ਪੇਂਟ ਫੈਕਟਰੀ ਅੱਗ : ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਮੁਆਵਜ਼ਾ ਦੇਣਗੇ ਅਰਵਿੰਦ ਕੇਜਰੀਵਾਲ

Friday, Feb 16, 2024 - 01:43 PM (IST)

ਪੇਂਟ ਫੈਕਟਰੀ ਅੱਗ : ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਮੁਆਵਜ਼ਾ ਦੇਣਗੇ ਅਰਵਿੰਦ ਕੇਜਰੀਵਾਲ

ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਥੇ ਅਲੀਪੁਰ ਦੀ ਇਕ ਪੇਂਟ ਫੈਕਟਰੀ 'ਚ ਅੱਗ ਲੱਗਣ ਦੀ ਘਟਨਾ 'ਚ ਜਾਨ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦੇਣ ਦਾ ਸ਼ੁੱਕਰਵਾਰ ਨੂੰ ਐਲਾਨ ਕੀਤਾ। ਇਸ ਅਗਨੀਕਾਂਡ 'ਚ 11 ਲੋਕਾਂ ਦੀ ਮੌਤ ਹੋ ਗਈ। ਮੁੱਖ ਮੰਤਰੀ ਨੇ ਵੀਰਵਾਰ ਸ਼ਾਮ ਨੂੰ ਲੱਗੀ ਅੱਗ ਤੋਂ ਬਾਅਦ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਹਾਦਸੇ ਵਾਲੀ ਜਗ੍ਹਾ ਦਾ ਦੌਰਾ ਵੀ ਕੀਤਾ। ਉਨ੍ਹਾਂ ਕਿਹਾ,''ਮ੍ਰਿਤਕਾਂ ਦੇ ਪਰਿਵਾਰਾਂ ਦੇ ਪ੍ਰਤੀ ਸਾਡੀ ਪੂਰੀ ਹਮਦਰਦੀ ਹੈ। ਅਸੀਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦਾ ਮੁਆਵਜ਼ਾ ਦੇਵਾਂਗੇ। 2 ਲੋਕ ਮਾਮੂਲੀ ਰੂਪ ਨਾਲ ਝੁਲਸੇ ਹਨ ਅਤੇ ਉਨ੍ਹਾਂ ਨੂੰ 20-20 ਹਜ਼ਾਰ ਰੁਪਏ ਮੁਆਵਜ਼ਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਜੋ ਲੋਕ ਗੰਭੀਰ ਰੂਪ ਨਾਲ ਝੁਲਸੇ ਹਨ, ਉਨ੍ਹਾਂ ਨੇ 2-2 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ।

PunjabKesari

ਉਨ੍ਹਾਂ ਕਿਹਾ ਕਿ ਅੱਗ ਕਾਰਨ ਨੇੜੇ-ਤੇੜੇ ਦੀਆਂ ਜਿਹੜੀਆਂ ਦੁਕਾਨਾਂ ਅਤੇ ਘਰਾਂ ਨੂੰ ਨੁਕਸਾਨ ਪਹੁੰਚਿਆ, ਉਨ੍ਹਾਂ ਨੂੰ ਵੀ ਸਰਕਾਰ ਦੀ ਨੀਤੀ ਅਨੁਸਾਰ ਮੁਆਵਜ਼ਾ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਦੋਸ਼ ਲੱਗ ਰਹੇ ਹਨ ਕਿ ਫਾਇਰ ਬ੍ਰਿਗੇਡ ਗੱਡੀਆਂ ਨੂੰ ਹਾਦਸੇ ਵਾਲੀ ਜਗ੍ਹਾ 'ਚ ਪਹੁੰਚਣ 'ਚ ਦੇਰੀ ਹੋਈ। ਉਨ੍ਹਾਂ ਕਿਹਾ,''ਮੈਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਦੇ ਪਹੁੰਚਣ 'ਚ ਦੇਰੀ ਅਤੇ ਇਸ ਖੇਤਰ 'ਚ ਫੈਕਟਰੀ ਕਿਵੇਂ ਚੱਲ ਰਹੀ ਸੀ, ਇਸ ਦੀ ਜਾਂਚ ਦੇ ਨਿਰਦੇਸ਼ ਦੇਵਾਂਗਾ।'' ਬਾਹਰੀ ਦਿੱਲੀ ਦੇ ਅਲੀਪੁਰ ਇਲਾਕੇ 'ਚ ਇਕ ਪੇਂਟ ਫੈਕਟਰੀ 'ਚ ਧਮਾਕਾ ਅਤੇ ਉਸ ਤੋਂ ਬਾਅਦ ਅੱਗ ਲੱਗਣ ਨਾਲ 11 ਲੋਕਾਂ ਦੀ ਮੌਤ ਹੋ ਗਈ ਸੀ। ਅਧਿਕਾਰੀਆਂ ਨੇ ਦੱਸਿਆ ਕਿ ਵੀਰਵਾਰ ਸ਼ਾਮ ਦੀ ਲੱਗੀ ਅੱਗ 'ਚ ਚਾਰ ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ : ਪੇਂਟ ਫੈਕਟਰੀ 'ਚ ਅੱਗ ਲੱਗਣ ਨਾਲ 11 ਲੋਕਾਂ ਦੀ ਮੌਤ, ਤਸਵੀਰਾਂ 'ਚ ਦੇਖੋ ਭਿਆਨਕ ਮੰਜਰ


author

DIsha

Content Editor

Related News