਰਹਿਣਗੇ।
ਇਸ ਮਾਮਲੇ ਨਾਲ ਜੁੜੇ ਲੋਕਾਂ ਨੇ ਦੱਸਿਆ ਕਿ ਪਹਿਲਾਂ ਕੇਜਰੀਵਾਲ ਅਤੇ ਸਿਸੋਦੀਆ ਦੋਵੇਂ ਮੇਲਾਨੀਆ ਦੇ ਸਕੂਲ ਦੌਰੇ ਦੌਰਾਨ ਉਨ੍ਹਾਂ ਨਾਲ ਰਹਿਣ ਵਾਲੇ ਸੀ। ਸੂਤਰਾਂ ਨੇ ਦੱਸਿਆ ਕਿ ਕੇਜਰੀਵਾਲ ਅਤੇ ਸਿਸੋਦੀਆ ਨੂੰ ਅਮਰੀਕੀ ਫਰਸਟ ਲੇਡੀ ਨੂੰ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ '....' ਤੋਂ ਜਾਣੂ ਕਰਵਾਉਣਾ ਸੀ। ਸੰਪਰਕ ਕੀਤੇ ਜਾਣ 'ਤੇ ਅਮਰੀਕੀ ਦੂਤਘਰ ਦੇ ਬੁਲਾਰਾ ਨੇ ਇਸ ਮਾਮਲੇ 'ਤੇ ਦਿੱਲੀ ਸਰਕਾਰ ਨਾਲ ਸੰਪਰਕ ਕਰਨ ਨੂੰ ਕਿਹਾ। ਬਹਰਹਾਲ ਦਿੱਲੀ ਸਰਕਾਰ ਤੋਂ ਇਸ 'ਤੇ ਕੋਈ ਤਤਕਾਲ ਜਵਾਬ ਨਹੀਂ ਮਿਲਿਆ ਹੈ। ਉਥੇ ਹੀ ਇਸ ਮਾਮਲੇ 'ਤੇ ਕਾਂਗਰਸ ਨੇਤਾ ਸ਼ਸ਼ੀ ਥਰੂਰ ਨੇ ਚੁੱਟਕੀ ਲੈਂਦੇ ਹੋਏ ਕਿਹਾ ਕਿ ਮੋਦੀ ਸਰਕਾਰ ਦਾ ਇਹ ਕਦਮ ਸਹੀ ਨਹੀਂ ਹੈ। ਬੀਜੇਪੀ ਦਾ ਇਸ ਮਾਮਲੇ 'ਤੇ ਸਪੱਸ਼ਟੀਕਰਣ ਸਾਹਮਣੇ ਆਇਆ ਹੈ, ਪਾਰਟੀ ਦੇ ਰਾਸ਼ਟਰੀ ਬੁਲਾਰਾ ਸੰਬਿਤ ਪਾਤਰਾ ਨੇ ਕਿਹਾ ਕਿ ਅਹਿਮ ਮੌਕਿਆਂ 'ਤੇ ਸਸਤੀ ਰਾਜਨੀਤੀ ਨਹੀਂ ਹੋਣੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ 36 ਘੰਟੇ ਤੋਂ ਵੀ ਘੱਟ ਸਮੇਂ ਦੀ ਆਪਣੀ ਭਾਰਤ ਯਾਤਰਾ ਲਈ ਆਪਣੀ ਪਤਨੀ ਮੇਲਾਨੀਆ, ਬੇਟੀ ਇਵਾਂਕਾ ਅਤੇ ਜਵਾਈ ਜੇਰੇਡ ਕੁਸ਼ਨੇਰ ਅਤੇ ਉੱਚ ਪੱਧਰੀ ਵਫਦ ਨਾਲ 24 ਫਰਵਰੀ ਦੀ ਦੁਪਹਿਰ ਨੂੰ ਅਹਿਮਦਾਬਾਦ ਪਹੁੰਚਣਗੇ।

Inder Prajapati

This news is Content Editor Inder Prajapati